Saturday, March 14
Shadow

Punjab

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ  () ਡਾਕਟਰ ਸੁਖਵਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ 'ਚ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ।      ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਨਵੇਂ ਉਦਮਾਂ ਅਤੇ 'ਯੁੱਧ ਨਸ਼ਿਆਂ ਵਿਰੁਧ' ਵਰਗੀਆਂ ਜਨ ਜਾਗਰੂਕਤਾ ਮੁਹਿੰਮਾਂ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਡਾ.ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਮਰੀਜ਼ਾਂ ਲਈ ਸੁਚੱਜੀ ਸੇਵਾ ਪ੍ਰਦਾਨ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਲਾਗੂ ਕਰਨ ’ਤੇ ਖ਼ਾਸ ਜ਼ੋਰ ਦੇਣ ਦੀ ਗੱਲ ਕੀਤੀ। &n...
ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ

ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ

National, Politics, Punjab
ਮਾਨਸਾ, 9 ਨਵੰਬਰ   ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੋਕੇ ਕਲਾਂ ਦਾ ਕਿਸਾਨ ਸੁਖਜੀਤ ਸਿੰਘ (38 ਸਾਲ) ਸਾਲ 2013 ਤੋਂ ਪਰਾਲੀ ਪ੍ਰਬੰਧਨ ਕਰਕੇ ਅਤੇ ਕੁਦਰਤੀ ਖੇਤੀ ਨਾਲ ਜੁੜ ਕੇ ਸਫਲ ਅਤੇ ਉੱਦਮੀ ਕਿਸਾਨ ਵਜੋਂ ਉਭਰਿਆ ਹੈ।        ਸੁਖਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਗ੍ਰੈਜੂਏਟ ਹੈ ਅਤੇ ਕਰੀਬ 12 ਸਾਲਾਂ ਤੋਂ ਆਪਣੇ ਭਰਾ ਨਾਲ ਮਿਲ ਕੇ ਆਪਣੀ ਅੱਠ ਏਕੜ ਜ਼ਮੀਨ ਵਿੱਚ ਪਰਾਲੀ ਦਾ ਖੇਤ ਵਿਚ ਨਿਬੇੜਾ ਅਤੇ ਮਲਚਿੰਗ ਕਰ ਰਿਹਾ ਹੈ। ਪਰਾਲੀ ਪ੍ਰਬੰਧਨ ਅਤੇ ਕੁਦਰਤੀ ਖੇਤੀ ਨਾਲ ਖੇਤੀ ਲਾਗਤ 40 ਤੋਂ 50 ਫ਼ੀਸਦੀ ਘਟੀ ਹੈ ਜਿਸ ਸਦਕਾ ਓਸਨੂੰ ਵਧੀਆ ਆਮਦਨ ਹੋ ਰਹੀ ਹੈ। ਇਸ ਸਾਲ ਵੀ ਉਹ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰੇਗਾ।       ਕਿਸਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਸਾਲ 2012 ਵਿੱਚ ਪਰਾਲੀ ਨੂੰ ਅੱਗ ਲਾਉਣ ਕਰਕੇ ਖੇਤ ਵਿਚ ਉਸਨੇ ਸੱਪ ਅਤੇ ਕੁਝ ਜੀਵ-ਜੰਤੂ ਮਰੇ ਦੇਖੇ। ਇਸ ਤੋਂ ਇਲਾਵਾ ਓਸਦੇ ਭਰਾ ਦੇ ਨਵਜੰਮੇ ਪੁੱਤਰ ਨੂੰ ਜਮਾਂਦਰੂ ਬਿਮਾਰੀ ਦਾ ਪਤਾ ਲੱਗਿਆ । ਪੀਜੀਆਈ, ਚੰਡੀਗੜ੍ਹ ਦੇ ਡਾਕਟਰਾਂ ਨੇ ਪਰਿਵਾਰ ਨੂੰ ਦੱਸਿਆ ਕਿ ਇਹ ਜ਼ਮੀਨ ਵਿਚ ਖੁਰਾਕੀ ਤੱਤਾਂ ਦੀ ਘਾਟ ਅਤੇ ਖੇਤੀ ਰਸਾਇਣਾਂ ਦੀ ਵਧਦ...
ਹੁਸ਼ਿਆਰਪੁਰ ਵਿਖੇ ‘ਹਿੰਦ ਦੀ ਚਾਦਰ’ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ

ਹੁਸ਼ਿਆਰਪੁਰ ਵਿਖੇ ‘ਹਿੰਦ ਦੀ ਚਾਦਰ’ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ

National, Politics, Punjab
ਹੁਸ਼ਿਆਰਪੁਰ, 8 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ 'ਤੇ ਆਧਾਰਿਤ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਨੇ ਸ਼ਨਿੱਚਰਵਾਰ ਦੀ ਸ਼ਾਮ ਨੂੰ ਸਥਾਨਕ ਲਾਜਵੰਤੀ ਬਹੁਮੰਤਵੀ ਆਊਟਡੋਰ ਸਟੇਡੀਅਮ ਵਿਖੇ ਹਜ਼ਾਰਾਂ ਗਿਣਤੀ ਵਿਚ ਪੁੱਜੀ ਸੰਗਤ ਨੂੰ ਭਾਵੁਕ ਕਰ ਦਿੱਤਾ। 'ਹਿੰਦ ਦੀ ਚਾਦਰ' ਸ਼ੋਅ ਵਿਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ  ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਸ਼ੋਅ ਤੋਂ ਪਹਿਲਾਂ ਢਾਡੀ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾ...
150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

National, Politics, Punjab
ਚੰਡੀਗੜ੍ਹ, 8 ਨਵੰਬਰ: ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖਰੀਦ ਦਾ ਸਬੰਧ ਹੈ, ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ। ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 32000ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

National, Politics, Punjab
ਚੰਡੀਗੜ੍ਹ, 8 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਆਈ.ਟੀ.ਆਈ ਬਟਾਲਾ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਗਈ। ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਡੀ ਗਿਣਤੀ ਸੰਗਤ ਸਮੇਤ ਸ਼ਾਮਲ ਹੋਏ। ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਅਤੇ ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹੇ ਦੇ ਵਿਧਾਇਕਾਂ ਤੇ ਹੋਰ ਆਗੂਆਂ ਨੇ ਸੰਗਤ ਸਮੇਤ ਸ਼ਮੂਲੀਅਤ ਕੀਤੀ। ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ...
ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

National, Politics, Punjab
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਸ. ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਸਰਬ ਧਰਮ ਸੰਮੇਲਨ" ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਹ ਸੰਮੇਲਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ (ਹੱਕ-ਸੱਚ) ਦੀ ਰਾਖੀ ਲਈ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰਨ ਸ਼ਰਧਾ ਅਤੇ ਸੱਚੇ ਦਿਲੋਂ ਸਿਜਦਾ ਕਰਨ ਲਈ ਇਸ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਤੇ ਅਧਿਆਤਮਿਕ ਸ਼ਖਸੀ...

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਮੋਗਾ, 8 ਨਵੰਬਰ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ ਕੀਤੀ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਚੋਰੀ ਨੂੰ ਇੱਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਭਰੋਸਾ ਦਿੱਤਾ ਕਿ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਵਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਿੱਚ ਸ਼ਾਮਲ ਦੋਸ਼ੀ ਨੂੰ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਲਈ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨ...
ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

National, Politics, Punjab
ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ: ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ। 23 ਨਵੰਬਰ ਨੂੰ ਇਸੇ ਛਾਉਣੀ ਵਿੱਚ ਸਰਬ ਧਰਮ ਸੰਮੇਲਨ ਹੋਵੇਗਾ, ਜਿਸ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਸਾਰੇ ਧਰਮਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਅੱਜ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਹੋਈ ਇੱਕ ਵਿਸੇਸ਼ ਬੈਠਕ ਉਪਰੰਤ ਗੱਲਬਾਤ ਕਰਦੇ ਹੋਏ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਨਾਲ ਨਾਲ ਦਸਮ ਪਾਤਸ਼ਾਹ ਸ੍ਰੀ ਗੁਰ...
‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 8 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 292 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 252 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,737 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 841 ਗ੍ਰਾਮ ਹੈਰੋਇਨ, 508 ਨਸ਼ੀਲੀਆਂ ਗੋਲੀਆਂ ਅਤੇ 22,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇ...
ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

National, Politics, Punjab
*ਬਟਾਲਾ (ਗੁਰਦਾਸਪੁਰ), 8 ਨਵੰਬਰ: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤਹਿਸੀਲ ਦ...