Saturday, March 14
Shadow

Punjab

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

National, Politics, Punjab
ਚੰਡੀਗੜ੍ਹ/ ਸੁਨਾਮ, 12 ਨਵੰਬਰ   ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਵਧੀਆ ਖੇਡ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹਨਾਂ ਸਟੇਡੀਅਮਾਂ ਉੱਤੇ ਕੁੱਲ 05 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ ਕਰੀਬ 03 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਣਗੇ। ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ ਕਰੀਬ 11.5 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾਣੇ ਹਨ। ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧ...
ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਬਟਾਲਾ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਾਸੀ  ਉਜਾਗਰ ਨਗਰ , ਬਟਾਲਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਜ਼ੇਗਾਨਾ ਪਿਸਤੌਲ ਸਮੇਤ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਤੇ 13 ਜਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦ...
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, ਨਵੰਬਰ 12 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਸ਼ੇਸ਼ ਤੌਰ ‘ਤੇ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਪੰਜਾਬ ਸਿਵਿਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਮੁਕੰਮਲ ਜਾਣਕਾਰੀ ਮੰਤਰੀ ਨੂੰ ਦਿੱਤੀ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਦੀਆਂ ਮੁਸਕਲਾਂ ਦਾ ਹੱਲ ਜਿਲ੍ਹਾ ਪੱਧਰ ‘ਤੇ ਹੀ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਐਸਏਐਸ ਨਗਰ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਬਾਲਾ-ਡੇਰਾ ਬੱਸੀ ਹਾਈਵੇਅ ਦੇ ਘੱਗਰ ਪੁਲ `ਤੇ ਹੋਈ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਗੈਂਗਸਟਰ ਸਾਜਿ਼ਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਾਲੀ ਦੇ ਮੋਟੇਮਾਜਰਾ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ , ਜੋ ਮੌਜੂਦਾ ਸਮੇਂ ਟੰਗੋਰੀ (ਮੋਹਾਲੀ) ਵਿਚ ਰਹਿ ਰਿਹਾ ਹੈ ਅਤੇ ਅਮਨ ਕੁਮਾਰ ਵਾਸੀ ਖਿਜਰਗੜ੍ਹ, ਜ਼ੀਰਕਪੁਰ (ਮੋਹਾਲੀ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਵੀ ...
ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ: ਅਮਨ ਅਰੋੜਾ

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ: ਅਮਨ ਅਰੋੜਾ

National, Politics, Punjab
ਸੁਨਾਮ, 12 ਨਵੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਖੇਡਾਂ ਲਈ ਵਧੀਆ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹਨਾਂ ਸਟੇਡੀਅਮਾਂ ਉੱਤੇ ਕੁੱਲ 05 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ ਕਰੀਬ 03 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਣਗੇ। ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ ਕਰੀਬ 11.5 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾਣੇ ਹਨ। ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...
ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਪਿੰਡਾਂ ’ਚ ਘਰਾਂ ਦੇ ਨੁਕਸਾਨ ਸਬੰਧੀ ਮੁਆਵਜੇ ਅਧੀਨ 270 ਲਾਭਪਾਤਰੀਆਂ ਨੂੰ ਜਾਰੀ ਕੀਤੇ ਸੈਕਸ਼ਨ ਲੈਟਰ

ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਪਿੰਡਾਂ ’ਚ ਘਰਾਂ ਦੇ ਨੁਕਸਾਨ ਸਬੰਧੀ ਮੁਆਵਜੇ ਅਧੀਨ 270 ਲਾਭਪਾਤਰੀਆਂ ਨੂੰ ਜਾਰੀ ਕੀਤੇ ਸੈਕਸ਼ਨ ਲੈਟਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ: ਪਿਛਲੀ ਦਿਨੀਂ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਦੇ ਮੁਆਵਜੇ ਸਬੰਧੀ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੂੰ ਅੱਜ ਥਾਂਦੇਵਾਲਾ ਪਿੰਡ ਵਿਖੇ ਸੈਕਸ਼ਨ ਲੈਟਰ ਜਾਰੀ ਕੀਤੇ। ਉਨ੍ਹਾਂ ਵੱਲੋਂ ਹਲਕੇ ਦੇ ਪਿੰਡ ਅਟਾਰੀ, ਡੋਹਕ, ਝਬੇਲਵਾਲੀ, ਖੋਖਰ, ਕੋਟਲੀ ਸੰਘਰ, ਲੁਬਾਣਿਆਂਵਾਲੀ, ਮਰਾੜ ਕਲਾਂ, ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਥਾਂਦੇਵਾਲਾ, ਉਦੇਕਰਨ ਅਤੇ ਵੰਗਲ ਪਿੰਡਾਂ ਦੇ 270 ਲਾਭਪਾਤਰੀਆਂ ਨੂੰ ਹੋਏ ਉਨ੍ਹਾਂ ਦੇ ਘਰਾਂ ਦੇ ਨੁਕਸਾਨ ਦੇ ਮੁਆਵਜੇ ਸਬੰਧੀ ਸੈਕਸ਼ਨ ਲੈਟਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਫ਼ਸਲਾਂ ਦਾ ਜਾਂ ਮਕਾਨਾਂ ਦਾ ਜੋ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਮੁਆਵਾਜਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਜਾਂ ਭਾਰੀ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਜੋ ਵਾਅਦਾ ਕੀਤਾ ਗਿਆ ਸੀ, ਉਸ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ...
ਜੀ.ਐਸ.ਟੀ ਮਾਲੀਏ ਦੇ ਵਾਧੇ ਲਈ ਮੈਰਿਜ ਪੈਲਿਸ ਦੇ ਮਾਲਕਾਂ ਨਾਲ ਕੀਤੀ ਗਈ ਮੀਟਿੰਗ

ਜੀ.ਐਸ.ਟੀ ਮਾਲੀਏ ਦੇ ਵਾਧੇ ਲਈ ਮੈਰਿਜ ਪੈਲਿਸ ਦੇ ਮਾਲਕਾਂ ਨਾਲ ਕੀਤੀ ਗਈ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ: ਪ੍ਰਬੰਧਕੀ ਸਕੱਤਰ (ਕਰ) ਸ਼੍ਰੀ ਅਜੀਤ ਬਾਲਾਜੀ ਜ਼ੋਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੀ ਅਮਿਤ ਗੋਇਲ, ਸਹਾਇਕ ਕਮਿਸ਼ਨਰ ਰਾਜ ਕਰ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਮੈਰਿਜ ਪੈਲੇਸਾਂ ਦੇ ਮਾਲਕਾਂ ਅਤੇ ਪ੍ਰਤੀਨਿਧੀਆਂ ਨਾਲ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਿਭਾਗ ਵੱਲੋਂ ਮੈਰਿਜ ਪੈਲਸਾਂ ਦੁਆਰਾ ਘੱਟ ਅਦਾ ਕੀਤੇ ਜਾ ਰਹੇ ਜੀ.ਐਸ.ਟੀ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਗਈ। ਮੀਟਿੰਗ ਵਿੱਚ ਸ਼ਾਮਲ ਸਮੂਹ ਮੈਂਬਰਾਂ ਨੂੰ ਜੀ.ਐਸ.ਟੀ ਰਜਿਸਟ੍ਰੇਸ਼ਨ, ਰਿਟਰਨ ਭਰਨ ਅਤੇ ਟੈਕਸ ਦੀ ਅਦਾਇਗੀ ਸਮੇਂ ਸਿਰ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਵਿਭਾਗ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਪੈਲੇਸਾਂ ਵੱਲੋਂ ਪ੍ਰਾਪਤ ਕੀਤੇ ਜਾਣ ਵਾਲੇ ਕਿਰਾਏ 'ਤੇ ਵੀ ਜੀ.ਐਸ.ਟੀ ਲਾਗੂ ਹੈ ਅਤੇ ਹਰ ਪੈਲੇਸ ਮਾਲਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਦੀ ਅਦਾਇਗੀ ਸਮੇਂ ਸਿਰ ਸਰਕਾਰ ਨੂੰ ਕਰਨੀ ਚਾਹੀਦੀ ਹੈ। ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਮੀਟਿੰਗ ਵਿੱਚ ਸ਼ਾਮਲ ਸਮੂਹ ਮੈਂਬਰਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਸਾਰੇ ਵਪਾਰਕ ਲੈਣ-ਦੇਣ ਬਿੱਲਾਂ ਰਾਹੀਂ ਕਰਨ...
ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

National, Politics, Punjab
ਮਾਨਸਾ, 12 ਨਵੰਬਰ ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਗਾਤਾਰ ਵੱਖ ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਨੇ ਅੱਜ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਬੇਲਰ ਦੀ ਵਰਤੋਂ ਨਾਲ ਪਰਾਲੀ ਦਾ ਪ੍ਰਬੰਧਨ ਅਤੇ ਸੁਪਰ ਸੀਡਰ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਅਜਿਹਾ ਨਾ ਕਰਕੇ ਪਰਾਲੀ ਦਾ ਖੇਤੀ ਮਸ਼ੀਨਰੀ ਨਾਲ ਯੋਗ ਪ੍ਰਬੰਧਨ ਕਰਨ ਲਈ ਕਿਹਾ।  ਇਸ ਮੌਕੇ ਐੱਸ ਐੱਸ ਪੀ ਮਾਨਸਾ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਖੇਤ ਵਿੱਚ ਵਾਹ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ...
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ           ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਮੂਹ ਵਿਭਾਗਾਂ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਤਹਿਤ ਮਿਲਣ ਵਾਲੀਆਂ ਸਹੂਲਤਾਂ ਨੂੰ ਪਹਿਲ ਦੇ ਅਧਾਰ ਤੇ ਦਿੱਤਾ ਜਾਵੇ ਅਤੇ ਸੀਨੀਅਰ ਸਿਟੀਜਨਜ਼ ਨੂੰ ਆਪਣੇ ਦਫਤਰਾਂ ਵਿੱਚ ਬਣਦਾ ਮਾਣ—ਸਤਿਕਾਰ ਦਿੱਤਾ ਜਾਵੇ ।           ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਾਂਝ ਅਧਿਕਾਰੀ/ਕਰਮਚਾਰੀਆਂ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਸਾਂਝ ਕੇਂਦਰਾਂ ਵਿੱਚ ਵਿਜ਼ਟਰ ਰਜਿਸਟਰ ਮੇਨਟੇਨ ਕਰਨ ਅਤੇ  ਡੋਰ ਟੂ ਡੋਰ ਵਿਜ਼ਿਟ ਕਰਨ। ਇਸ ਤੋਂ ਇਲਾਵਾ ਸਾਂਝ ਅਧਿਕਾਰੀ/ਕਰਮਚਾਰੀਆਂ ਵੱਲੋਂ ਸੀਨੀਅਰ ਸਿਟੀਜ਼ਨਾਂ ਨਾਲ ਰਾਬਤਾ ਕਾਇਮ ਕਰਕੇ ਲੋੜ ਅਨੁਸਾਰ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ।  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗਡਵਾਲ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਫਾਜ਼ਿਲਕਾ ਜਿਲ੍ਹੇ ਦੇ ਅਬੋਹਰ ਵਿਖੇ ਸਿਰਫ ਔਰਤਾਂ ਵਾਸਤੇ ਬਿਰਧ ਆਸ਼ਰਮ ਚੱਲ ਰਿਹਾ ਹੈ ਜਿ...
ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਹਾਸੀਏ ‘ਤੇ ਪਏ ਵਰਗਾਂ ਦੀ ਭਲਾਈ ਲਈ ਦ੍ਰਿੜ਼ ਵਚਨਬੱਧ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਸੀ. ਸਬ ਪਲਾਨ ਅਧੀਨ ਹੋਏ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗਾਂ ਤੋਂ ਇਹ ਰਿਪੋਰਟ ਜਲਦੀ ਪ੍ਰਾਪਤ ਕੀਤੀ ਜਾਵੇ ਕਿ ਜਾਰੀ ਕੀਤੀ ਗਈ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕਵਰ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਰਹੇ ਹਨ। ਮੰਤਰੀ ਨੇ ਸਪੱਸ਼ਟ ਕੀਤਾ ਕਿ ਜਾਰੀ ਐਸ. ਸੀ. ਐੱਸ. ਪੀ.  ਬਜਟ ਦੀ ਵਰਤੋਂ ਸਿਰਫ਼ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਵਿਭਾਗ ਦੇ ਅਧਿਕਾਰੀ ਇਸ ਬਜਟ ਅਧੀਨ ਹੋਏ ਕੰਮਾ ਦੀ ਮੋਨੀਟਰਿੰਗ ਕਰਨੀ ਸੁਨਿਸ਼ਚਿਤ ਕਰਨ । ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਨਿਆਂ ਵਿਭਾਗ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਹਾਸੀਏ ‘ਤ...