ਜ਼ਿਲ੍ਹਾ ਮੋਗਾ ਨੂੰ ਹਰਾ ਭਰਾ ਬਣਾਉਣ ਲਈ ਰਾਊਂਡ ਗਲਾਸ ਅਤੇ ਸੋਢੀ ਫਾਉਂਡੇਸ਼ਨ ਵੀ ਕਰਨਗੇ ਸਹਿਯੋਗ
ਮੋਗਾ, 22 ਜੂਨ (000) - ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਰਾਊਂਡ ਗਲਾਸ ਅਤੇ ਸੋਢੀ ਫਾਉਂਡੇਸ਼ਨ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨਗੀਆਂ। ਇਹਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਾਮੀ ਮੌਨਸੂਨ ਦੌਰਾਨ ਸ਼ੁਰੂ ਕੀਤੀ ਜਾਣ ਵਾਲੀ ਇਸ ਮੁਹਿੰਮ ਦੌਰਾਨ ਰਾਊਂਡ ਗਲਾਸ ਸੰਸਥਾ ਵੱਲੋਂ 1 ਫੁੱਟ ਤੋਂ ਵੱਡੇ ਅਤੇ ਸੋਢੀ ਫਾਉਂਡੇਸ਼ਨ ਵਲੋਂ ਤਿੰਨ ਫੁੱਟ ਤੋਂ ਉੱਚੇ ਬੂਟੇ ਲਗਾਏ ਜਾਣਗੇ ਤਾਂ ਜੋ ਇਹਨਾਂ ਬੂਟਿਆਂ ਨੂੰ ਭਵਿੱਖ ਵਿੱਚ ਪਾਲਣਾ ਸੌਖਾ ਹੋ ਸਕੇ। ਪੂਰੇ ਜ਼ਿਲ੍ਹੇ ਵਿਚ 15 ਜੰਗਲ ਲਗਾਉਣ ਦਾ ਵੀ ਟੀਚਾ ਹੈ। ਜਿਹੜੇ ਪਿੰਡਾਂ ਵਿੱਚ ਇਹ ਜੰਗਲ ਲਗਾਉਣ ਦਾ ਪ੍ਰਸਤਾਵ ਹੈ, ਉਹਨਾਂ ਪਿੰਡਾਂ ਦੀ ਪਛਾਣ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਜਿਹੜੇ ਬੂ...







