ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 3 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰ...








