Wednesday, November 4
Shadow

Punjab

ਮੋਹਾਲੀ ਜ਼ਿਲੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ਏ.ਡੀ.ਸੀ. (ਡੀ)

ਮੋਹਾਲੀ ਜ਼ਿਲੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ਏ.ਡੀ.ਸੀ. (ਡੀ)

Punjab
ਐਸ.ਏ.ਐਸ.ਨਗਰ, 13 ਜੂਨ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ 40 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ ਤਰਜੀਹੀ ਖੇਤਰ ਦੇ ਟੀਚਿਆਂ ਵਿੱਚ 40.01 ਦੀ ਪ੍ਰਾਪਤੀ ਕੀਤੀ ਹੈ ਜਦਕਿ ਕੁੱਲ ਤਰਜੀਹੀ ਖੇਤਰ ਦੇ ਆਪਣੇ ਟੀਚੇ ਨੂੰ 102 ਫੀਸਦੀ ਤੱਕ ਪੂਰਾ ਕੀਤਾ ਹੈ। ਇਸੇ ਤਰ੍ਹਾਂ ਕ੍ਰੈਡਿਟ ਡਿਪਾਜ਼ਿਟ ਅਨੁਪਾਤ (ਸੀ ਆਰ ਰੇਸ਼ੋ) 60 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ 61.93 ’ਤੇ ਅਨੁਮਾਨੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਲੀਡ ਬੈਂਕ ਦਫ਼ਤਰ ਪੰਜਾਬ ਨੈਸ਼ਨਲ ਬੈਂਕ ਵੱਲੋਂ ਬੁਲਾਈ ਗਈ ਵੱਖ-ਵੱਖ ਬੈਂਕਾਂ ਅਤੇ ਲਾਈਨ ਵਿਭਾਗਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪਰੋਕਤ ਤੱਥਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬੈਂਕਾਂ ਤੋਂ ਜ਼ਿਲ੍ਹਾ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਲੋੜਵੰਦ ਅਤੇ ਗਰੀਬ ਵਰਗ ਦੇ ਵਿਕਾਸ ਲਈ ਮਿਸ਼ਨ ਮੋਡ ਪਹੁੰਚ ਦੀ ਲੋੜ ਮਹਿਸੂਸ ਕੀਤੀ ਜਾਂਦੀ ਹੈ। ਉਨ੍ਹਾਂ ਨੇ ਸਾਰੇ ਬੈਂਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਰਕਾਰ ਦੁਆਰਾ ਸਪਾਂਸਰਡ ਸਕੀਮਾਂ, ਖਾਸ ਕਰਕੇ ਸਵੈ-ਸਹਾਇਤਾ ਸਮੂਹ ਦੇ ਤਹਿਤ ਪ੍ਰਾਪਤ ਹੋਈਆਂ ਸਾਰੀਆਂ ਅਰ...
ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

Punjab
ਮਾਨਸਾ, 13 ਜੂਨ: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ, 2024 ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈਬਸਾਈਟ https://awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਪੁੁਰਸਕਾਰ ਵਿਚ ਇਕ ਮੈਡਲ ਹੁੰਦਾ ਹੈ ਜੋ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਜੀ ਵੱਲੋ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸ਼ਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਦਾ ਹੈ ਜਿੰਨ੍ਹਾਂ ਬੱਚਿਆ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿੰਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ ਅਸਾਧਾਰਨ ਉਪਲਬਧੀਆਂ ਹਾਸਿਲ ਕੀਤੀਆਂ ਹੋਣ। ਉਹ ਅਸਾਧਾਰਨ ਬੱਚੇ ਜਿੰਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿ...
ਮਾਨਸੂਨ ਦੇ ਮੱਦੇਨਜ਼ਰ ਸੀਵਰੇਜ/ਨਾਲਿਆਂ ਦੀ ਰੱਖੀ ਜਾਵੇ ਸਫਾਈ – ਵਧੀਕ ਡਿਪਟੀ ਕਮਿਸ਼ਨਰ

ਮਾਨਸੂਨ ਦੇ ਮੱਦੇਨਜ਼ਰ ਸੀਵਰੇਜ/ਨਾਲਿਆਂ ਦੀ ਰੱਖੀ ਜਾਵੇ ਸਫਾਈ – ਵਧੀਕ ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 13 ਜੂਨ 2024— ਮਾਨਸੂਨ ਦੌਰਾਨ ਹੋਣ ਵਾਲੀਆਂ ਬਾਰਿਸ਼ਾਂ ਦੇ ਮੱਦੇਨਜ਼ਰ ਜਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ /ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ /ਨਾਲਿਆਂ ਆਦਿ ਦੀ ਸਫ਼ਾਈ ਕਰਵਾ ਕੇ ਆਉਣ ਵਾਲੇ ਸਮੇਂ ਵਿੱਚ ਬਾਰਿਸ਼ਾਂ ਆਦਿ ਲਈ ਅਗਾਊਂ ਤਿਆਰੀ ਕੀਤੀ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿਕਤ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਨਿਕਾਸ ਕੁਮਾਰ ਨੇ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਸਥਾਨ ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਕਿਉਂਕਿ ਪਾਣੀ ਇਕੱਠਾ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ। ਉਨਾਂ ਕਿਹਾ ਕਿ ਸਮੇਂ ਸਮੇਂ ਸਿਰ ਦਵਾਈ ਦੇ ਛਿੜਕਾਵ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਅਤੇ ਨਗਰ ਪੰਚਾਇਤ ਅਜਨਾਲਾ ...
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Punjab
ਲੁਧਿਆਣਾ, 13 ਜੂਨ (000) - ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 41 ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਵਾਰਡ ਨੰਬਰ 41 ਅਧੀਨ ਗਲੀ ਨੰਬਰ 19, ਨਵੀਂ ਸ਼ਿਮਲਾਪੁਰੀ ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਨਿਊ ਸ਼ਿਮਲਾਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ...
ਪਸ਼ੂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤਕ ਸਬਸਿਡੀ ਉਪਲਬਧ – ਡਿਪਟੀ ਡਾਇਰੈਕਟਰ ਡੇਅਰੀ ਵਿਕਾਸ

ਪਸ਼ੂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤਕ ਸਬਸਿਡੀ ਉਪਲਬਧ – ਡਿਪਟੀ ਡਾਇਰੈਕਟਰ ਡੇਅਰੀ ਵਿਕਾਸ

Punjab
ਅੰਮ੍ਰਿਤਸਰ 13 ਜੂਨ 2024 -- ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ ਇਨਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ ਭਾਵੇ ਕਿ ਇਨਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ ਪਰ ਫਿਰ ਵੀ ਸਰਕਾਰ ਵਲੋਂ ਪਸ਼ੂ ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਦੇ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ: ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਨੇ ਦੱਸਿਆ ਕਿ ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਦੇ ਲਈ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ( ਮੱਝਾਂ, ਗਾਵਾਂ) ਦੇ ਬੀਮੇ ਦੀ ਰਾਸ਼ੀ ਤੇ ਅਨੂਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 70% ਅਤੇ ਜਨਰਲ ਲਾਭ ਪਾਤਰੀਆਂ ਨੂੰ 50% ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਫਾਰਮਰ 1 ਪਸ਼ੂ ਤੋਂ ਲੈ ਕੇ 5 ਪਸ਼ੂਆਂ ਤੱਕ ਦਾ ਬੀਮਾ ਕਰਵਾ ਸਕਦਾ ਹੈ ਇਸ ...
ਨਰਮੇ ਦੀ ਕਾਸ਼ਤ ਸਬੰਧੀ ਸਿਖਲਾਈ ਕੈਂਪ ਆਯੋਜਿਤ

ਨਰਮੇ ਦੀ ਕਾਸ਼ਤ ਸਬੰਧੀ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 13 ਜੂਨ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫਲ ਮੁਹਿੰਮ ਤਹਿਤ ਕਿਸਾਨ ਕਲਿਆਣ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਤਿਉਣਾ ਵਿਖੇ ਕਿਸਾਨ ਜਾਗਰੂਕਤਾ ਖੇਤੀਬਾੜੀ ਕੈਂਪ ਲਗਾਇਆ ਗਿਆ। ਇਹ ਸਿਖਲਾਈ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਕੀੜੇ-ਮਕੌੜੇ ਤੇ ਬੀਮਾਰੀਆਂ ਦੀ ਅਗਾਊਂ ਰੋਕਥਾਮ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿਨਮਾਈ ਹੇਠ ਲਗਾਏ ਗਏ ਕੈਂਪ ਦੌਰਾਨ ਨਰਮੇ ਦੀ ਫਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਡਾ. ਤੇਜਬੀਰ ਸਿੰਘ ਬੁੱਟਰ ਨੇ ਨਰਮੇ ਦੀ ਫਸਲ ਵਿੱਚ ਸਿੰਚਾਈ ਅਤੇ ਖਾਦਾਂ ਦੀ ਸਹੀ ਵਰਤੋਂ ਢੁੱਕਵੇ ਸਮੇਂ ਤੇ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਖਾਦਾਂ ਹੀ ਵਰਤਣ ਕਿਉਂਕਿ ਜਿਆਦਾ ਖਾਦਾਂ ਦੀ ਵਰਤੋਂ ਨਾਲ ਕੀੜੇ-ਮਕੌੜਿਆਂ ਦਾ ਹਮਲਾ ਵਧੇਰੇ ਹੁੰਦਾ ਹੈ।         ਡਾ. ਵਿਨੈ ਸਿੰਘ ਨੇ ਕਿਸਾਨਾਂ ਨੂੰ...
ਇਫਕੋ ਵਲੋਂ ਨੈਨੋ ਖਾਦਾਂ ਦੇ ਸਬੰਧ ਵਿੱਚ ਵਰਕਸ਼ਾਪ ਦਾ ਆਯੋਜਨ

ਇਫਕੋ ਵਲੋਂ ਨੈਨੋ ਖਾਦਾਂ ਦੇ ਸਬੰਧ ਵਿੱਚ ਵਰਕਸ਼ਾਪ ਦਾ ਆਯੋਜਨ

Punjab
ਫਿਰੋਜ਼ਪੁਰ, 13 ਜੂਨ           ਸੰਸਾਰ ਭਰ ਦੀ ਸੱਭ ਤੋਂ ਵੱਡੀ ਸਹਿਕਾਰੀ ਸੰਸਥਾ ਇਫਕੋ ਵਲੋਂ ਫ਼ਿਰੋਜਪੁਰ ਵਿੱਖੇ ਨੈਨੋ ਖਾਦਾਂ ਦੇ ਵਰਤਣ ਅਤੇ ਇਹਨਾਂ ਦੇ ਲਾਭ ਦੀ ਸਿੱਖਲਾਈ ਦੇਣ ਲਈ ਇੱਕ ਵਰਕਸਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੱਗਭਗ 80 ਸਹਿਕਾਰੀ ਸਭਾਵਾਂ ਦੇ ਸਕੱਤਰ ਸਹਿਬਾਨਾਂ ਨੇ ਹਿੱਸਾ ਲਿਆ। ਇਸ ਕੈਂਪ ਦੇ ਮੁੱਖ ਮਹਿਮਾਨ ਸ਼੍ਰੀ ਉਮੇਸ਼ ਕੁਮਾਰ ਵਰਮਾ, ਸਯੁੰਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਿਰੋਜਪੁਰ ਡਵੀਜ਼ਨ ਸਨ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਸੰਧਿਆ ਸ਼ਰਮਾ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਿਰੋਜਪੁਰ ਨੇ ਕੀਤੀ। ਇਸ ਕੈਂਪ ਵਿੱਚ ਜਿਲ੍ਹੇ ਦੇ ਕੋਆਪਰੇਟਿਵ ਇੰਸਪੈਕਟਰਾਂ ਸਮੇਤ ਸ਼੍ਰੀ ਸਰਵਰਜੀਤ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਿਰੋਜਪੁਰ ਵੀ ਸ਼ਾਮਲ ਹੋਏ। ਇਸ ਕੈਂਪ ਵਿੱਚ ਇਫਕੋ ਵਲੋਂ ਸਟੇਟ ਮਾਰਕੀਟਿੰਗ ਮੈਨੇਜਰ ਸ੍ਰੀ ਹਰਮੇਲ ਸਿੰਘ ਸਿੱਧੂ ਉਚੇਚੇ ਤੋਰ ਤੇ ਹਿੱਸਾ ਲਿਆ।             ਸੰਦੀਪ ਕੁਮਾਰ ਸਹਾਇਕ ਮੈਨੇਜਰ ਇਫਕੋ ਫ਼ਿਰੋਜਪੁਰ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਇਫਕੋ ਦੀਆਂ ਵੱਖ ਵੱਖ ਖਾਦਾਂ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਹਰਮੇਲ ਸਿੰਘ ਸਿੱਧੂ ...
ਨਸ਼ਿਆਂ ’ਤੇ ਨਕੇਲ ਕਸਣ ਲਈ ਬਠਿੰਡਾ ਪੁਲਿਸ ਨੇ ਚਲਾਇਆ ਸਰਚ ਅਭਿਆਨ

ਨਸ਼ਿਆਂ ’ਤੇ ਨਕੇਲ ਕਸਣ ਲਈ ਬਠਿੰਡਾ ਪੁਲਿਸ ਨੇ ਚਲਾਇਆ ਸਰਚ ਅਭਿਆਨ

Punjab
ਬਠਿੰਡਾ, 13 ਜੂਨ- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐੱਸ.ਐੱਸ.ਪੀ ਬਠਿੰਡਾ ਸ਼੍ਰੀ ਦੀਪਕ ਪਾਰੀਕ, ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾ ਤਹਿਤ ਐੱਸ.ਪੀ (ਸ਼ਹਿਰੀ) ਬਠਿੰਡਾ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ ਦੀ ਅਗਵਾਈ ਹੇਠ ਸੀ.ਆਈ.ਏ-1 ਦੀ ਟੀਮ ਵੱਲੋਂ ਥਾਣਾ ਕੈਨਾਲ ਕਲੋਨੀ ਦੇ ਏਰੀਏ ਦੀ ਵੰਡ ਕਰਕੇ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਐੱਸ.ਪੀ (ਸ਼ਹਿਰੀ) ਬਠਿੰਡਾ ਸ਼੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਥਾਣਾ ਕੈਨਾਲ ਕਲੋਨੀ ਦੇ ਏਰੀਏ ਦੀ ਵੰਡ ਕਰਕੇ ਏਰੀਏ ਵਿਖੇ ਵੱਖ-ਵੱਖ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਤੇ ਸਪੈਸ਼ਲ ਨਾਕਾਬੰਦੀ ਕਰਕੇ ਸੀਲ ਕੀਤਾ ਗਿਆ ਤਾਂ ਜੋ ਕੋਈ ਵੀ ਵਿਅਕਤੀ ਬਾਹਰ ਨਾ ਜਾਵੇ। ਬਠਿੰਡਾ ਪੁਲਿਸ ਵੱਲੋਂ ਨੌਜਵਾਨਾ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਪਿੰਡਾਂ/ਸ਼ਹਿਰਾਂ ਅਤੇ ਕਸਬਿਆ ਵਿੱਚ ਨ...
ਵਿਧਾਇਕ ਦਹੀਯਾ ਵੱਲੋਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਦਹੀਯਾ ਵੱਲੋਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

Punjab
ਫ਼ਿਰੋਜ਼ਪੁਰ 13 ਜੂਨ :             ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਵੱਲੋਂ ਮੌਨਸੂਨ ਸੀਜ਼ਨ 2024 ਦੌਰਾਨ ਆਉਣ ਵਾਲੇ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਮੁੱਖ ਰੱਖਦਿਆਂ ਪਹਿਲ ਦੇ ਅਧਾਰ 'ਤੇ ਕੀਤੇ ਜਾਣ ਵਾਲੇ ਹੜ੍ਹ ਰੋਕੂ ਅਗਾਊਂ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਐੱਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਵੀ ਹਾਜ਼ਰ ਸਨ।             ਇਸ ਮੌਕੇ ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧ ਪਹਿਲ ਦੇ ਆਧਾਰ 'ਤੇ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਆਉਂਦੀਆਂ ਡਰੇਨਾਂ/ਨਹਿਰਾਂ ਦੀ ਸਫਾਈ ਆਦਿ ਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ। ੳਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਰੂਰਤ ਪੈਣ ਤੇ ਬਚਾਅ ਕੰਮਾਂ ਲਈ ਤਿਆਰ ਰਹਿਣ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਰੱਖਣ ਲਈ ਕਿਹਾ।...
ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

Punjab
ਚੰਡੀਗੜ੍ਹ, 13 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਉਦੇਸ਼ ਮਹਿਲਾਵਾਂ  ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਇੱਕ ਬਿਹਤਰ ਸਮਾਜ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕਿਸੇ ਵੀ ਮਹਿਲਾ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੀ ਸਮੱਸਿਆ ਪੰਜਾਬ ਮਹਿਲਾ ਕਮਿਸ਼ਨ ਨਾਲ ਸਾਂਝੀ ਕਰ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਿੰਨਾ ਸੰਭਵ ਹੋ ਸਕੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹੈ। ਕਮਿਸ਼ਨ ਅਜਿ...