ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਟੀਕਾਕਰਨ ਜ਼ਰੂਰ ਕੀਤਾ ਜਾਵੇ : ਸਿਵਿਲ ਸਰਜਨ
ਫਾਜ਼ਿਲਕਾ 7 ਜੂਨ
ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਵੱਲੋਂ ਮੀਜ਼ਲ ਅਤੇ ਰੁਬੇਲਾ ਅਤੇ ਬੱਚਿਆਂ ਦੇ ਟੀਕਾ ਕਰਨ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲੇ ਦੇ ਵੱਖ ਵੱਖ ਏ ਐਨ ਐਮ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਖਾਤਮੇ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਅਸਰਦਾਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਅਤੇ ਕਾਰਜਕਾਰੀ ਜਿਲਾ ਅਫਸਰ ਡਾਕਟਰ ਏਰਿਕ ਹਾਜ਼ਰ ਸਨ.
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕੀਤਾ ਜਾਵੇ। ਉਹਨਾਂ ਕਿਹਾ ਕਿ ਬੱਚਿਆਂ ਦੇ ਟਿੱਕਾ ਕਰਨ ਵਿਚ ਲੋਕਾਂ ਦਾ ਵਿਸ਼ਵਾਸ ਬਣਾ ਹੈ. ਜਿਥੇ ਪ੍ਰਵਾਸੀ ਵਸੋਂ ਦਾ ਆਉਣਾ-ਜਾਣਾ ਰਹਿੰਦਾ ਹੈ ਉਸ ਖਿੱਤੇ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ। ਉਹਨਾਂ ਕਿਹਾ ਕਿ ਟਿੱਕਾ ਕਰਨ ਦੀ ਮੀਟਿੰਗ ਕਰਨ ਦਾ ਮੰਤਵ ਇਹ ਹੈ ਕਿ ਘੱਟ ਡਾਟਾ ਵਾਲੇ ਸੈਂਟਰ ਵਿਚ ਮੁਸ਼...








