ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ – ਵਿਧਾਇਕ ਬੱਗਾ
ਲੁਧਿਆਣਾ, 11 ਜੂਨ (000) - ਮੌਜੂਦਾ ਗਰਮੀ ਦੇ ਮੌਸਮ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗੁਵਾਈ ਵਿੱਚ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਿਭਾਗ ਦੇ ਐਸ.ਸੀ. ਸੁਰਜੀਤ ਸਿੰਘ ਤੋਂ ਇਲਾਵਾ ਐਕਸੀਅਨ, ਜੇ.ਈ., ਐਸ.ਡੀ.ਓਜ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬਿਜਲੀ, ਪਾਣੀ, ਸਵੱਛ ਵਾਤਾਵਰਣ ਤੋਂ ਇਲਾਵਾ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਵੱਖ-ਵੱਖ ਇਲਾਕਿਆਂ ਵਿੱਚੋਂ ਬਿਜਲੀ ਸਮੱਸਿਆ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਕੋਈ ਵੀ ਪਰੇਸ਼ਾਨੀ ਨਾ ਆਵੇ ਅਤੇ ਇਨ੍ਹਾਂ ਕਾਰਜਾਂ ਵਿੱਚ...








