ਆਪ ਦੀ ਸਰਕਾਰ, ਆਪ ਦੇ ਦੁਆਰ” ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ: ਐਸ.ਡੀ.ਐਮ ਗੁਰਮੰਦਰ ਸਿੰਘ
ਖਰੜ, 21 ਜੂਨ:
“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਮਾਜਰੀ ਵਿੱਚ ਪੈਂਦੇ ਪੰਜ ਪਿੰਡਾਂ ਦਾ ਇੱਕ ਵਿਸੇਸ਼ ਕੈਂਪ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮਾਜਰੀ ਦੇ ਦਫਤਰ ਵਿਖੇ ਲਗਾਇਆ ਗਿਆ।
ਬੀ.ਡੀ.ਪੀ. ਓ ਦਫਤਰ ਮਾਜਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦਾ ਨਿਪਟਾਰਾ ਕਰਵਾਉਣ ਉਪਰੰਤ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਪਿੰਡਾਂ ਦੀਆਂ ਸੱਥਾਂ ਵਿੱਚ ਪੁੱਜ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਗਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਇਹਨਾ ਕੈਂਪਾ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਲੰਬਿਤ ਪਏ ਕੰਮ ਪੂਰੇ ਕਰਵਾਉਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚਲਾਈ ਗਈ ਮੁਹਿੰਮ...








