ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’
ਫ਼ਾਜ਼ਿਲਕਾ 27 ਜੂਨ 2024…..
ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਇੱਕ ਅਹਿਮ ਬੈਠਕ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹੇ ਵਿੱਚ ਇਹ ਮੁਹਿੰਮ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ। ਇਸ ਉਪਰੰਤ ਉਨ੍ਹਾਂ ਇੱਕ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਤੇ ਬੱਚਿਆਂ ਦਾ ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਣਗੇ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਜ਼ੁਰਗਾਂ ਅਤੇ ਖਾਸ ਕਰ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ, ਜਿਸ ਦੇ ਲਈ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਜ਼ਿਲ੍ਹੇ ਅੰਦਰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਿਤ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।
ਜ਼ਿਲ੍ਹਾ ਪਾਰਿਵਾਰ ਭਲਾਈ ਅਫਸਰ ਡਾ. ਕਵਿਤਾ ...








