ਜ਼ਿਲ੍ਹਾ ਮੋਗਾ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 4 ਲੱਖ ਬੂਟੇ – ਡਿਪਟੀ ਕਮਿਸ਼ਨਰ
ਮੋਗਾ, 14 ਜੂਨ (000) - ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 4 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ। ਸਮੁੱਚੀ ਮੁਹਿੰਮ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨਿਗਰਾਨੀ ਕਰਨਗੇ।
ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਕਿ ਮੌਨਸੂਨ ਸੀਜ਼ਨ ਦੌਰਾਨ ਬੂਟੇ ਲਗਾਏ ਜਾ ਸਕਦੇ ਹਨ। ਇਹ ਸੂਚੀਆਂ 19 ਜੂਨ...








