ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ
ਹੁਸ਼ਿਆਰਪੁਰ/ਚੱਬੇਵਾਲ, 10 ਨਵੰਬਰ :
ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ ਸ਼ੁਰੂ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਉਣ ਸਮੇਂ ਕੀਤਾ ਜਿਨ੍ਹਾਂ ਉੱਪਰ ਪੰਜਾਬ ਸਰਕਾਰ ਵੱਲੋਂ 2 ਕਰੋੜ 16 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਹਲਕੇ ਦੇ ਇਸ ਸਰਕਾਰੀ ਕਾਲਜ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉੱਥੇ ਹੀ ਆਪ ਦੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਲਗਾਤਾਰ ਐੱਮ.ਪੀ.ਫੰਡ ਵਿੱਚੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਰਕਾਰੀ ਕਾਲਜ ਮੁਖਲਿਆਣਾ ਵਿੱਚ ਇਨਡੋਰ ...








