Wednesday, November 4
Shadow

Punjab

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

Punjab
ਚੰਡੀਗੜ੍ਹ, 19 ਜੂਨ: ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਕਰਕੇ ਪ੍ਰਤੀ ਦਿਨ 79 ਟਨ ਸੀ.ਬੀ.ਜੀ. ਪੈਦਾ ਕਰਨਗੇ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 469.50 ਟਨ ਸੀਬੀਜੀ ਰੋਜ਼ਾਨਾ ਦੀ ਕੁੱਲ ਸਮਰੱਥਾ ਵਾਲੇ 38 ਪ੍ਰਾਜੈਕਟ ਅਲਾਟ ਕੀਤੇ ਹਨ, ਜਿਨ੍ਹਾਂ ਵਿੱਚ ਫਸਲੀ ਰਹਿੰਦ-ਖੂੰਹਦ ਈਂਧਣ ਵਜੋਂ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਇਹ ਪ੍ਰੋਜੈਕਟ ਸਹਾਈ ਹੋਣਗ...
ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ

ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ

Punjab
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਚਲਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਸਮੇਤ ਤੰਬਾਕੂ ਕੰਟਰੋਲ 'ਚ ਮਿਸਾਲੀ ਕੰਮ ਕੀਤੇ ਗਏ ਹਨ। ਡਾ. ਬਲਬੀਰ ਸਿੰਘ 'ਇੰਪਲੀਮੈਂਟੇਸ਼ਨ ਆਫ਼ ਡਬਲਯੂਐਚਓ-ਐਮਪਾਵਰ ਐਂਡ ਫਰੇਮਵਰਕ ਕਨਵੈਨਸ਼ਨ ਆਨ ਤੰਬਾਕੂ ਕੰਟਰੋਲ (ਡਬਲਯੂਐਚਓ ਐਫਸੀਟੀਸੀ) ਆਰਟੀਕਲ 5.3' ਵਿਸ਼ੇ 'ਤੇ ਕਰਵਾਈ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦੇ ਉਦਘਾਟਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਹ ਵਰਕਸ਼ਾਪ ਡਿਪਾਰਟਮੈਂਟ ਆਫ਼ ਕਮਿਊਨਿਟੀ ਮੈਡੀਸਨ ਐਂਡ ਸਕੂਲ ਆਫ਼ ਪਬਲਿਕ ਹੈਲਥ, ਪੀਜੀਆਈਐਮਈਆਰ ਚੰਡੀਗੜ੍ਹ ਦੇ ਰਿਸੋਰਸ ਸੈਂਟਰ ਫਾਰ ਤੰਬਾਕੂ ਕੰਟਰੋਲ (ਆਰਸੀਟੀਸੀ) ਅਤੇ ਵਾਈਟਲ ਸਟ੍ਰੈਟਿਜੀਜ਼ ਦੇ ਸਹਿਯੋਗ ਨਾਲ ਕਰਵਾਈ ਗਈ ਸੀ। ਹੋਟਲ ਮਾਊਂਟਵਿਊ ਵਿਖੇ ਕਰਵਾਈ ਇਸ ਵਰਕਸ਼ਾਪ ਵਿੱਚ 12 ਵੱਖ-ਵੱਖ ਸੂਬਿਆਂ ਤੋਂ 35 ਡੈਲੀਗੇਟਸ ਨੇ ਹਿੱਸਾ ਲਿਆ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ...
ਬਰਸਾਤੀ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਪਾਣੀ ਦੇ ਖੜੋਤ ਵਾਲੇ ਸਾਰੇ ਸੰਭਾਵਿਤ ਸਥਾਨਾਂ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ

ਬਰਸਾਤੀ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਪਾਣੀ ਦੇ ਖੜੋਤ ਵਾਲੇ ਸਾਰੇ ਸੰਭਾਵਿਤ ਸਥਾਨਾਂ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ

Punjab
ਚੰਡੀਗੜ੍ਹ, 19 ਜੂਨ: ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਦੱਸਣਯੋਗ ਹੈ ਕਿ ਵੈਕਟਰ-ਬੋਰਨ ਬਿਮਾਰੀਆਂ ਵਿੱਚ ਡੇਂਗੂ, ਚਿਕਨਗਨੀਆ, ਮਲੇਰੀਆ, ਲਿੰਫੈਟਿਕ ਫਾਲਰਾਇਸਿਸ, ਜਾਪਾਨੀ ਐਨਸੇਫਲਾਈਟਿਸ ਅਤੇ ਕਲਾ ਅਜ਼ਰ ਸ਼ਾਮਲ ਹੈ। ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਅਤੇ ਵਾਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਇਹਨਾਂ ਬਿਮਾਰੀਆਂ ਦੇ ਪਹਿਲਾਂ ਪਛਾਣੇ ਗਏ ਹੌਟਸਪਾਟਾਂ ‘ਤੇ ਨਜ਼ਰ ਰੱਖਣ ਅਤੇ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਬਾਰੇ ਜਾਣੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦਫਤਰਾਂ ਜਾਂ ਅਜਿਹੀਆਂ ਥਾਵਾਂ ਜਿੱਥੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹੈ, ਵਿੱਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਆਦਿ ਸਮੇਤ ਸਾਰੇ ਸੰਵੇਦਨਸ਼ੀਲ...
ਤਲਾਸ਼ੀ ਅਭਿਆਨ- ਚੌਥਾ ਦਿਨ:  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

ਤਲਾਸ਼ੀ ਅਭਿਆਨ- ਚੌਥਾ ਦਿਨ: ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

Punjab
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ  ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਸ਼ਿਕੰਜਾਕਸੀ ਜਾਰੀ ਰੱਖੀ ਅਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਨਸ਼ਿਆਂ ਦੇ 10-10 ਹੌਟਸਪਾਟਸ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਇੱਕੋ ਸਮੇਂ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਰੀਕੀ ਨਾਲ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਤਿਆਰ ਕੀਤੀ ਗਈ ਡਰੱਗ ਹੌਟਸਪੌਟਸ ਸੂਚੀ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਨਿੱਜੀ ਤੌਰ ’ਤੇ ਇਸ ਵੱਡੇ ਆਪ੍ਰੇਸ਼ਨ ਦੀ ਨਿਗਰਾ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਰੂਰੀ ਪ੍ਰਬੰਧ ਮੁਕੰਮਲ ਰੱਖੇ ਜਾਣ-ਡਿਪਟੀ ਕਮਿਸ਼ਨਰ

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਰੂਰੀ ਪ੍ਰਬੰਧ ਮੁਕੰਮਲ ਰੱਖੇ ਜਾਣ-ਡਿਪਟੀ ਕਮਿਸ਼ਨਰ

Punjab
ਮਾਨਸਾ, 19 ਜੂਨ: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਇਸ ਸਬੰਧੀ ਲੋੜੀਂਦੇ ਕਾਰਜ ਸਮਾਂਬੱਧ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਸਬ-ਡਵੀਜ਼ਨ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਤਾਂ ਜੋ ਬਰਸਾਤਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਡਰੇਨਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਜਿੱਥੇ ਕਿਧਰੇ ਵੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ, ਉਥੇ ਤੁਰੰਤ ਸਫਾਈ ਕਰਵਾਕੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਬਿਮਾਰੀਆਂ ਨਾ ਫੈਲ ਸਕਣ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

Punjab
ਚੰਡੀਗੜ੍ਹ/ਪਠਾਨਕੋਟ, 19 ਜੂਨ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਅੱਜ ਉਨ੍ਹਾਂ ਨੇ ਬੈਰਾਜ ਡੈਮ ਅਤੇ ਬਿਜਲੀ ਘਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਡੈਮਜ਼ ਪ੍ਰਸ਼ਾਸਨ ਦੇ ਚੀਫ਼ ਇੰਜੀਨੀਅਰ ਸ. ਸ਼ੇਰ ਸਿੰਘ, ਐਸ.ਈ. ਗੁਰਪਿੰਦਰ ਸਿੰਘ ਸੰਧੂ, ਐਕਸੀਅਨ ਅਰਵਿੰਦ ਕੁਮਾਰ, ਐਕਸੀਅਨ ਹੈੱਡਕੁਆਰਟਰ ਲਖਵਿੰਦਰ ਸਿੰਘ, ਓਮੀਤ ਜੇਵੀ ਕੰਪਨੀ ਦੇ ਜਨਰਲ ਮੈਨੇਜਰ ਆਰ.ਐਸ. ਰੇਅ, ਐਚ.ਆਰ. ਸ੍ਰੀਹੰਸ ਸੇਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਾਹਪੁਰ ਕੰਢੀ ਬੈਰਾਜ ’ਤੇ ਬਣ ਰਹੇ ਪੁਲ ਅਤੇ ਝੀਲ ਦਾ ਨਿਰੀਖਣ ਕੀਤਾ। ਡੈਮਜ਼ ਪ੍ਰਸ਼ਾਸਨ ਦੇ ਮੁੱਖ ਇੰਜੀਨੀਅਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਕਤੂਬਰ ਮਹੀਨੇ ਤੋਂ ਬੈਰਾਜ ਡੈਮ ...
120 ਕਰੋੜ ਰੁਪਏ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ – ਧਾਲੀਵਾਲ

120 ਕਰੋੜ ਰੁਪਏ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ – ਧਾਲੀਵਾਲ

Punjab
ਅੰਮ੍ਰਿਤਸਰ 19 ਜੂਨ 2024--              ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਲਈ ਸਿਰਦਰਦੀ ਦਾ ਕਾਰਨ ਬਣੀ ਤੁੰਗ ਢਾਬ ਡਰੇਨ ਨੂੰ ਗੰਦੇ ਨਾਲੇ ਵਿੱਚੋਂ ਕੱਢ ਕੇ ਖੁੱਲਾ ਰਸਤਾ ਅਤੇ ਸੈਰਗਾਹ ਵਜੋਂ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ । ਅੱਜ ਡਰੇਨ ਵਿੱਚੋਂ ਸਫਾਈ ਕਰਨ ਦੀ ਸ਼ੁਰੂਆਤ ਕਰਦੇ ਸਰਦਾਰ ਧਾਲੀਵਾਲ ਨੇ ਦੱਸਿਆ ਕਿ ਇਹ ਡਰੇਨ ਜੋ ਕਿ ਇਸ ਦੇ ਨਾਲ ਲੱਗਦੇ ਵੱਡੇ ਇਲਾਕੇ ਵਿੱਚ ਗੰਭੀਰ ਬਿਮਾਰੀਆਂ ਪੈਦਾ ਕਰਨ ਦਾ ਕਰਨ ਬਣ ਰਹੀ ਹੈ,  ਨੂੰ 120 ਕਰੋੜ ਰੁਪਏ ਦੀ ਲਾਗਤ ਨਾਲ ਕਵਰ ਕਰਕੇ ਖੁੱਲੇ ਰਸਤੇ ਅਤੇ ਸੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਕੀਤਾ ਜਾਵੇਗਾ ਅਤੇ ਅੱਜ ਚੋਣ ਨਤੀਜੇ ਦੇ 15 ਦਿਨਾਂ ਬਾਅਦ ਇਸ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਭਾਵੇਂ ਮੈਂ ਇਹ ਲੋਕ ਸਭਾ ਚੋਣ ਜਿੱਤ ਨਹੀਂ ਸਕਿਆ ਪਰ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣਾ ਸਮਰਥਨ ਮੈਨੂੰ ਦਿੱਤਾ ਸੀ, ਜਿਸ ਦਾ ਮੈਂ ਸਦਾ ...
ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

Punjab
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਕਿਸੇ ਵੀ ਪਿੰਡ ਵਾਸੀ ਨੂੰ ਪਾਣੀ ਦੀ ਕੋਈ ਕਿੱਲਤ ਨਾ ਆਵੇ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਨਹੀਂ ਹੈ ਉੱਥੇ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੰਜਾਬ ਵਿਚ ਕਾਰਜ ਅਧੀਨ 15 ਨਹਿਰੀ ਪਾਣੀ ਸਕੀਮਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਕੇ ਲੋਕ ਅਰਪਿਤ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਦੱਸਿਆ ਗਿਆ ਕਿ 2940 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ 15 ਨਹਿਰੀ ਪਾਣੀ ਆਧਾਰਿਤ ਸਕੀਮਾਂ ਕਾਰਜ ਅਧੀਨ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੀਮਾਂ ਇਸੇ ਸਾਲ ਦੇ ਅੰਤ ਤੱਕ ਚਾਲੂ ਹੋ ਜਾਣਗੀਆਂ ਅਤੇ ਕੁਝ ਸਕੀਮਾਂ ਅਗਲੇ ਸਾਲ ਤੱਕ ਚੱਲਣ ਦੀ ਸੰਭਾਵ...
ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ

ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ

Punjab
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਖਰੀਦ ਸੀਜ਼ਨ ਨੂੰ ਨਿਰਵਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ। ਮੀਟਿੰਗ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਸੀਜ਼ਨ ਵਿੱਚ ਰਿਕਾਰਡ ਕਾਇਮ ਕਰਦਿਆਂ ਇੱਕ ਦਿਨ ਵਿੱਚ 12.83 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਉਸੇ ਦਿਨ ਹੀ 12.47 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਸਾਨਾਂ ਦੇ ਖਾਤਿਆਂ ਵਿੱਚ 28341.28 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕਰਨ ਲਈ ਵਿਭਾਗ ਦੀ ਸ਼ਲਾਘਾ ਵੀ ...
ਅਧਿਕਾਰੀਆਂ ਨੂੰ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਦਫਤਰਾਂ ਵਿਚ ਬੈਠ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਹਲ ਕਰਨ ਦੇ ਆਦੇਸ਼

ਅਧਿਕਾਰੀਆਂ ਨੂੰ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਦਫਤਰਾਂ ਵਿਚ ਬੈਠ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਹਲ ਕਰਨ ਦੇ ਆਦੇਸ਼

Punjab
ਫਾਜ਼ਿਲਕਾ, 19 ਜੂਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਮ ਜਨਤਾ ਦੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਜ਼ਿਲ੍ਹਾ ਫਾਜ਼ਿਲਕਾ ਅਤੇ ਤਹਿਸੀਲ/ਬਲਾਕ ਪੱਧਰ ਤੇ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਰੋਜ਼ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਆਪਣੇ ਦਫਤਰਾਂ ਵਿਚ ਬੈਠ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਸੁਨਣ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਮ ਜਨਤਾ ਦੀਆਂ ਮੁਸ਼ਕਲਾਂ ਦੇ ਫੌਰੀ ਤੇ ਹੱਲ ਲਈ ਦਫਤਰਾਂ ਵਿਖੇ ਸਹਾਇਤਾ ਕੇਂਦਰ ਸਥਾਪਿਤ ਕਰਨ ਦੇ ਆਦੇਸ਼ਾ ਦੀ ਪਾਲਣਾ ਕਰਦਿਆਂ ਇਹ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਸ ਸਮੇਂ ਦੋਰਾਨ ਫੀਲਡ ਦੌਰੇ ਤੇ ਨਹੀਂ ਜਾਵੇਗਾ ਤਾਂ ਜੋ ਆਮ ਜਨਤਾ ਦੀ ਮੁਸ਼ਕਲਾਂ ਦਾ ਮੌਕੇ *ਤੇ ਹੱਲ ਹੋ ਸਕੇ। ਇਹ ਹੁਕਮ ਜ਼ਿਲ੍ਹਾ ਫਾਜ਼ਿਲਕਾ ਵਿਚ ਤੁਰੰਤ ਲਾਗੂ ਕੀਤੇ ਜਾਂਦੇ ਹਨ।...