ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 25 ਜੂਨ:
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਸਰਕਾਰ ਦੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਸਬ-ਡਵੀਜ਼ਨ ਬੁਢਲਾਡਾ ਦੇ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ। ਆਪਣੇ ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਬਰਸਾਤੀ ਨਾਲਿਆਂ ਦੀ ਸਫਾਈ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਕਿਹਾ ਤਾਂ ਜੋ ਬਰਸਾਤ ਦੇ ਪਾਣੀ ਦੀ ਨਿਕਾਸੀ ਠੀਕ ਤਰੀਕੇ ਨਾਲ ਹੁੰਦੀ ਰਹੇ। ਉਨ੍ਹਾਂ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ...








