ਵੇਕ ਅੱਪ ਲੁਧਿਆਣਾ – ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਲੁਧਿਆਣਾ, 5 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 'ਵੇਕ ਅੱਪ ਲੁਧਿਆਣਾ' ਮਿਸ਼ਨ ਤਹਿਤ ਟ੍ਰੀ ਏ.ਟੀ.ਐਮ-3.0 ਦੀ ਸ਼ੁਰੂਆਤ ਕੀਤੀ। ਇਹ ਪ੍ਰੋਗਰਾਮ ਐਨ.ਜੀ.ਓ. ਸਿਟੀ ਨੀਡਜ ਦੀ ਭਾਈਵਾਲੀ ਅਤੇ ਐਨ.ਜੀ.ਓ. ਐਕਟ ਹਿਊਮਨ, ਸਮਾਲ ਆਈਡਿਆ, ਗਰੇਟ ਆਈਡਿਆ, ਮਾਰਸ਼ਲ ਏਡ ਅਤੇ ਕਨਫੀਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਸਮਰਥਨ ਨਾਲ ਆਰੰਭਿਆ ਗਿਆ ਹੈ। ਟ੍ਰੀ ਏ.ਟੀ.ਐਮ-3.0 ਰਾਹੀਂ ਲੋਕਾਂ ਨੂੰ 35000 ਦੇ ਕਰੀਬ ਮੁਫ਼ਤ ਬੂਟੇ ਵੰਡੇ ਜਾਣਗੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਨਸੂਨ ਸੀਜ਼ਨ ਦੌਰਾਨ ਪਹਿਲਾਂ ਹੀ ਵੱਡੇ ਪੱਧਰ 'ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸਦੇ ਤਹਿਤ ਲੁਧਿਆਣਾ ਵਿੱਚ 11 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਹ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1 ਲੱਖ ਬੂਟੇ ਲਗਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਅਤੇ 14 ਜੁਲਾਈ ਨੂੰ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਉਲੀਕੀ ਗਈ ਹ ਜਿਸਦਾ ਮੁੱਖ ਉਦੇਸ਼ ਉਨ੍ਹਾਂ ਖੇਤਰਾਂ ਵਿੱਚ ਹਰਿਆਲੀ ਵਧਾਉਣਾ ਹੈ ਜਿੱਥੇ ...








