ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ
ਫਰੀਦਕੋਟ: 10 ਜੂਨ 2024 ( ) ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ ਲਾਈਨ ਬਿਨੈਪੱਤਰ 20 ਜੂਨ ਤੱਕ ਭਰ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਕੁੱਲ 2022 ਘਟਨਾਵਾਂ ਦਰਜ ਕੀਤੀਆਂ ਗਈ ਸਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।
ਉਨ੍ਹਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਸੀ ਆਰ ਐਮ ਸਕੀਮ ਤਹਿਤ 5712 ਖੇਤੀ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆ ਜਾ ਚੁੱਕੀਆਂ ਹਨ, ਜਿੰਨਾਂ ਵਿੱਚੋਂ ਐਸ ਐਮ ਐਸ 153,ਹੈਪੀ ਸੀਡਰ 577,ਸੁਪਰ ਸੀਡਰ 2167 ,ਸਮਾਰਟ ਸੀਡਰ 4,ਪੈਡੀ ਸਟਰ...








