ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ https://agrimachinerypb.com ਪੋਰਟਲ ਤੇ ਕਰਨ ਅਪਲਾਈ : ਡੀ.ਸੀ.
ਫ਼ਿਰੋਜ਼ਪੁਰ 11 ਜੂਨ 2024:
ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ’ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ 'ਤੇ ਖੇਤੀ ਮਸ਼ੀਨਰੀ ਖਰੀਦ ਕਰਨ ਲਈ ਕਿਸਾਨ ਆਨਲਾਈਨ ਬਿਨੈ ਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਾਲ 2023-24 ਦੌਰਾਨ ਫ਼ਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ 'ਤੇ ਲਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।
ਉਨ੍ਹਾਂ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜਾਰੀ ਕਰ ਦਿੱਤੀ ਹੈ। ਉ...








