Thursday, November 5
Shadow

Punjab

ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ

ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ

Punjab
ਅੰਮ੍ਰਿਤਸਰ 3 ਜੁਲਾਈ 2024-- ਕੈਬਨਿਟ ਮੰਤਰੀ  ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ  ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ  ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਹੋ ਜਾਵੇਗਾ । ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ਤੇ ਪੈਂਦੀ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਡਰੇਨ ਦੀ ਸਫਾਈ ਦਾ ਕੰਮ 15 ਦਿਨ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਸੀ ਤੇ ਹੁਣ ਤੱਕ ਕਾਫੀ ਸਫਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਾਫ ਕਰਨ ਉਪਰੰਤ ਨਾਲੇ ਨੂੰ ਕਵਰ ਕਰਕੇ ਸੜਕ ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ ਉੱਥੇ ਸੈਰ ਕਰਨ ਅਤੇ ਕਸਰਤ ਕਰਨ ਲਈ ਲੰਮੇ ਸਾਈਕਲ ਟਰੈਕ ਮਿਲਣਗੇ।   ਸਰਦਾਰ ਧਾਲੀਵਾਲ ਨੇ  ਬੜੇ ਦੁੱਖ ਅਤੇ...
ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਸਰਹੱਦੀ ਖੇਤਰ ਦੇ ਲੋਕ ਸਹਿਯੋਗ ਦੇਣ- ਐਸ .ਡੀ .ਐਮ

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਸਰਹੱਦੀ ਖੇਤਰ ਦੇ ਲੋਕ ਸਹਿਯੋਗ ਦੇਣ- ਐਸ .ਡੀ .ਐਮ

Punjab
ਅਜਨਾਲਾ, 3 ਜੁਲਾਈ -- ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਸਰਹੱਦੀ ਪੱਟੀ ਤੇ ਵਾਸੀਆਂ ਦੇ ਸਾਥ ਦੀ ਲੋੜ ਹੈ। ਐਸ .ਡੀ .ਐਮ ਅਜਨਾਲਾ ਸਰਦਾਰ ਅਰਵਿੰਦਰ ਪਾਲ ਸਿੰਘ ਨੇ ਸਰਹੱਦੀ ਪਿੰਡਾਂ ਦੀ ਰੱਖਿਆ ਲਈ ਬਣਾਈਆਂ ਵਿਸੇਸ ਕਮੇਟੀਆਂ ਨਾਲ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ ਐਸ ਐਫ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਅਧਿਕਾਰੀੱਆਂ ਨਾਲ ਸਾਂਝੀ ਮੀਟਿੰਗ ਕਰਦੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ।  ਸਰਹੱਦ ਦੇ ਪਿੰਡ ਸੈਦੋਗਾਜੀ ਅਤੇ ਮਾਜੀ ਮਿਓ ਵਿਖੇ ਕੀਤੀਆਂ ਮੀਟਿੰਗਾਂ ਦੌਰਾਨ ਸ ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਦੀ ਲੋੜ ਹੈ ਜਿਸ ਵਿੱਚ ਹਰ ਵਰਗ ਦਾ ਸ਼ਾਮਿਲ ਹੋਣਾ ਜਰੂਰੀ ਹੈ ਤਾਂ ਹੀ ਇਸ ਸਮਾਜਿਕ ਬੁਰਾਈ ਖਾਤਮਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕੇਵਲ ਨਸ਼ਾ ਸਮਗਲਰ ਫੜਨ ਨਾਲ ਇਹ ਮਸਲਾ ਹੱਲ ਨਹੀਂ ਹੋ ਸਕਦਾ, ਇਸ ਲਈ ਨਸ਼ੇ ਦੀ ਮੰਗ ਖਤਮ ਕ...
ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਅਬੋਹਰ ਵਿਖੇ ਸ਼ੁਰੂਆਤ

ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਅਬੋਹਰ ਵਿਖੇ ਸ਼ੁਰੂਆਤ

Punjab
ਅਬੋਹਰ 3 ਜੁਲਾਈ ਡਿਪਟੀ ਕਮਿਸਨਰ ਡਾ. ਸੇਨੂੰ ਦੁੱਗਲ ਆਈ ਏ ਐਸ ਦੇ ਦਿਸਾ ਨਿਰਦੇਸਾਂ ਤਹਿਤ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਹੇਠ ਸਿਹਤ ਵਿਭਾਗ ਅਬੋਹਰ ਵੱਲੋਂ ਓ ਆਰ ਐਸ ਜਿੰਕ ਕਾਰਨਰ ਤੋਂ ਦਸਤ ਰੋਕੂ ਮੁਹਿੰਮ ਦੀ ਸੁਰੂਆਤ ਕੀਤੀ ਗਈ। ਇਸ ਸਮੇਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਦਸਤਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਡਾ.ਨਿਰਜਾ ਗੁਪਤਾ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ।ਮੁਹਿੰਮ ਦੌਰਾਨ  5 ਸਾਲ ਤੋਂ ਛੋਟੇ ਕਰੀਬ 17768 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਮੁਫਤ ਵੰਡੇ ਜਾਣਗੇ ਅਤੇ ਸਾਰੇ ਸਿਹਤ ਕੇਂਦਰਾਂ ਚ ਓ ਆਰ ਐਸ ਜਿੰਕ ਕਾਰਨਰ ਬਣਾਏ ਗਏ ਹਨ ਜਿਥੇ ਦਸਤ ਹੋਣ ਦੀ ਹਾਲਤ ਵਿਚ ਓ ਆਰ ਐਸ ਅਤੇ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ। ਸੀਨੀਅਰ ਮੈਡੀਕਲ ਅਫਸਰ  ਡਾਕਟਰ ਨੀਰਜਾ ਗੁਪਤਾ  ਨੇ ਦੱ...
ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ

ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ

Punjab
ਫਾਜਿਲਕਾ 3 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵੀ ਪੰਜਾਬ ਸਰਕਾਰ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਤਰੱਕੀ ਲਈ ਵਿਸੇਸ਼ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਸਰਹੱਦੀ ਪਿੰਡਾਂ ਨੂੰ ਬਿਤਹਰ ਸੜਕੀ ਸੰਪਰਕ ਸਹੁਲਤ ਮੁਹਈਆ ਕਰਵਾਉਣ ਲਈ ਪਿੰਡ ਤੇਜਾ ਰੁਹੇਲਾ ਵਿਖੇ ਸਤਲੁਜ ਦੀ ਕ੍ਰੀਕ ਤੇ ਸਰਕਾਰ ਵੱਲੋਂ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਇਸ ਪੁਲ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਫ਼ਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ। ਇਸ ਮੌਕੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਪੁੱਲ ਦੇ ਬਣਨ ਨਾਲ ਲਗਭਗ 15 ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਹੁਲਤ ਹੋਵੇਗੀ ਅਤੇ ਉਨ੍ਹਾਂ ਪਿੰਡਾਂ ਦੀ ਫਾਜ਼ਿਲਕਾ ਸ਼ਹਿਰ ਤੱਕ ਦੀ ਦੂਰੀ ਘਟ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਕੰਮਾਂ ਲਈ ਲੋਕਾਂ ਨੂੰ ਸ਼ਹਿਰ ਆਉਣ ਵਿਚ ਸੌਖ ਹੋਵੇਗੀ ਉਥੇ ਹੀ ਹਰ ਰੋਜ ਪੜਾਈ ਲਈ ਸ਼ਹਿਰ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਇਸਦ...
ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ:  ਹਲਕਾ ਵਿਧਾਇਕ ਕੁਲਵੰਤ ਸਿੰਘ

ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ: ਹਲਕਾ ਵਿਧਾਇਕ ਕੁਲਵੰਤ ਸਿੰਘ

Punjab
ਐਸ.ਏ.ਐਸ.ਨਗਰ 03 ਜੁਲਾਈ: ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਤੀਸਰੇ ਦਿਨ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਮੋਹਾਲੀ ਦੇ ਸੈਕਟਰ 82 ਚ ਬੂਟੇ ਲਗਾਏ ਗਏ, ਇਸ ਮੌਕੇ ਤੇ ਉਚੇਚੇ ਤੌਰ ਤੇ ਹਲਕਾ ਵਿਧਾਇਕ ਐਸ.ਏ.ਐਸ. ਨਗਰ, ਕੁਲਵੰਤ ਸਿੰਘ ਵੱਲੋਂ ਪ੍ਰੋਜੈਕਟ ਦੇ ਚੇਅਰਪਰਸਨ ਡਾਕਟਰ ਐਸ.ਐਸ ਭੰਵਰਾ ਦੇ ਨਾਲ ਮਿਲ ਕੇ ਬੂਟੇ ਲਗਾਏ ਜਾਣ ਦੀ ਮੁਹਿੰਮ ਨੂੰ ਅਗਾਂਹ ਤੋਰਿਆ ਗਿਆ।  ਇੱਥੇ ਇਹ ਜ਼ਿਕਰਯੋਗ ਹੈ ਕਿ ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੀ ਤਰਫੋਂ 1 ਜੁਲਾਈ ਤੋਂ 5 ਜੁਲਾਈ ਤੱਕ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ  ਹੈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖੇ ਜਾਣ ਦੇ ਲਈ ਇਸ ਤਰ੍ਹਾਂ ਦੀ ਮੁੰਹਿਮ ਸ਼ੁਰੂ ਕੀਤੇ ਜਾਣਾ ਬੇਹੱਦ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਾਨੂੰ ਸਭਨਾਂ ਨੂੰ...
ਧਾਰਮਿਕ ਸਥਾਨਾਂ ਤੇ ਲਾਊਡ ਸਪੀਕਰ ਦੀ ਮਨਾਹੀ ਦੇ ਹੁਕਮ ਜਾਰੀ

ਧਾਰਮਿਕ ਸਥਾਨਾਂ ਤੇ ਲਾਊਡ ਸਪੀਕਰ ਦੀ ਮਨਾਹੀ ਦੇ ਹੁਕਮ ਜਾਰੀ

Punjab
ਫਰੀਦਕੋਟ 3 ਜੁਲਾਈ, ਡਿਪਟੀ ਕਮਿਸ਼ਨਰ ਨੇ ਅੱਜ ਸਮੂਹ ਐਸ.ਡੀ.ਐਮਜ਼ ਅਤੇ ਪੁਲਿਸ ਵਿਭਾਗ ਨੂੰ ਲਾਊਡ ਸਪੀਕਰਾਂ ਦੇ ਇਸਤੇਮਾਲ ਸਬੰਧੀ ਸਖਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਜਾਂ ਮੈਰਿਜ ਪੈਲੇਸ਼ਾਂ ਅਤੇ ਨਿੱਜੀ ਵਰਤੋਂ ਦੌਰਾਨ ਲਾਊਡ ਸਪੀਕਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਇਸਤੇਮਾਲ ਕਰਨ ਤੇ ਮੁਕੰਮਲ ਰੋਕ ਬਣਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖਾਸ ਧਾਰਮਿਕ ਸਮਾਗਮਾਂ ਦੌਰਾਨ ਵੀ ਪ੍ਰਵਾਨਗੀ ਜਾਂ ਇਜਾਜ਼ਤ ਲੈ ਕੇ ਲਾਊਡ ਸਪਕੀਰ ਚਲਾਉਣ ਵਿੱਚ ਵੀ ਆਵਾਜ਼ 10 ਡੀ.ਬੀ(ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਮਾਪਦੰਡ ਦੀ ਨਿਗਰਾਨੀ ਲਈ ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨੁਮਾਇੰਦਿਆ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰ ਦੇ ਹੁਕਮ ਸਬੰਧੀ ਸ਼ੋਰ ਮਾਨੀਟਰਿੰਗ ਯੰਤਰਾਂ ਦੀ ਖਰੀਦ ਕਰਨ ਦੇ ਹੁਕਮ ਵੀ ਜਾਰੀ ਕੀਤੇ। ਇਨ੍ਹਾਂ ਹੁਕਮਾਂ ਤਹਿਤ ਰਾਤ ਦੇ ਸਮੇਂ ਆਡੀਟੋਰੀਅਮ, ਕਾਨਫਰੰਸ ਰੂਮ, ਕਮਿਊਨਿਟੀ ਹਾਲ, ਬੈਂਕੁਏਟ ਹਾਲਾਂ ਨੂੰ ਛੱਡ ਕੇ ਹੋਰ ਕਿਸੇ ਵੀ ਸਥਾਨ ਤੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ, ਸੰਗੀਤ ਯੰਤਰ ਅਤੇ ਸਾਊਂਡ ਐਂਪਲੀਫਾਇਰ ਨਾ ਵਜਾਉਣ ਸਬੰਧੀ ਨਿਰ...
Punjab
ਲੁਧਿਆਣਾ, 03 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। ਇਸ ਸਬੰਧੀ ਰੋਜਗਾਰ ਅਤੇ ਹੁਨਰ ਵਿਕਾਸ ਅਫਸਰ ਜੀਵਨਦੀਪ ਸਿੰਘ ਪੀ.ਸੀ.ਐਸ.(ਏ) ਵੱਲੋਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਦੀਨ ਦਿਆਲ ਉਪਾਧਿਆਏ-ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ-ਜੀ.ਕੇ.ਵਾਈ.) ਤਹਿਤ ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਦਯੋਗਪਤੀ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਉਪਰੰਤ ਆਪਣੀਆਂ ਉਦਯੋਗਿਕ ਇਕਾਈਆਂ ਵਿੱਚ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਨਗੇ। ਮੁੱਢਲੇ ਪੜਾਅ 'ਤੇ ਇੰਡਸਟਰੀ ਦੀ ਇੰਮਪੈਨਲਮੇਂਟ ਕੀਤੀ ਜਾਵੇਗੀ। ਕੈਪਟਿਵ ਰੁਜ਼ਗਾਰਦਾਤਾਵਾਂ ਦੀ ਚੋਣ ਲਈ ਦਸਤਾਵੇਜ਼ ਵੈਬਸਾਈਟ www....
ਸਾਲ 2023-24 ਦੌਰਾਨ ਹੁਣ ਤੱਕ ਲਗਾਏ 89 ਪਲੇਸਮੈਂਟ ਕੈਂਪਾਂ ’ਚ 2297 ਪ੍ਰਾਰਥੀਆਂ ਦੀ ਹੋਈ ਚੋਣ-ਡਿਪਟੀ ਕਮਿਸ਼ਨਰ

ਸਾਲ 2023-24 ਦੌਰਾਨ ਹੁਣ ਤੱਕ ਲਗਾਏ 89 ਪਲੇਸਮੈਂਟ ਕੈਂਪਾਂ ’ਚ 2297 ਪ੍ਰਾਰਥੀਆਂ ਦੀ ਹੋਈ ਚੋਣ-ਡਿਪਟੀ ਕਮਿਸ਼ਨਰ

Punjab
ਮਾਨਸਾ, 03 ਜੁਲਾਈ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਹੁਣ ਤੱਕ ਰੋਜ਼ਗਾਰ ਬਿਊਰੋ ਵਿਖੇ 89 ਪਲੇਸਮੈਂਟ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਪਲੇਸਮੈਂਟ ਕੈਂਪਾਂ ਵਿਚ ਵੱਖ-ਵੱਖ ਕੰਪਨੀਆਂ ਮਿਡਲੈਂਡ ਮਾਈਕਰੋਫਾਈਨਾਂਸ਼ੀਅਲ ਪ੍ਰਾਈਵੇਟ ਲਿਮਟਡ, ਫਿਊਜ਼ਨ ਮਾਈਕਰੋ ਪ੍ਰਾਈਵੇਟ ਲਿਮਟਡ, ਸੱਤਿਆ ਮਾਈਕਰੋ ਫਾਈਨਾਂਸ ਪ੍ਰਾਈਵੇਟ ਲਿਮਟਡ, ਐਸ.ਬੀ.ਆਈ. ਲਾਈਫ ਇੰਸ਼ੋਰੈਂਸ, ਐਲ.ਆਈ.ਸੀ. ਆਫ ਇੰਡੀਆ, ਐਚ.ਡੀ.ਬੀ. ਫਾਈਨਾਂਸ਼ੀਅਲ ਸਰਵਿਸਜ਼, ਮੁਥੂਟ ਫਾਈਨਾਂਸ ਪ੍ਰਾਈਵੇਟ ਲਿਮਟਡ, ਟਰਾਈਡੈਂਟ ਲਿਮਟਡ, ਵਰਧਮਾਨ ਜਰਨਲ ਅਤੇ ਸਪਿੰਨਿੰਗ ਮਿੱਲਜ਼, ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ, ਐਜ਼ਾਈਲ ਹਰਬਲ ਪ੍ਰਾਈਵੇਟ ਲਿਮਿਟਡ, ਪੇਅਟੀਐਮ, ਇੰਡਸਇੰਡ ਬੈਂਕ, ਕੈਪੀਟਲ ਟਰੱਸਟ ਲਿਮਟਡ ਤੋਂ ਇਲਾਵਾ ਹੋਰ ਵੱਖ ਵੱਖ ਨਾਮੀ ਕੰਪਨੀਆਂ ਵੱਲੋਂ 2297 ਯੋਗ ਪ੍ਰਾਰਥੀਆਂ ਦੀ ਭਰਤੀ ਕੀਤੀ ਗਈ। ਡਿਪਟੀ ...
ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ

Punjab
ਫਿਰੋਜ਼ਪੁਰ 3 ਜੁਲਾਈ (    ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਯੋਗ ਸਰਪ੍ਰਸਤੀ ਅਧੀਨ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸੰਧੂ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫਤਰ ਫ਼ਿਰੋਜ਼ਪੁਰ ਵੱਲੋਂ ਯੁਵਾ ਸਾਹਿਤਕ ਮੰਚ ਅਤੇ ਰੈੱਡ ਰੀਬਨ ਕਲੱਬ, ਐਸ.ਬੀ.ਐਸ ਯੂਨੀਵਰਸਿਟੀ  ਦੇ ਸਹਿਯੋਗ ਨਾਲ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਨਿੱਘੀ ਯਾਦ ਨੂੰ ਸਮਰਪਿਤ ਨੌਜਵਾਨ ਕਵੀਆਂ ਦਾ ਕਵੀ ਦਰਬਾਰ 'ਜਦੋਂ ਤੱਕ ਲਫ਼ਜ਼ ਜਿਉਂਦੇ ਨੇ ...' ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ।             ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਤੋਂ ਬਾਅਦ ਹੋਈ। ਇਸ ਸਮਾਗਮ ਵਿਚ ਪੂਰੇ ਪੰਜਾਬ ਵਿੱਚੋਂ ਨੌਜਵਾਨ ਕਵੀਆਂ ਨੇ ਆਪਣੀਆਂ ਕਵਿਤਾਵਾਂ ਪੇਸ਼ ਕਰ ਕੇ ਸਮਾਗਮ ਨੂੰ ਸਫ਼ਲ ਬਣਾਇਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਆਏ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ. ਜਸਵੰਤ ਸਿੰਘ ਬੜੈਚ ਨੇ ਭਾਸ਼ਾ ਵਿਭਾਗ, ਪੰਜਾਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕੇ ਅੱਜ ਨੌਜਵਾ...
ਸਿਵਲ ਸਰਜਨ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕੀਤਾ, ਡਾਕਟਰ ਮਰੀਜਾਂ ਨੂੰ ਬਾਹਰੀ ਦਵਾਈਆਂ ਨਾ ਲਿਖਣ: ਸਿਵਲ ਸਰਜਨ

ਸਿਵਲ ਸਰਜਨ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕੀਤਾ, ਡਾਕਟਰ ਮਰੀਜਾਂ ਨੂੰ ਬਾਹਰੀ ਦਵਾਈਆਂ ਨਾ ਲਿਖਣ: ਸਿਵਲ ਸਰਜਨ

Punjab
ਫਾਜ਼ਿਲਕਾ 3 ਜੁਲਾਈ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਅਤੇ ਆਮ ਆਦਮੀ ਕਲੀਨਿਕ ਫਾਜ਼ਿਲਕਾ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹਰ ਵਾਰਡ, ਫਾਰਮੇਸੀ, ਡਰੱਗ ਸਟੋਰ, ਲੇਬਰ ਰੂਮ ਅਤੇ ਓ.ਪੀ.ਡੀ ਦਾ ਮੌਕੇ 'ਤੇ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਤੁਰੰਤ ਹੋਣ ਵਾਲੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀਆਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰੁਟੀਨ ਦੌਰੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹੁੰਦੇ ਹਨ ਤਾਂ ਜੋ ਸਟਾਫ਼ ਦੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਸਕੇ ਅਤੇ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਆਸਾਨੀ ਨਾਲ ਮਿਲ ਸਕਣ। ਉਨ੍ਹਾਂ ਕਿਹਾ ਕਿ ਛੋਟੇ ਕੇਂਦਰਾਂ ਅਤੇ ਪੀ.ਐਚ.ਸੀ ਅਤੇ ਸੀ.ਐਚ.ਸੀ ਤੋਂ ਰੈਫਰ ਕਰਨ ਤੋਂ ਬਾਅਦ ਮਰੀਜ਼ ਜ਼ਿਲ੍ਹਾ ਹਸਪਤਾਲ ਵਿੱਚ ਆਉਂਦਾ ਹੈ ਅਤੇ ਇੱਥੇ ਹੀ ਉਸ ਨੂੰ ਸਾਰੀਆਂ ਸਹੂਲਤਾਂ ਮਿਲਦੀਆਂ ਹਨ, ਇਸ ਲਈ ਜ਼ਰੂਰੀ ਹੈ ਕਿ ਦਵਾਈ...