Wednesday, November 4
Shadow

Punjab

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

Punjab
ਐੱਸ.ਏ.ਐੱਸ. ਨਗਰ, 19 ਜੂਨ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰੀਰ ਨੂੰ ਨਿਰੋਗ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਵੱਡੀ ਉਮਰ ਦੇ ਲੋਕਾਂ ਤੋਂ ਇਲਾਵਾ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ ਹੋਣ ਕਾਰਨ ਵਿਦਿਆਰਥੀਆਂ ਵੱਲੋਂ ਵੀ ਭਾਗ ਲਿਆ ਜਾ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਵਿੱਚ ਲੋਕਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ ਅਤੇ ਲੋਕ ਪੁਰਾਣੀਆਂ ਅਤੇ ਆਮ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਇੰਨ੍ਹਾਂ ਕੈਂਪਾਂ ਦੌਰਾਨ ਯੋਗਾ ਅਧਿਆਪਕਾਂ ਵੱਲੋਂ ਲੋਕਾਂ ਨੂੰ ਯੋਗਾ ਦੇ ਲਾਭ ਦੱਸਦੇ ਹੋਏ ਸਿਹਤਮੰਦ ਜਿੰਦਗੀ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਕਲਾਸਾਂ ਐੱਸ.ਏ.ਐੱ...
21 ਜੂਨ ਨੂੰ ਮਨਾਏ ਜਾਣ ਵਾਲੇ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ

21 ਜੂਨ ਨੂੰ ਮਨਾਏ ਜਾਣ ਵਾਲੇ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ

Punjab
ਮੋਗਾ, 19 ਜੂਨ (000) : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ 21 ਜੂਨ ਨੂੰ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਆਯੂਸ਼ ਹਸਪਤਾਲ, ਦੁੱਨੇਕੇ ਵਿਖੇ‘ਯੋਗਾ ਫਾਰ ਸੈਲਫ ਐਂਡ ਸੁਸਾਇਟੀ’ ਥੀਮ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਕਈ ਨਾਮੀ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਪਹਿਲਾਂ ਤੋਂ ਹੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਨੋਡਲ ਅਫ਼ਸਰ-ਕਮ-ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਬਹਾਦਰ ਸਿੰਘ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲ...
18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 19 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਮੁਕੱਦਮਾ ਸੈਕਟਰ 32-ਏ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਵਸਨੀਕ ਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ 13 ਮਾਰਚ, 2021 ਨੂੰ ਉਸਦੇ ਡਰਾਈਵਰ ਰਾਜਦੀਪ ਸਿੰਘ ਵਾਸੀ ਖਡੂਰ ਸਾਹਿਬ, ਤਰਨਤਾਰਨ, ਜਿਲਾ ਤਰਨਤਾਰਨ, ਅਤੇ ਹੈਲਪਰ ਬਿਰਜੂ, ਵਾਸੀ ਸੰਜੇ ਗਾਂਧੀ ਕਲੋਨੀ, ਲੁਧਿਆਣਾ ਨੇੜੇ ਨੀਲੋਂ ਪੁਲ, ਸਮਰਾਲਾ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਸ ਦਿਨ ਥਾਣਾ ਸਮਰਾਲਾ ਤੋਂ ਏ.ਐਸ.ਆਈ. ਸਿਕ...
ਝੋਨੇ ਦੀ ਸਿੱਧੀ ਬਿਜਾਈ ਤੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਆਯੋਜਿਤ

ਝੋਨੇ ਦੀ ਸਿੱਧੀ ਬਿਜਾਈ ਤੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 19 ਜੂਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ ਕਲਾਂ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ ਦੀ ਫ਼ਸਲ ਦੀ ਕਾਸ਼ਤ ਲਈ ਖਾਦਾਂ, ਸਪਰੇਹਾਂ, ਕੀੜੇ-ਮਕੌੜੇ, ਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਦੌਰਾਨ ਡਾ. ਲਵਪ੍ਰੀਤ ਕੌਰ ਨੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਇਸਦੇ ਫਾਇਦੇ ਦੱਸਦੇ ਕਿਹਾ ਕਿ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਦਾ ਧਰਤੀ ਵਿੱਚ ਰੀਚਾਰਜ ਹੁੰਦਾ ਹੈ। ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ। ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱ...
21 ਜੂਨ ਨੂੰ ਕੰਪਨੀ ਬਾਗ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

21 ਜੂਨ ਨੂੰ ਕੰਪਨੀ ਬਾਗ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 19 ਜੂਨ 2024— ਆਯੁਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ.ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ 21 ਜੂਨ ਨੂੰ ਸਵੇਰੇ 5:00 ਤੋਂ 7:00 ਵਜੇ ਤੱਕ ਕੰਪਨੀ ਬਾਗ ਵਿਖੇ ਯੋਗਾ ਕਰਵਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ 5 ਥਾਵਾਂ ਤੇ ਵੀ ਯੋਗ ਕਲਾਸਾਂ ਲੱਗਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਸਵੇਰੇ 5:00 ਵਜੇ ਕੰਪਨੀ ਬਾਗ ਵਿਖੇ ਜ਼ਰੂਰ ਪਹੁੰਚਣ। ਉਨਾਂ ਦੱਸਿਆ ਕਿ ਸ਼ਹਿਰ ਵਿੱਚ ਕੰਪਨੀ ਬਾਗ ਤੋਂ ਇਲਾਵਾ ਸੱਤ ਏਕੜ ਪਾਰਕ ਨਿਊ ਅੰਮ੍ਰਿਤਸਰ, ਸੀਪੀ ਪਾਰਕ ਕੈਂਟ ਚੌਂਕ,   ਕੋਟ ਖਾਲਸਾ ਪਾਰਕ, ਗੋਲਡਨ ਪਾਰਕ ਬੱਸ ਸਟੈਂਡ ਅਤੇ ਗੁਰੂ ਅਮਰਦਾਸ ਪਾਰਕ ਦਸ਼ਮੇਸ਼ ਐਵੀਨਿਊ ਵਿਖੇ ਵੀ ਯੋਗਾਂ ਦੀਆਂ ਕਲਾਸਾਂ ਲਗਣਗੀਆਂ। ਉਨਾਂ ਦੱਸਿਆ ਕਿ ਸਾਰੇ ਬਲਾਕਾਂ ਵਿੱਚ ਸਵੇਰੇ 6:00 ਤੋਂ 7:00 ...
ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਜਸਪ੍ਰੀਤ ਸਿੰਘ

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਜਸਪ੍ਰੀਤ ਸਿੰਘ

Punjab
ਬਠਿੰਡਾ, 19 ਜੂਨ : ਮਾਲ ਵਿਭਾਗ ਦੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਹੀਨਾਵਾਰ ਬੈਠਕ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾਂ-ਨਿਰਦੇਸ਼ ਦਿੰਦਿਆਂ ਕੀਤਾ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਸ ਜਸਪ੍ਰੀਤ ਸਿੰਘ ਨੇ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਦੇਰੀ ਨਿਪਟਾਉਣ ਲਈ ਕਾਨੂੰਗੋਜ਼ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਰਿਕਵਰੀ ਕੇਸਾਂ ’ਚ ਤੇਜ਼ੀ ਲਿਆਉਣ ਦੀ ਵੀ ਹਦਾਇਤ ਕੀ...
ਅੰਤਰਰਾਸ਼ਟਰੀ ਯੋਗਾ ਦਿਵਸ ਤੇ ਲੋਕਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ

ਅੰਤਰਰਾਸ਼ਟਰੀ ਯੋਗਾ ਦਿਵਸ ਤੇ ਲੋਕਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ

Punjab
ਫਰੀਦਕੋਟ 19 ਜੂਨ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਘਰ ਘਰ ਯੋਗ ਉਪਰਾਲੇ ਤਹਿਤ ਯੋਗਾ ਟਰੇਨਰਾਂ ਵੱਲੋਂ ਜਿਲ੍ਹੇ ਵਿੱਚ 1 ਘੰਟਾ ਸਵੇਰੇ ਅਤੇ 1 ਘੰਟਾ ਸ਼ਾਮ ਨੂੰ ਜਨਤਕ ਥਾਵਾਂ ਤੇ ਸਰੀਰ ਦੀ ਚੁਸਤੀ, ਫੁਰਤੀ ਅਤੇ ਤੰਦਰੁਸਤੀ ਲਈ ਯੋਗਾ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ 55 ਥਾਵਾਂ ਤੇ ਸੀਐੱਮ ਦੀ ਯੋਗਸ਼ਾਲਾ ਸਕੀਮ ਤਹਿਤ ਯੋਗਸ਼ਾਲਾ ਲੱਗ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨੂੰ ਜੰਗੀ ਪੱਧਰ ਤੇ ਘਰ ਘਰ ਪਹੁੰਚਾ ਕੇ ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਕੇ ਇਸ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਲਈ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਜਿਲ੍ਹਾ ਪੱਧਰੀ ਯੋਗ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਸ. ਗਰੇਵਾਲ ਨੇ ਨਗਰ ਕੌਂਸਲ, ਦਫਤਰ ਏ.ਡੀ.ਸੀ. (ਡੀ), ਅਤੇ ...
ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਕੀਤਾ ਜਾਵੇਗਾ ਪੂਰਾ- ਏਡੀਸੀ ਨਰਭਿੰਦਰ ਸਿੰਘ ਗਰੇਵਾਲ

ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਕੀਤਾ ਜਾਵੇਗਾ ਪੂਰਾ- ਏਡੀਸੀ ਨਰਭਿੰਦਰ ਸਿੰਘ ਗਰੇਵਾਲ

Punjab
ਫ਼ਰੀਦਕੋਟ 19 ਜੂਨ 2024           ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਜਿਲ੍ਹੇ ਵਿੱਚ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਤਾਂ ਜੋ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਕੁਝ ਹੱਦ ਤੱਕ ਠੱਲ੍ਹ ਪਾਈ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਅੱਜ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਆਪਣੇ ਵਿਭਾਗ ਅਧੀਨ ਢੁੱਕਵੀਆਂ ਥਾਵਾਂ ਦੀ ਪਹਿਚਾਣ ਕਰਕੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਉਪਰਾਲੇ ਨੂੰ ਪੂਰੇ ਤਨ ਮਨ ਨਾਲ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਤਵਰਣ ਦੀ ਸ਼ੁੱਧਤਾ ਅਤੇ ਗਰਮੀ ਤੋਂ ਰਾਹਤ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਦਰੱਖਤਾਂ ਦਾ ਘਾਟ ਕਾਰਨ ਹੀ ਅੱਜ ਸਾਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਗਰਮੀ ਤੋਂ ਬਚਾਅ ਲਈ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਵਿੱਚ ਫੁੱਲ, ਫਲਦਾਰ, ਛਾਂਦਾਰ ਦਰੱਖਤਾਂ ਦੇ ਬੂਟੇ ਲਗਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਬ 19 ਜੂਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਿਸ. ਰੀਤੂ ਗਰਗ ਪਤਨੀ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਜਿਸ ਦੌਰਾਨ ਉੱਥੇ ਰਹਿ ਰਹੇ ਬਜੁਰਗਾਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਉਹਨਾਂ ਦੇ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਬਜੁਰਗਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ...
ਹੜ੍ਹ ਦੀ ਸਥਿਤੀ ਤੋਂ ਬਚਣ ਲਈ ਜ਼ਿਲ੍ਹਾ ਮੋਗਾ ਦੀ ਅੰਤਰ ਜ਼ਿਲ੍ਹਾ ਯੋਜਨਾ

ਹੜ੍ਹ ਦੀ ਸਥਿਤੀ ਤੋਂ ਬਚਣ ਲਈ ਜ਼ਿਲ੍ਹਾ ਮੋਗਾ ਦੀ ਅੰਤਰ ਜ਼ਿਲ੍ਹਾ ਯੋਜਨਾ

Punjab
ਮੋਗਾ, 19 ਜੂਨ (000) - ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਹੁਣ ਤੋਂ ਹੀ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਮੋਗਾ ਸ਼ਹਿਰ, ਨੂੰ ਹੜ੍ਹ ਤੋਂ ਬਚਾਉਣ ਲਈ ਅੰਤਰ ਜ਼ਿਲ੍ਹਾ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਤਹਿਤ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਇਲਾਕੇ ਤੋਂ ਆਉਣ ਵਾਲੇ ਪਾਣੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਅਧੀਨ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਕਮਾਲ ਕੇ ਤੋਂ  ਪਿੰਡ ਬਹਾਦਰ ਕੇ ਤੱਕ ਦਾ ਮੌਕਾ ਦੇਖਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਕੁਝ ਏਰੀਏ ਤੱਕ ਬੰਧ ਦੇਖਿਆ ਗਿਆ ਅਤੇ ਪਾਇਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਬੰਨ੍ਹ ਦਾ ਰਕਬਾ ਨੀਵਾਂ ਹੈ। ਜਿਸ ਸਬੰਧੀ ਡਿਪਟੀ ਕਮਿਸ਼ਨਰ, ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਜਾਣੂ ਕਰਵਾਇਆ ਗਿਆ ਅ...