ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਦਾ ਸੇਵਨ ਕਰਨਾ ਚਾਹੀਦਾ ਹੈ-ਸਿਵਲ ਸਰਜਨ
ਫਾਜਿਲਕਾ 17 ਜੂਨ 2024...
ਗਰਮੀ ਦੇ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ, ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆ...








