ਫਾਜ਼ਿਲਕਾ ਪ੍ਰਸ਼ਾਸਨ ਦੀ ਪਹਿਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ
ਫਾਜ਼ਿਲਕਾ, 21 ਜੂਨ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ), ਫਾਜ਼ਿਲਕਾ, ਵਿਖੇ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਡੀਏਸੀ ਦੀ ਪਹਿਲੀ ਮੰਜ਼ਿਲ 'ਤੇ ਮੁੱਖ ਦੁਆਰ ਦੇ ਨਾਲ ਹੀ ਇੱਕ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਡੀ.ਏ.ਸੀ. ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਇੱਕ ਰਿਸੈਪਸ਼ਨ-ਕਮ-ਹੈਲਪ ਡੈਸਕ ਜੋ ਕਿ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9:00 ਤੋਂ ਸ਼ਾਮ 5:00 ਵਜੇ ਤੱਕ ਕੰਮ ਕਰੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਉਨ੍ਹਾਂ ਦੇ ਕੰਮਾਂ ਵਿੱਚ ਸਹਾਇਤਾ ਕਰਨ ਦੇ ਉਦੇਸ਼ ਨਾਲ ਚੁੱਕਿਆ ਇਹ ਕਦਮ ਲੋਕਾਂ ਲਈ ਸਹਾਈ ਹੋਵੇਗਾ। ਜਿਕਰਯੋਗ ਹੈ ਕਿ ਪਿੱਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਅਜਿਹਾ ਕਰਨ ਦੇ ਹੁਕਮ ਕੀਤੇ ਸਨ।
ਡੈਸਕ 'ਤੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਪੂਰੀ ਗੱਲ ਸੁਣਕੇ ਉਹਨਾਂ ਨੂੰ ਸਬੰਧਤ ਦ...








