ਬੀ.ਐਸ.ਐਫ. ਵੱਲੋਂ ਸਿਵਿਕ ਐਕਸ਼ਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਆਯੋਜਿਤ
ਫ਼ਿਰੋਜ਼ਪੁਰ, 18 ਜੂਨ 2024
ਬੀ.ਐਸ.ਐਫ. ਬਟਾਲੀਅਨ 116 ਵੱਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸਰਹੱਦੀ ਖੇਤਰ ਵਿੱਚ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਜਾਗਰੂਕਤਾ ਸਮਾਗਮਾਂ ਦੀ ਲੜੀ ਵਿੱਚ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਨਗਰ ਕੌਂਸਲ ਪਾਰਕ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਮਾਂਡੈਂਟ ਸ੍ਰੀ ਵੀ. ਸ੍ਰੀਨਿਵਾਸ ਮੂਰਤੀ ਦੀ ਅਗਵਾਈ ਵਿੱਚ ਆਯੋਜਨ ਕੀਤਾ ਗਿਆ। ਜਿਸ ਵਿੱਚ ਨਗਰ ਕੌਂਸਲ ਦੇ 40 ਤੋਂ ਵੱਧ ਸਫ਼ਾਈ ਸੇਵਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕਰਦੀਆਂ ਟੀ ਸ਼ਰਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਏ ਲਿਊ ਕੰਪਨੀ ਕਮਾਂਡੈਂਟ, ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਡਾ. ਸਤਿੰਦਰ ਸਿੰਘ ਪ੍ਰਿੰਸੀਪਲ, ਗੁਰਿੰਦਰ ਸਿੰਘ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਸੁਖਪਾਲ ਸਿੰਘ ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਫਿਰੋਜ਼ਪੁਰ ਵਿਸ਼ੇਸ਼ ਤੌਰ 'ਤੇ ਹਾਜਰ ਸਨ।
ਕਮਾਂਡੈਂਟ ਵੀ ਸ਼੍ਰੀਨਿਵਾਸ ਮੂਰਤੀ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਅਤੇ ਉਨ੍ਹਾਂ 'ਤੇ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਵੱਡੀ ਜ਼ਰੂਰਤ ਹੈ। ਇਸ ਲਈ ਸਮਾਜ ਦੇ ਹਰ ਵਰਗ ਨੂੰ ਇਸ ਸਮਾਜਿਕ ਬੁਰਾਈ ਦੇ ਖਿਲਾਫ ਸ...








