Wednesday, November 4
Shadow

Punjab

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 11 ਜੂਨ 2024…           ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨhttps://agrimachinerypb.com/home/DSR23Department ਉੱਪਰ ਰਜਿਸਟਰ ਹੋਣਗੇ। ਕਿਸਾਨ ਇਹ ਲਿੰਕ ਖੋਲਕੇ ਆਪਣਾ ਆਧਾਰ ਨੰਬਰ ਭਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ। ਇਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਜ਼ਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਕਿਸਾਨ ਵੱਲੋਂ ਜਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ /ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧ...
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ

Punjab
ਐੱਸ ਏ ਐੱਸ ਨਗਰ, 11 ਜੂਨ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ https://agrimachinerypb.com/home/DSR23Department ਉੱਪਰ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨ ਇਹ ਲਿੰਕ ਖੋਲਕੇ ਆਪਣਾ ਆਧਾਰ ਨੰਬਰ ਭਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ-ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ। ਇਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਜ਼ਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਕਿਸਾਨ ਵੱਲੋਂ ਜ਼ਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ /ਖੇਵਟ ਨੰਬਰ/ਖਸਰਾ ਨੰਬਰ ਅਤ...
ਮਲੇਰੀਏ ਅਤੇ ਡੇਂਗੂ ਦੇ ਸ਼ੀਜਨ ਦੇ ਅਗੇਤੇ ਪ੍ਰਬੰਧਾਂ ਨੂੰ ਦੇਖਦਿਆਂ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਹੋਈ ਮੀਟਿੰਗ

ਮਲੇਰੀਏ ਅਤੇ ਡੇਂਗੂ ਦੇ ਸ਼ੀਜਨ ਦੇ ਅਗੇਤੇ ਪ੍ਰਬੰਧਾਂ ਨੂੰ ਦੇਖਦਿਆਂ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਹੋਈ ਮੀਟਿੰਗ

Punjab
ਫਾਜ਼ਿਲਕਾ 11 ਜੂਨ 2024…                                 ਡੇਂਗੂ ਅਤੇ ਮਲੇਰੀਆ ਦੇ ਸੀਜ਼ਨ ਲਈ ਅਗੇਤੇ ਪ਼੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਖੇ ਡਾ. ਕਵਿਤਾ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਐਪੀਡਮੈਲੋਜਿਸਟ ਡਾ ਸੁਨੀਤਾ ਕੰਬੋਜ਼,  ਦਿਵੇਸ਼ ਕੁਮਾਰ ਬੀਈਈ, ਵਿਜੇ ਕੁਮਾਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਰਵਿੰਦਰ ਸ਼ਰਮਾ, ਸੁਖਜਿੰਦਰ ਸਿੰਘ, ਟਹਿਲ ਸਿੰਘ, ਸੁਮਨ ਕੁਮਾਰ, ਰਾਜ ਕੁਮਾਰ ਅਤੇ ਕੰਵਲਜੀਤ ਬਰਾੜ ਹਾਜ਼ਰ ਸਨ।  ਡਾ.  ਕਵਿਤਾ ਸਿੰਘ ਨੇ ਸਮੂਹ ਹਾਜ਼ਰੀਨ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਦੇ ਸ਼ੀਜ਼ਨ ਨੂੰ ਦੇਖਦੇ ਹੋਏ  ਗਤੀਵਿਧੀਆਂ ਤੇਜ਼ ਕੀਤੀਆਂ ਜਾਣ ਅਤੇ ਹਰ ਸ਼ੱਕੀ ਮਰੀਜ਼ ਦਾ ਖੂਨ ਟੈਸਟ ਕੀਤਾ ਜਾਵੇ। ਮਰੀਜ਼ ਦਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਮੋਬਾਇਲ ਨੰਬਰ ਲਿਖਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਡੇਂਗੂ, ਮਲੇਰੀਏ ਅਤੇ ਤੰਬਾਕੂ ਐਕਟ ਸਬੰਧੀ ਜਨਤਕ ਥਾਵਾਂ, ਸਿਹਤ ਸੰਸਥਾਵ...
ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਵੱਖ-ਵੱਖ 17 ਕੇਂਦਰਾਂ ‘ਚ 16 ਜੂਨ ਨੂੰ ਹੋਵੇਗੀ

ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਵੱਖ-ਵੱਖ 17 ਕੇਂਦਰਾਂ ‘ਚ 16 ਜੂਨ ਨੂੰ ਹੋਵੇਗੀ

Punjab
ਲੁਧਿਆਣਾ, 11 ਜੂਨ (000) - ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਲੁਧਿਆਣਾ ਸ਼ਹਿਰ ਦੇ 17 ਵੱਖ-ਵੱਖ ਕੇਂਦਰਾਂ ਵਿੱਚ 16 ਜੂਨ ਨੂੰ ਦੋ ਸੈਸ਼ਨਾਂ ਵਿੱਚ ਹੋਵੇਗੀ ਜਿਸ ਵਿੱਚ ਸਵੇਰੇ 9:30 ਤੋਂ 11:30 ਵਜੇ (ਪੇਪਰ-1) ਅਤੇ ਦੁਪਹਿਰ 2:30 ਤੋਂ 4:30 ਵਜੇ ਤੱਕ (ਪੇਪਰ-2) ਸ਼ਾਮਲ ਹਨ। 15 ਜੂਨ ਤੋਂ ਸਾਰੇ ਕੇਂਦਰਾਂ ਵਿੱਚ ਜੈਮਰ ਕੰਮ ਕਰਨਾ ਸ਼ੁਰੂ ਕਰ ਦੇਣਗੇ। ਉਮੀਦਵਾਰਾਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਇੱਕ ਘੰਟਾ ਪਹਿਲਾਂ ਦਾਖਲਾ ਕਾਰਡ ਨਾਲ ਉਪਰੋਕਤ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਯੂ.ਪੀ.ਐਸ.ਸੀ. ਦੁਆਰਾ ਐਡਮਿਟ ਕਾਰਡ ਦੇ ਨਾਲ ਵਿਸਤ੍ਰਿਤ ਮਹੱਤਵਪੂਰਨ ਨਿਰਦੇਸ਼ ਪਹਿਲਾਂ ਹੀ ਪ੍ਰਦਾਨ ਕੀਤੇ ਜਾ ਚੁੱਕੇ ਹਨ। ਸਾਰੇ ਕੇਂਦਰਾਂ ਦੇ ਗੇਟ ਸਵੇਰੇ 9:00 ਵਜੇ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਕਿਸੇ ਨੂੰ ਵੀ ਕੇਂਦਰਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਰੇਕ ਕੇਂਦਰ 'ਤੇ ਪੁਰਸ਼ ਅਤੇ ਮਹਿਲਾ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਅਤੇ ਸਾਰੇ ਕੇਂਦਰ ਪੁਲਿਸ ਵਿਭਾਗ ਦੀ ਸਖ਼ਤ ਨਿਗਰਾਨੀ ਹੇਠ ਹੋਣਗੇ। ਸਿਵਲ ਸੇਵਾਵਾਂ ਪ੍ਰੀਖਿਆ ਪੀ-2024 ਲਈ ਕੰ...
ਸਿਹਤ ਵਿਭਾਗ ਵੱਲੋਂ ਸਬ ਸੈਂਟਰ ਮੂਲਿਆਂਵਾਲੀ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਮੂਲਿਆਂਵਾਲੀ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

Punjab
ਫਾਜ਼ਿਲਕਾ 11 ਜੂਨ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਮੂਲਿਆਂਵਾਲੀ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਜੇ ਕੁਮਾਰ ਐੱਸ ਆਈ ਨੇ ਹਾਜ਼ਰ ਲੋਕਾਂ ਨੂੰ ਮਲੇਰੀਆ  ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਹ ਮੱਛਰ ਖੜੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ । ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ  ਕੱਟਦਾ ਹੈ । ਮਲੇਰੀਆ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ, ਉਲਟੀਆਂ , ਕਾਂਬਾ ਲੱਗਣਾ, ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।  ਇਸ ਉਪਰੰਤ ਸਿਹਤ ਕਰਮਚਾਰ...
ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਕੰਮ ਕਰਦੇ 4 ਨਾਬਾਲਗ ਬੱਚਿਆਂ ਨੂੰ ਕੀਤਾ ਰੈਸਕਿਊ

ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਕੰਮ ਕਰਦੇ 4 ਨਾਬਾਲਗ ਬੱਚਿਆਂ ਨੂੰ ਕੀਤਾ ਰੈਸਕਿਊ

Punjab
ਬਠਿੰਡਾ, 11 ਜੂਨ : ਜ਼ਿਲ੍ਹ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਲ ਤੇ ਕਿਸ਼ੋਰ ਮਜ਼ਦੂਰੀ ਪ੍ਰਥਾ ਨੂੰ ਖਤਮ ਕਰਨ ਲਈ ਕਿਰਤ ਵਿਭਾਗ ਵਲੋਂ ਸਾਲ ’ਚ ਦੋ ਵਾਰ ਬਾਲ ਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਮਨਾਇਆ ਜਾਂਦਾ ਹੈ। ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 21 ਜੂਨ 2024 ਤੱਕ ਬਾਲ ਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਨੇ ਦੱਸਿਆ ਕਿ ਅੱਜ ਬਾਲ ਮਜ਼ਦੂਰੀ ਦੇ ਪਹਿਲੇ ਦਿਨ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਕੰਮ ਕਰਦੇ 04 ਨਾਬਾਲਗ ਬੱਚਿਆਂ (ਬਿਹਾਰ ਦੇ ਰਹਿਣ ਵਾਲੇ) ਨੂੰ ਰੈਸਕਿਊ ਕੀਤਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਅੱਗੇ ਦੱਸਿਆ ਕਿ ਜੂਵੇਨਾਇਲ ਜਸਟਿਸ (ਜੇਜੇ) ਐਕਟ ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਜਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਪੁਰਦ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਦ ਤੱਕ ਬੱਚਿਆਂ ਦੇ ਮਾਂ-ਬਾਪ ਨਹੀਂ ਮਿਲਦੇ ਉਨ੍ਹੀਂ ਦੇਰ ਤੱਕ ਬੱਚਿਆਂ ਨੂੰ ਸਥਾਨਕ ਚਿਲਡਰਨ ਹੋਮ ਵਿਖੇ ਰੱਖਿਆ ਜਾਵੇਗ...
ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ: 11 ਜੂਨ 2024 (     ) ਜ਼ਿਲਾ ਫਾਜ਼ਿਲਕਾ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ ਲਾਈਨ ਬਿਨੈਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਾਜ਼ਿਲਕਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜ਼ਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੇਪੱਤਰ ਆਨ...
ਨੌਜਵਾਨ ਖੇਡਾਂ ਨਾਲ ਜੁੜ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਹਿੱਸਾ ਪਾ ਸਕਦੇ ਹਨ – ਪਰਨੀਤ ਸ਼ੇਰਗਿੱਲ

ਨੌਜਵਾਨ ਖੇਡਾਂ ਨਾਲ ਜੁੜ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਹਿੱਸਾ ਪਾ ਸਕਦੇ ਹਨ – ਪਰਨੀਤ ਸ਼ੇਰਗਿੱਲ

Punjab
ਫਤਹਿਗੜ੍ਹ ਸਾਹਿਬ, 11 ਜੂਨ ਨੌਜਵਾਨਾਂ ਖੇਡਾਂ ਨਾਲ ਜੁੜ ਕੇ ਜਿੱਥੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ ਉੱਥੇ ਚੰਗੇ ਸਮਾਜ ਦੀ ਉਸਾਰੀ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ ਕਿਉਂਕਿ ਤੰਦਰੁਸਤ ਸਰੀਰ ਅੰਦਰ ਹੀ ਸਿਹਤਮੰਦ ਦਿਮਾਗ ਹੁੰਦਾ ਹੈ ਜੋ ਕਿ ਹਮੇਸ਼ਾ ਸਮਾਜ ਭਲੇ ਲਈ ਸੋਚਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵ ਸਰਕਾਰੀ ਆਈ ਟੀ ਆਈ ਬਸੀ ਪਠਾਣਾ ਵਿਖੇ  ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਸਾਲਾਨਾ ਸਮਰ ਹਾਕੀ ਕੈਪ ਦੀ ਸੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੇਹਰ ਬਾਬਾ ਚੈਰੀਟੇਬਲ ਟਰੱਸ਼ਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਬਹੁਤ ਵੱਡਾ ਪਰਉਪਕਾਰ ਕਰ ਰਹੇ ਹਨ।  ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹਾਕੀ ਪ੍ਰਤਿ ਵਚਨਵੱਧਤਾ ਦੀ ਸ਼ਲਾਘਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਅੰਡਰ-16 ਮੇਹਰ ਬਾਬਾ ਚੈਰੀਟੇਬਲ ਟਰੱਸਟ ਲੜਕਿਆਂ ਅਤੇ ਅੰਡਰ-16 ਨਰਾਇਣਗੜ੍ਹ ਲੜਕਿਆਂ ਦੀ ਟੀਮ ਵਿੱਚ ਹੋਏ ਮੈਚ ਦਾ ਆਨੰਦ ਮਾਣਿਆ। ਇਸ ਮੈਚ ਵਿੱਚ ਮੇਹਰ ਬਾਬਾ ਚੈਰੀਟੇਬਲ ਟਰੱਸਟ ਲੜਕਿਆਂ ਦੀ ਟੀਮ 3-1 ਨਾਲ ਜੇਤੂ ਰਹੀ । ਇਸ ਮੌਕੇ ਟਰ...
ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਦੇ ਵੋਟਰਾਂ ਦਾ ਧੰਨਵਾਦ ਕੀਤਾ

ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਦੇ ਵੋਟਰਾਂ ਦਾ ਧੰਨਵਾਦ ਕੀਤਾ

Punjab
ਫਰੀਦਕੋਟ 11 ਜੂਨ () ਲੋਕ ਸਭਾ ਚੋਣਾਂ 2024 ਦੌਰਾਨ ਫ਼ਰੀਦਕੋਟ ਦੇ ਪਿੰਡ ਚੱਕ ਕਲਿਆਣ ਵਾਸੀਆ ਵੱਲੋਂ ਆਮ ਆਦਮੀ ਪਾਰਟੀ ਦਾ ਸਮਰੱਥਨ ਕਰਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੁਦ ਪਿੰਡ ਪਹੁੰਚ ਕੇ ਵੋਟਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਜੋ ਆਮ ਆਦਮੀ ਪਾਰਟੀ ਦਾ ਸਾਥ ਦੇ ਕੇ ਪਾਰਟੀ ਪ੍ਰਤੀ ਆਪਣਾ ਜੋ ਵਿਸ਼ਵਾਸ਼ ਪ੍ਰਗਟਾਇਆ ਹੈ, ਇਸ ਦੇ ਲਈ ਉਹ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਖੜ੍ਹੀ ਹੈ ਅਤੇ ਅੱਗੇ ਵੀ ਹਮੇਸ਼ਾ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਪਾਰਟੀ ਵੱਲੋਂ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਇਲਾਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ । ਲੋਕਾਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ ਜੋ ਇਸ ਖਿੱਤੇ ਵਿੱਚ ਕੰਮ ਕਰਵਾਏ ਗਏ ਹਨ, ਉਹ ਲੋਕਾਂ ਦੀ ਸਹਿਮਤੀ ਅਤੇ ਉਮੀਦਾਂ ਦੇ ਮੱਦੇਨਜ਼ਰ ਹੀ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮ...
12 ਜੂਨ ਨੂੰ ਲਗਾਇਆ ਜਾਵੇਗਾ ਪਲੈਸਮੈਂਟ ਕੈਂਪ

12 ਜੂਨ ਨੂੰ ਲਗਾਇਆ ਜਾਵੇਗਾ ਪਲੈਸਮੈਂਟ ਕੈਂਪ

Punjab
ਅੰਮ੍ਰਿਤਸਰ 11 ਜੂਨ 2024-- ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ 12 ਜੂਨ, ਦਿਨ ਬੁੱਧਵਾਰ ਨੂੰ ਲਗਾਏ ਜਾ ਰਹੇ ਰੋਜਗਾਰ ਕੈਂਪ ਵਿੱਚ ਐਸ.ਬੀ.ਆਈ ਕਰੇਡਿਟ ਕਾਰਡ, ਐਕਸਪ੍ਰੈਸ ਬੀਸ, ਅਦਾਤਿਯਾ ਬਿਰਲਾ ਸੰਨਲਾਇਫ, ਸ਼ੇਅਰ ਇੰਡਿਆ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਹਨਾਂ ਸਾਰੀਆ ਕੰਪਨੀਆ ਵੱਲੋ ਬ੍ਰਾਂਚ ਐਗਜੇਕਟਿਵ, ਡਿਲਿਵਰੀ ਬਵਾਏ, ਐਡਵਾਈਜਰ ਐਂਡ ਮੈਨੇਜਰ, ਸੈਂਟਰ ਮੈਨੇਜਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਹਨਾਂ ਕੰਪਨੀਆਂ ਵੱਲੋਂ 12000/- ਤੋਂ 20000/- ਪ੍ਰਤੀ ਮਹੀਨਾਂ ਤਨਖਾਹ ਦਿੱਤੀ ਜਾਵੇਗੀ। ਰੋਜਗਾਰ ਕੈਂਪ ਦਾ ਸਮ੍ਹਾਂ 9:30 ਤੋਂ ਸ਼ੁਰੂ ਹੋਵੇਗਾ। ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਸਵੈ-ਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੈਜ ਨਾਲ...