Shadow

Punjab

ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: ਪੰਜਾਬ ਪੁਲਿਸ ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: ਪੰਜਾਬ ਪੁਲਿਸ ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

Politics, Punjab
ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 69ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 455 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 69ਵੇਂ ਦਿਨ, ਪੁਲਿਸ ਟੀਮਾਂ ਨੇ 162 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,836 ਹੋ ਗਈ ਹੈ। ਇਸ ਤੋਂ ਇਲਾਵਾ 54 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 107 ਵਿਅਕਤੀਆਂ ਨੂੰ ਤਫਤੀਸ਼ ਅ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

Politics, Punjab
ਸਨੌਰ (ਪਟਿਆਲਾ), 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ 'ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ। ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਮੇਂ ਦੇ ਮਿਸਾਲੀ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ 21,050 ਏ...
ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

Punjab
ਚੰਡੀਗੜ੍ਹ, 30 ਮਾਰਚ: ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ। ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾ...
ਵਿਧਾਇਕ ਸ. ਸੇਖੋਂ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ ਨਾਲ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

ਵਿਧਾਇਕ ਸ. ਸੇਖੋਂ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ ਨਾਲ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

Punjab
ਫਰੀਦਕੋਟ, 30 ਮਾਰਚ () ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਲਾਈਨ ਬਾਜ਼ਾਰ ਫਰੀਦਕੋਟ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਜਿਵੇਂ ਕਿ ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਦੀ ਕਮੀ, ਸਫਾਈ ਪ੍ਰਬੰਧ ਅਤੇ ਸੁਰੱਖਿਆ ਸਬੰਧੀ ਮੁੱਦੇ ਉੱਠਾਏ ਗਏ। ਵਿਧਾਇਕ ਸ. ਸੇਖੋਂ ਨੇ ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦੇ ਹੋਏ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਮੌਕੇ ‘ਤੇ ਹੀ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ ਅਤੇ ਸਫਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਉਹਨਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਅਤੇ ਪ੍ਰਸ਼...
ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਹੀ ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਦਿਵਿਆਂਗ ਯੂਨੀਅਨਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਦੋਵੇਂ ਵਰਗ ਰਾਜ ਦੇ ਸਮਾਜਿਕ ਭਲਾਈ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਆਂਗਣਵਾੜੀ ਵਰਕਰ ਅਤੇ ਹ...
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ

Punjab
ਬਟਾਲਾ, 30 ਮਾਰਚ (   ) ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਪਿੰਡ ਕਲੇਰ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਟਾਲਾ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਇਸ ਕੰਮ ਲਈ ਦਿਨ ਰਾਤ ਲੱਗੇ ਹੋਏ ਹਨ। ਉਨਾਂ ਨੇ ਕਿਹਾ ਕਿ ਵਿਧਾਨ ਸਭਾ ਹਲਕੇ ਅੰਦਰ ਸਾਫ ਸੁਥਰੀਆਂ ਲਿੰਕ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ, ਜੋ ਆਉਂਦੇ ਦਿਨਾਂ ਅੰਦਰ ਮੁਕੰਮਲ ਹੋ ਕੇ ਹਲਕੇ ਦੇ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਕੰਮ ਕਰਵਾਏ ਜਾ ਰਹੇ ...
ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 30 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿੱਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਅਤੇ ਵਿਵਸਥਾਗਤ ਢੰਗ ਨਾਲ ਆਮਦਨ ਘੱਟ ਦਿਖਾਉਣ ਦੀ ਪ੍ਰਵਿਰਤੀ ਤੋਂ ਪਰਦਾ ਉਠਾਇਆ। ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਨਤਕ ਮਾਲੀਏ ਦੀ ਰਾਖੀ ਲਈ ਤਕਨਾਲੋਜੀ-ਆਧਾਰਿਤ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ 882 ਅਦਾਰੇ ਜਾਂਚ ਦੇ ਘੇਰੇ ਵਿੱਚ ਲਏ ਗਏ ਅਤੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦਾ ਦਾਇਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹੋਰ ਡਾਟਾ ਦਾ ਵਿਸ਼ਲੇਸ਼ਣ ਕਰਨ ਨਾਲ ਕੁੱਲ ਟਰਨਓਵਰ ਲੁਕਾਉਣ ਦਾ ਇਹ ਮਾਮਲਾ ਲਗਭਗ 500 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ। ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ...
4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਲੜੀ ਤਹਿਤ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। 'ਸਿੱਖਿਆ ਕ੍ਰਾਂਤੀ' ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ 'ਤੇ ਚਾਨਣਾ ਪਾਇਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ 'ਆਪ' ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ...
ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

Punjab
ਚੰਡੀਗੜ੍ਹ, 29 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਧਿਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾ ਰਹੀ ਹੈ। ਉਹ ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਇਕੱਲੀਆਂ-ਦੁਕੱਲੀਆਂ ਘਟਨਾਵਾਂ ਦੀ ਵਰਤੋਂ ਕਰਕੇ ਸਕੀਮ ਦੇ ਸਾਬਤ ਹੋਏ ਪ੍ਰਭਾਵ ਨੂੰ ਨਜ਼ਰਅੰਦਾਜ਼ ਕਰਦਿਆਂ ਇਸ ਨੂੰ ਅਸਫਲ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ ਦੱਸਿਆ ਕਿ 1.72 ਲੱਖ ਤੋਂ ਵੱਧ ਮਰੀਜ਼ ਪਹਿਲਾਂ ਹੀ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਇਹ ਕੋਸ਼ਿਸ਼ ਜਾਂ ਤਾਂ ਸਰਕਾਰੀ ਸਕੀਮਾਂ ਦੀ ਮੁੱਢਲੀ ਸਮਝ ਦੀ ਘਾਟ ਨੂੰ ਦਰਸਾਉਂਦੀ ਹੈ ਜਾਂ ਫਿਰ ਲਾਭਪਾਤਰੀਆਂ ਵਿੱਚ ਭੰਬਲਭੂਸਾ ਪੈਦਾ ਕਰਨ ਅਤੇ ਇੱਕ ਵੱਡੀ ਜਨਤਕ ਭਲਾਈ ਪਹਿਲਕਦਮੀ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੰਮ੍ਰਿਤਸਰ ਦੇ ਇੱਕ ਮਰੀਜ਼ ਦੀ ਵੀਡੀਓ ਸਾਂਝੀ ਕੀਤੇ ਜਾਣ 'ਤੇ ਸਿੱਧਾ ਜਵਾਬ ...
ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

Politics, Punjab
ਚੰਡੀਗੜ੍ਹ /ਲੁਧਿਆਣਾ, 29 ਮਾਰਚ  -  ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਹਲਵਾਰਾ ਲਈ ਉਡਾਣ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਜਾਕਿਆ ਲਹਿਜੇ ’ਚ ਕਿਹਾ ਕਿ "ਇਹੀ ਗੱਲ ਅੱਜ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਿੰਨ ਦਿਨਾਂ ਬਾਅਦ ਦੁਹਰਾਈ। ਕੁਝ "ਮੌਕਾਪ੍ਰਸਤ" ਸਿਰਫ਼ ਉਹੀ ਦੁਹਰਾ ਰਹੇ ਹਨ ਜੋ ਮੈਂ ਜਨਤਕ ਖੇਤਰ ਵਿੱਚ ਲਿਆਂਦਾ ਹੈ।" ਇਹ ਇਤਿਹਾਸਕ ਪ੍ਰਾਪਤੀ ਸਾਬਕਾ ਸੰਸਦ ਮੈਂਬਰ, ਰਾਜ ਸਭਾ ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਨਿਰੰਤਰ, ਇਕਸਾਰ ਅਤੇ ਬਹੁ-ਪੱਧਰੀ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਲਗਾਤਾਰ ਸਾਲਾਂ ਦੌਰਾਨ ਇਸ ਮਾਮਲੇ ਦੀ ਨਿਰੰਤਰ ਪੈਰਵੀ ਕੀਤੀ। ਕਾਰਜਸ਼ੀਲਤਾ ਵੱਲ ਯਾਤਰਾ ਕੈਬਨਿਟ ਮੰਤਰੀ ਅਰ...