ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ
ਚੰਡੀਗੜ੍ਹ, 1 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ।
ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 'ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ। ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ।
ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ...








