Saturday, March 7
Shadow

Punjab

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

Punjab
ਚੰਡੀਗੜ੍ਹ, 26 ਫਰਵਰੀ: ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂ...
ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, 26 ਫਰਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧਾਂ ਦੀ ਉਲੰਘਣਾ ...
ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ ਸੌਂਪੇ 40 ਟੈਬਲੇਟਸ

Punjab
*ਚੰਡੀਗੜ੍ਹ, 26 ਫ਼ਰਵਰੀ:* ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। ਵਿਭਾਗ ਵਿੱਚ ਮੁਕੰਮਲ ਡਿਜੀਟਲਾਈਜ਼ੇਸ਼ਨ ਵੱਲ ਇਸ ਮਿਸਾਲੀ ਕਦਮ ਨੂੰ ਅਮਲੀਜਾਮਾ ਪਹਿਨਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟਸ ਸੌਂਪੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੀਲਡ ਅਫ਼ਸਰਾਂ ਨੂੰ ਟੈਬਲੇਟਸ ਨਾਲ ਲੈਸ ਕਰਨ ਨਾਲ ਨਾ ਸਿਰਫ਼ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ, ਸਗੋਂ  ਇਸ ਨਾਲ ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧੇ ਤੌਰ ’ਤੇ ਕੰਪਿਊਟਰਾਈਜ਼ਡ ਡੇਟਾ ਤੁਰੰਤ ਜੁਟਾਉਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੇਤ ਦੀ ਸਹੀ ਭੂਗੋਲਿਕ ਸਥਿਤੀ ਨੂੰ ਜੀ.ਪੀ.ਐਸ ਰਾਹੀ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

Crime, Punjab
ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਵਾਸੀ ਭੰਗੇ ਵਾਲਾ (ਝੂਗੇ ਕਿਸ਼ੋਰ ਸਿੰਘ ਵਾਲਾ), ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਚਾਰ .30 ਬੋਰ ਦੇ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲ...
ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Politics, Punjab
ਚੰਡੀਗੜ੍ਹ, 25 ਫਰਵਰੀ: ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5 ਐਲਐਮ...
ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

Punjab
*ਜਲੰਧਰ, 25 ਫਰਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ 'ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਪੰਜਾਬ ਪੁਲਿਸ ਦੀ ਭਰਤੀ ...
ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

Punjab
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ  ਮੰਤਰੀ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ਜਿ...
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Crime, Punjab
ਚੰਡੀਗੜ੍ਹ 25 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸਿਵਲ ਲਾਈਨ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਉਸਦੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਬਦਲੇ ਮੌਕੇ 'ਤੇ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲਈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿ...
ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

Punjab
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਰੈਂਪ ਸਕੀਮ ਅਧੀਨ ਆਯੋਜਿਤ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਨੇ ਦੂਜੇ ਦਿਨ ਸ਼ਾਨਦਾਰ ਢੰਗ ਨਾਲ ਰੰਗ ਬੰਨਿਆ। 23 ਤੋਂ 25 ਫਰਵਰੀ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕ, ਕੋਟਕਪੂਰਾ ਰੋਡ ਵਿਖੇ ਲੱਗੇ ਇਸ ਮੇਲੇ ਨੇ ਇਲਾਕੇ ਵਿੱਚ ਉਤਸ਼ਾਹ ਅਤੇ ਉਮੀਦ ਦੀ ਨਵੀਂ ਲਹਿਰ ਪੈਦਾ ਕੀਤੀ। ਫੰਕਸ਼ਨਲ ਮੈਨੇਜਰ ਸ਼੍ਰੀ ਵਿਸ਼ਵ ਦੀਪ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲਾ ਸਿਰਫ਼ ਪ੍ਰਦਰਸ਼ਨੀ ਨਹੀਂ, ਸਗੋਂ ਮਹਿਲਾਵਾਂ ਲਈ ਆਰਥਿਕ ਖੁਦਮੁਖਤਿਆਰੀ ਵੱਲ ਵੱਡਾ ਕਦਮ ਹੈ। ਇੱਥੇ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਨੂੰ ਦਰਸਾਉਣ, ਨਵੇਂ ਵਪਾਰਕ ਸੰਪਰਕ ਬਣਾਉਣ ਅਤੇ ਆਤਮ-ਵਿਸ਼ਵਾਸ ਮਜ਼ਬੂਤ ਕਰਨ ਲਈ ਅਨਮੋਲ ਮੰਚ ਮਿਲਿਆ। ਸੱਭਿਆਚਾਰਕ ਰੰਗਤ ਨੇ ਮੇਲੇ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਗਿੱਧਾ, ਭੰਗੜਾ, ਗੀਤ-ਸੰਗੀਤ ਅਤੇ ਕਵੀਸ਼ਰੀ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾ...
ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ/ਜਲੰਧਰ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ  ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ - ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ - ਜੋ ਬੀਕੇਆਈ ਨਾਲ ਜੁੜੇ ਹੋਏ ਹਨ, ...