Wednesday, November 4
Shadow

Punjab

ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Punjab
ਮੋਗਾ, 13 ਜੂਨ: ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਜਾਰੀ ਕੀਤੀ ਕਿ ਉਹ ਆਪਣੀ ਪੀ.ਜੀ.ਆਰ.ਐਸ. ਪੋਰਟਲ ਦੇ ਅਕਾਊਂਟ ਨੂੰ ਰੋਜ਼ਾਨਾ ਚੈੱਕ ਕਰਨਾ ਅਤੇ ਪੈਡਿੰਗ ਪਈਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੁਵਿਧਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਹੋਣਾ ਚਾਹੀਦਾ ਹੈ। ਉਹਨਾਂ ਅਧਿਕਾ...
ਮੋਗਾ ਪੁਲਿਸ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਸਫਲ ਕੈਸੋ ਆਪਰੇਸ਼ਨ

ਮੋਗਾ ਪੁਲਿਸ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਸਫਲ ਕੈਸੋ ਆਪਰੇਸ਼ਨ

Punjab
ਮੋਗਾ, 13 ਜੂਨ (000) - ਅੱਜ ਸ੍ਰੀ ਵਿਵੇਕ ਸ਼ੀਲ ਸੋਨੀ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਪ੍ਰੈਸ ਰਿਲੀਜ਼ ਰਾਹੀਂ ਜਾਣਕਾਰੀ ਦਿੱਤੀ ਕਿ ਅੱਜ ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਐੱਸ ਪੀ (ਜਾਂਚ) ਮੋਗਾ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਯੋਜਨਾ ਬੱਧ ਅਤੇ ਸਫਲ ਤੌਰ ਤੇ ਕੀਤੀ ਗਈ ਅਤੇ ਇਸ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਇਸ ਮੁਹਿੰਮ ਦੌਰਾਨ 1 ਐੱਸ ਪੀ, 4 ਡੀ ਐੱਸ ਪੀ, 13 ਐਸ ਐਚ ਓ ਅਤੇ 135 ਹੋਰ ਰੈਂਕ ਦੇ ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵਿੱਚ ਨਿਯੁਕਤ ਕੀਤੇ ਗਏ। ਉਹਨਾਂ ਕਿਹਾ ਕਿ ਇਹ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਇੱਕੋ ਸਮੇਂ ਕਾਰਵਾਈ ਕਰ ਰਹੀਆਂ ਸਨ। ਇਹ ਮੁਹਿੰਮ ਮੋਗਾ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੋਗਾ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ...
ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 13 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਦਮ ਘੁਟਣ ਕਾਰਨ ਮੌਤ ਹੋਈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਗਈਆਂ, ਜਦੋਂ ਕਿ ਕਈ ਹੋਰ ਫੱਟੜ ਹੋ ਗਏ। ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਘਟਨਾ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬ...
ਰੈੱਡ ਕਰਾਸ ਸਪੈਸ਼ਲ ਸਕੂਲ ਫਰੀਦਕੋਟ ਵਿਖੇ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਦਾ ਆਯੋਜਨ

ਰੈੱਡ ਕਰਾਸ ਸਪੈਸ਼ਲ ਸਕੂਲ ਫਰੀਦਕੋਟ ਵਿਖੇ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਦਾ ਆਯੋਜਨ

Punjab
ਫਰੀਦਕੋਟ 13 ਜੂਨ  (  )  ਦਿਵਿਆਂਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਪੰਜਾਬ ਸਰਕਾਰ ਦਿਵਿਆਂਗਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਦਫਤਰ ਜਿਲਾ ਸਮਾਜਿਕ ਸੁਰੱਖਿਆ ਅਫਸਰ ਵਲੋਂ ਰੈਡ ਕਰਾਸ ਸਪੈਸ਼ਲ ਸਕੂਲ ਫਰੀਦਕੋਟ ਵਿਖੇ ਮਨਾਏ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸੇਖੋਂ ਨੇ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਨੂੰ ਦਿਵਿਆਂਗਜਨਾਂ ਤੱਕ ਪਹੁੰਚਾਉਣਾ ਸਾਡਾ ਮੁੱਢਲਾ ਫਰਜ ਹੈ  । ਉਨ੍ਹਾਂ ਕਿਹਾ ਕਿ ਦਿਵਿਆਂਗ ਬੱਚੇ ਵੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਸਾਨੂੰ ਕਿਸੇ ਵੀ ਦਿਵਿਆਂਗ ਨਾਲ ਭੇਦ ਭਾਵ ਨਹੀਂ ਕਰਨਾ ਚਾਹੀਦਾ ਬਲਕਿ ਉਨ੍ਹਾਂ ਨੂੰ ਸਮਾਜ ਵਿਚ ਬਣਦਾ ਪੂਰਾ ਮਾਨ ਸਤਿਕਾਰ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਦਿਵਿਆਂਗ ਕਿਸੇ ਵੀ ਵਰਗ ਤੋਂ ਘੱਟ ਨਹੀਂ ਹਨ, ਉਨ੍ਹਾਂ ਕਿਹਾ ਕਿ ਸਾਡੇ ਫਰੀਦਕੋਟ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਮੰਗ ਸਕੂਲ ਦਾ...
ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

Punjab
ਚੰਡੀਗੜ੍ਹ, 13 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ। ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐਸ ਬਿਸ਼ਟ ਪੀ.ਏ.ਸੀ.ਐਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ...
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 18,215 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 18,215 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

Punjab
ਫਾਜ਼ਿਲਕਾ 13 ਜੂਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਬਿਮਾਰੀ ਨੂੰ ਰੋਕਣ ਲਈ ਲਗਾਤਾਰ ਅਭਿਆਨ ਜਾਰੀ ਕੀਤਾ ਹੋਇਆ ਹੈ ਜਿਸ ਵਿਚ ਅਰਬਨ ਅਤੇ ਪੇਂਡੂ ਖੇਤਰ ਵਿਚ ਘਰਾ ਅਤੇ ਦੁਕਾਨਾਂ ਵਿਚ ਪਾਣੀ ਦੇ ਖੜੇ ਸਰੋਤਾ ਦੀ ਜਾਂਚ ਕੀਤੀ ਜਾ ਰਹੀ ਹੈ । ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਲੋਕਾ ਨੂੰ ਅਪੀਲ ਕੀਤੀ ਕਿ ਲੋਕ ਆਪਣੀ ਜਿੰਮੇਵਾਰੀ ਸਮਝਣ ਅਤੇ ਵਿਭਾਗ ਨੂੰ ਸਹਿਯੋਗ ਕਰਨ ਤਾਕਿ ਮਿਲ ਜੁਲ ਕੇ ਇਸ ਬਿਮਾਰੀ ਤੇ ਜਿੱਤ ਹਾਸਿਲ ਕੀਤੀ ਜਾ ਸਕੇ । ਇਸ ਦੇ ਨਾਲ ਵਿਭਾਗ ਵਲੋ ਪਿੰਡਾ ਦੇ ਛਪੜਾ ਵਿਖੇ ਗੰਬੁਜੀਆ ਮੱਛੀਆਂ ਛੱਡਿਆ ਗਿਆ ਹਨ ਜੋ ਕਿ ਡੇਂਗੂ ਮੱਛਰ ਨੂੰ ਖਾਂਦੀ ਹੈ। ਸਿਵਲ ਸਰਜਨ  ਨੇ ਕਿਹਾ ਕਿ ਗੰਬੂਜੀਆਂ ਮੱਛੀਆਂ ਮੱਛਰਾਂ ਦੇ ਲਾਰਵੇ ਨੂੰ ਖਤਮ ਕਰਨ ਦਾ ਬਾਇਓਲੋਜੀਕਲ ਸਾਧਨ ਹੈ। ਉਹਨਾਂ ਕਿਹਾ ਕਿ ਡਬਵਾਲਾ ਕਲਾ ਕਮਿਊਨਿਟੀ ਹੈਲਥ ਸੈਂਟਰ ਵਿਖੇ  ਜਿਲ੍ਹਾ ਪੱਧਰ ਤੇ ਬਣਾਏ ਇਸ ਮੱਛੀ ਫਾਰਮ ਵਿੱਚ ਕਾਫੀ ਮਾਤਰਾ ਵਿੱਚ ਗੰਬੂਜੀਆਂ ਮੱਛੀਆਂ ਮੋਜੂਦ ਹਨ ਜਿਥੋਂ ਕਿ ਇਹਨਾਂ ਮੱਛੀਆਂ ਨੁੰ ਲੋੜ ਅਨੁਸਾਰ ਸ਼ਹਿਰਾਂ/ ਪਿੰਡਾਂ ਵਿੱਚ ਬਣੇ ਟੋਭਿਆਂ ਵਿੱਚ ਛੱਡਿਆ ਜਾਂਦਾ ਹੈ ਜਿਥੇ ਇਹ ਮੱਛੀਆਂ ਮੱਛਰਾਂ ਦੇ ਲਾਰਵੇ ਨੂੰ ਖਾ ਕੇ ...
ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ

ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ

Punjab
ਫਾਜ਼ਿਲਕਾ, 13 ਜੂਨ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟਾਸਕ ਫੋਰਸ ਕਮੇਟੀ ਵੱਲੋਂ ਫਾਜ਼ਿਲਕਾ ਸ਼ਹਿਰ ਦੀਆਂ ਹਲਵਾਈ ਦੀਆਂ ਦੁਕਾਨਾਂ, ਕਾਰ ਰਿਪੇਅਰਿੰਗ ਦੀਆਂ ਦੁਕਾਨਾਂ ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਇੱਕ ਦੁਕਾਨ ਤੋਂ ਤਿੰਨ ਬਾਲ ਕੀਰਤੀ ਪਾਏ ਗਏ ਅਤੇ ਉਸ ਦੁਕਾਨਦਾਰ ਦਾ ਚਲਾਨ ਕੀਤਾ ਗਿਆ। ਬੱਚਿਆ ਨੂੰ ਮਾਪਿਆ ਦੇ ਹਵਾਲੇ ਕੀਤਾ ਗਿਆ ਅਤੇ ਮਾਪਿਆ ਦੀ ਕਾਊਂਸਲਿੰਗ ਕੀਤੀ ਗਈ ਕਿ ਬੱਚਿਆ ਦੀ ਪੜਾਈ ਦੀ ਉਮਰ ਹੈ ਕੰਮ ਦੀ ਨਹੀ। ਇਸ ਦੇ ਨਾਲ-ਨਾਲ ਬੱਚਿਆ ਨੂੰ ਪੜਣ ਲਈ ਅਤੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਫਾਜ਼ਿਲਕਾ ਦੀਆਂ ਵੱਖ-ਵੱਖ ਦੁਕਾਨਾਂ ਤੇ ਜਾ ਕੇ ਦੁਕਾਨਦਾਰਾਂ ਨੂੰ ਚਾਇਲਡ ਲੇਬਰ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ...

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

Punjab
ਲੁਧਿਆਣਾ, 13 ਜੂਨ (000) - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 14 ਜੂਨ (ਸ਼ੁਕਰਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਇਸ ਕੈਂਪ ਵਿੱਚ ਲੁਧਿਆਣਾ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਸ ਵਿੱਚ ਐਕਸਿਸ ਬੈਂਕ, ਪੀ.ਵੀ.ਆਰ. ਇਨੋਕਸ, ਵਾਸਟ ਲਿੰਕਰਜ਼, ਪੁਖਰਾਜ ਹੈਲਥ ਕੇਅਰ, ਵੈਸਟ ਸਾਈਡ ਟਰੈਂਡ ਆਦਿ ਕੰਪਨਿਆਂ ਭਾਗ ਲੈ ਰਹੀਆਂ ਹਨ। ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਨਿਰਧਾਰਿਤ ਕੀਤੀ ਗਈ ਹੈ। ਉਮੀਦਵਾਰ ਇਸ ਮੌਕੇ ਦਾ ਵੱਧ ਤੋਂ ...
ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖਣਾ ਏ.ਐਨ.ਐਮ.- ਸਿਵਲ ਸਰਜਨ

ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖਣਾ ਏ.ਐਨ.ਐਮ.- ਸਿਵਲ ਸਰਜਨ

Punjab
ਫਾਜ਼ਿਲਕਾ, 13 ਜੂਨ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਏ.ਐਨ.ਐਮਜ਼ ਨੂੰ ਜੇਸਟੈਸ਼ਨਲ ਡਾਇਬਟੀਜ ਮੈਲਿਟਸ (ਜੀ.ਡੀ.ਐਮ.) ਸਬੰਧੀ ਟ੍ਰੇਨਿੰਗ ਕਰਵਾਈ ਗਈ ਜਿਸ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਵਿਭਾਗ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਗੰਭੀਰ ਹੈ ਅਤੇ ਸਟਾਫ਼ ਨੂੰ ਅਪਡੇਟ ਕਰਨ ਲਈ ਸਮੇਂ-ਸਮੇਂ 'ਤੇ ਟਰੇਨਿੰਗ ਕਰਵਾਈ ਜਾਂਦੀ ਹੈ| ਜੀ.ਡੀ.ਐਮ. ਗਰਭਵਤੀ ਔਰਤਾਂ ਨੂੰ ਪ੍ਰਭਾਵਿਤ ਕਰਦੀ ਹੈ। ਇਹ ਗਰਭ ਅਵਸਥਾ ਦੌਰਾਨ ਹਾਈ ਬਲੱਡ ਸ਼ੂਗਰ ਦੇ ਪੱਧਰਾਂ ਨੂੰ ਦਰਸ਼ਾਉਂਦੀ ਹੈ, ਇਹ ਆਮ ਤੌਰ 'ਤੇ ਹਾਰਮੋਨਲ ਤਬਦੀਲੀਆਂ ਕਾਰਨ ਹੁੰਦੀ ਹੈ ਜੋ ਸਰੀਰ ਦੀ ਇਨਸੁਲਿਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਰਤਣ ਦੀ ਸਮਰੱਥਾ ਨੂੰ ਪ੍ਰਭਾਵਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜੀਡੀਐਮ ਦਾ ਇਲਾਜ ਨਾ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਲਈ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਪੈਦਾ ਹੋ ਸਕਦੀਆਂ ਹਨ। ਸਹੀ ਡਾਕਟਰੀ ਦਖਲ, ਖੁਰਾਕ ਅਤੇ ਕਸਰਤ ਨਾਲ ਇਸ ਸਥਿਤੀ ਦਾ ਪ੍ਰਬੰਧਨ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਸਟਾਫ਼ ਗਰਭਵਤੀ ਔਰਤਾਂ ਨੂੰ ਸਹੀ ਸਿਹਤ ਦੇਖਭਾਲ ਪ੍ਰਦਾਨ ਕਰਨ ਦੇ ਨਾਲ-ਨਾਲ ...
ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

Punjab
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਕਾਰੋਬਾਰੀ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੀ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਪੱਤਰ ਵਿੱਚ ਵਪਾਰਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਨੂੰ ਉਜਾਗਰ ਕੀਤਾ ਗਿਆ ਹੈ। ਸ੍ਰੀ ਵਰਮਾ ਨੇ ਵਪਾਰਕ ਖੇਤਰ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ। ਉਨ੍ਹਾਂ ਨੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ...