Saturday, March 14
Shadow

Punjab

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ), ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸਬੰਧਤ ਹੋਣ, ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਸਿੱਖਿਆ ਪ੍ਰੋਗਰਾਮ ਲਾਂਚ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਸੱਚਾਈ, ਹੱਕ, ਨਿਆਂ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ। ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ, ਦਸਗਰਾਂ ਅਤੇ ਮਾਊਂਟ ਕਾਰਮਲ ਸਕੂਲ, ਜਿੰਦਵੜੀ ਵਿੱਚ ਜਾ ਕੇ  ਨੌਵੇਂ ਪਾਤਸ਼ਾਹ ਦੀਆਂ ਸਿੱਖਿਆਵਾਂ, ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਗੁਰੂ ਸਾਹਿ...
ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

National, Politics, Punjab
ਚੰਡੀਗੜ੍ਹ, 10 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਨਾਲ ਕਮਿਸ਼ਨ ਦੇ ਮੈਂਬਰ ਸ੍ਰੀ ਰੁਪਿੰਦਰ ਸਿੰਘ ਸ਼ੀਤਲ, ਸ੍ਰੀ ਗੁਲਜ਼ਾਰ ਸਿੰਘ ਬੌਬੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜਪਾਲ ਨਾਲ ਅਨੁਸੂਚਿਤ ਜਾਤੀਆਂ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਮਾਮਲਿਆਂ 'ਤੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸ. ਗੜ੍ਹੀ ਨੇ ਰਾਜਪਾਲ ਨੂੰ ਦੱਸਿਆ ਕਿ 2011 ਦੀ ਜਨਗਣਨਾ ਮੁਤਾਬਿਕ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਵਰਗ ਦੀ ਕੁੱਲ ਆਬਾਦੀ 32 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 2001 ਤੋਂ 2011 ਦਰਮਿਆਨ ਦੀ 26 ਫ਼ੀਸਦੀ ਦੀ ਔਸਤਨ ਵਾਧਾ ਦਰ ਦੇ ਹਿਸਾਬ ਨਾਲ ਸਾਲ 2025 ਵਿੱਚ ਅਨੁਸੂਚਿਤ ਵਰਗ ਦੀ ਆਬਾਦੀ ਕਰੀਬ 38 ਫ਼ੀਸਦੀ ਹੋ ਗਈ ਹੈ। ਚੇਅਰਮੈਨ ਨੇ ਦਰਪੇਸ਼ ਚੁਣੌਤੀਆਂ ਬਾਰੇ ਡੂੰਘਾਈ ਨਾਲ ਚਰਚਾ ਕਰਦਿਆਂ ਅਨੁਸੂਚਿਤ ਜਾਤੀਆਂ ਦੇ ਨ...
ਪੰਜਾਬ ਪੁਲਿਸ ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਗੈਂਗਸਟਰ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਪੀਜੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਪ੍ਰੀਤ ਸਿੰਘ ਉਰਫ਼ ਜੱਗਾ ਅਤੇ ਮੁਹੰਮਦ ਸਿੰਘ, ਦੋਵੇਂ ਵਾਸੀ ਕਾਜ਼ੀ ਕੋਟ ਕਲਾਂ, ਤਰਨਤਾਰਨ, ਲਵੀਸ਼ ਨਾਹਰ ਵਾਸੀ ਬੋਰੀ ਵਾਲਾ ਬਾਜ਼ਾਰ, ਗੇਟ ਹਕੀਮਾਨ ਅੰਮ੍ਰਿਤਸਰ ਅਤੇ ਅਮਰਬੀਰ ਸਿੰਘ ਵਾਸੀ ਪ੍ਰੀਤ ਐਵੀਨਿਊ, ਗੇਟ ਹਕੀਮਾਨ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸ ਸਮੇਤ 9 ਐਮਐਮ ਗਲੌਕ ਪਿਸਤੌਲ ਅਤੇ ਇੱਕ ਮੈਗਜ਼ੀਨ ਤੇ ਤਿੰਨ ...
ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਹੈ ਕਿ ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸ (ਇੰਟਰਨ) ਸਬੰਧੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ, ਜਿਸ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਲਈ 2,500 ਅਪ੍ਰੈਂਟਿਸ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਲਈ 100 ਅਪ੍ਰੈਂਟਿਸ ਸ਼ਾਮਲ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਸਟਾਫ ਅਤੇ ਤਕਨੀਕੀ ਕੁਸ਼ਲਤਾ ਪੱਖੋਂ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 2,106 (2,023 ਸਹਾਇਕ ਲਾਈਨਮੈਨ, 48 ਅੰਦਰੂਨੀ ਆਡੀਟਰ ਅਤੇ 35 ਮਾਲੀਆ ਲੇਖਾਕਾਰ) ਦੀ ਨਿਯੁਕਤੀ ਦੇ ਨਾਲ ਅਪ੍ਰੈਲ 2022 ਤੋਂ ਬਾਅਦ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 8,984 ਹੋ ਗਈ ਹੈ ਜੋ ਕਿ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾ...
‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 9 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 303 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕਰਕੇ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 253 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,925 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 700 ਗ੍ਰਾਮ ਹੈਰੋਇਨ, 3050 ਨਸ਼ੀਲੀਆਂ ਗੋਲੀਆਂ ਅਤੇ 57,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍...
ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 9 ਨਵੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਅਗਲੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ ਕਰਵਾਏ ਜਾਣਗੇ। ਇਸ ਤੋਂ ਬਾਅਦ 14, 17 ਅਤੇ 20 ਨਵੰਬਰ ਨੂੰ ਵੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ। ਉਨ੍ਹਾਂ ਦੱਸਿਆ ਕਿ 11 ਨਵੰਬਰ ਨੂੰ ਅੰਮ੍ਰਿਤਸਰ ਦੇ ਮੇਲਾ ਗਰਾਊਂਡ ਰਣਜੀਤ ਐਵੇਨਿਉ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਾਜ਼ਰੀ ਭਰੀ ਜਾਵੇਗੀ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਕੈਨਟੋਨਮੈਂਟ ਸਟੇਡੀਅਮ ਵਿਖੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਸ਼ਮੂਲੀਅਤ ਕਰਨਗੇ। ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸਰਸ ਮੇਲਾ ਗਰਾਊਂਡ ਵਿਖੇ...
ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

National, Politics, Punjab
*ਧੂਰੀ (ਸੰਗਰੂਰ), 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰੜਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਨਿਮਰ ਪਹਿਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿ...
ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

National, Politics, Punjab
ਚੰਡੀਗੜ੍ਹ, 9 ਨਵੰਬਰ: ਪੰਜਾਬ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਚੋਣ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰਾਂ ਨਾਲ ਸਲਾਹ-ਮਸ਼ਵਰਾ ਕਰਕੇ ਚੋਣ ਯੋਜਨਾ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿ ਕਿਸੇ ਵੀ ਜ਼ਿਮਨੀ ਚੋਣ ਵਿੱਚ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਡੀ ਤਾਇਨਾਤੀਆਂ ਵਿੱਚੋਂ ਇੱਕ ਹੈ। ਮੁੱਖ ਚੋਣ ਅਧਿਕਾਰੀ ਨੇ ਇਹ ਵੀ ਕਿਹਾ ਕਿ ਤਾਇਨਾਤੀ ਯੋਜਨਾ ਅਨੁਸਾਰ 222 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਦੇ ਹੋਏ, ਸਾਰੇ 114 ਪੋਲਿੰਗ ਸਟੇਸ਼ਨ ਸਥਾਨਾਂ ਉੱਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਕੇਂਦਰੀ ਬਲਾਂ ਤੋਂ ਇਲਾਵਾ ਸਾਰੇ ਪੋਲਿੰਗ ਸਟ...

ਸਪੀਕਰ ਨੇ ਪ੍ਰੇਮ ਨਗਰ ਵਿਖੇ 4 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ

National, Politics, Punjab
ਕੋਟਕਪੂਰਾ, 9 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿੱਖਾਂਵਾਲਾ ਰੋਡ ਪ੍ਰੇਮ ਨਗਰ ਵਾਰਡ ਨੰਬਰ 4 ਕੋਟਕਪੂਰਾ ਵਿਖੇ 4 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੀਂਹ ਦੇ ਪਾਣੀ ਦੇ ਰੁਕਣ ਕਾਰਨ ਇਹ ਸੜਕ ਬਹੁਤ ਹੀ ਖ਼ਰਾਬ ਹਾਲਤ ਵਿੱਚ ਸੀ, ਜਿਸ ਨਾਲ ਇਲਾਕੇ ਦੇ ਨਿਵਾਸੀਆਂ ਨੂੰ ਆਵਾਜਾਈ ਵਿੱਚ ਕਾਫ਼ੀ ਪਰੇਸ਼ਾਨੀ ਆਉਂਦੀ ਸੀ। ਹੁਣ ਇਹ ਸੜਕ ਮਜ਼ਬੂਤ ਬੁਨਿਆਦ ਨਾਲ ਤਿਆਰ ਕੀਤੀ ਜਾਵੇਗੀ, ਜਿਸ ਨਾਲ ਪਾਣੀ ਦੀ ਨਿਕਾਸੀ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਅੱਗੇ ਆਉਣ ਵਾਲੇ ਸਮੇਂ ਵਿੱਚ ਇਹ ਸਮੱਸਿਆ ਮੁੜ ਨਾ ਆਵੇ। ਸਪੀਕਰ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੜਕ ਬਣਨ ਤੋਂ ਪਹਿਲਾਂ ਹੀ ਆਪਣੇ ਘਰਾਂ ਦੇ ਸੀਵਰੇਜ ਤੇ ਪਾਣੀ ਦੇ ਕੁਨੈਕਸ਼ਨ ਲੈ ਲੈਣ, ਤਾਂ ਜੋ ਨਵੀਂ ਬਣੀ ਸੜਕ ਨੂੰ ਕੱਟਣ ਦੀ ਲੋੜ ਨਾ ਪਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੜਕ ਬਣਨ ਤੋਂ ਬਾਅਦ ਕਿਸੇ ਨੇ ਕਨੈਕਸ਼ਨ ਲਈ ਸੜਕ ਕੱਟੀ, ਤਾਂ ਉਸਦੀ ਮੁਰੰਮਤ ਦਾ ਖ਼ਰਚਾ ਸੰਬੰਧਿਤ ਵਿਅਕਤੀ ਤੋਂ ਹੀ ਵਸੂਲਿਆ ਜਾਵੇਗਾ। ...
ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ

National, Politics, Punjab
ਤਰਨ ਤਾਰਨ, 9 ਨਵੰਬਰ (        ) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜਦੀਪ ਸਿੰਘ ਬਰਾੜ, ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਸ. ਕਰਨਵੀਰ ਸਿੰਘ, ਚੋਣ ਤਹਿਸੀਲਦਾਰ ਅਰਮਿੰਦਰਪਾਲ ਸਿੰਘ ਸਮੇਤ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣ ਤੋਂ ਪਹਿਲਾਂ ਦੇ 72 ਘੰੰਟੇ, 48 ਘੰਟੇ ਅਤੇ 24 ਘੰਟੇ ਦੌਰਾਨ ਮਾਣਯੋਗ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱ...