Tuesday, November 3
Shadow

Punjab

ਡਿਪਟੀ ਕਮਿਸ਼ਨਰ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦਾ ਦਿੱਤਾ ਸੁਨੇਹਾ

ਡਿਪਟੀ ਕਮਿਸ਼ਨਰ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦਾ ਦਿੱਤਾ ਸੁਨੇਹਾ

Punjab
ਫਾਜ਼ਿਲਕਾ, 5 ਜੂਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦਾ ਸੁਨੇਹਾ ਦਿੱਤਾ।ਉਨ੍ਹਾਂ ਡੀ.ਸੀ.ਡੀ.ਏ.ਵੀ. ਸਕੂਲ ਵਿਖੇ ਪਹੁੰਚ ਕੇ ਬਚਿਆਂ ਨੂੰ ਸ਼ੁੱਧ ਵਾਤਾਵਰਣ ਨੂੰ ਕਾਇਮ ਕਰਨ ਵਿਚ ਆਪਣਾ ਯੋਗਦਾਨ ਪਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਰੁੱਖ ਸਾਡੇ ਕੋਲੋਂ ਕੁਝ ਮੰਗਦੇ ਨਹੀਂ ਤੇ ਬਿਨਾਂ ਕਿਸੇ ਸਵਾਰਥ ਦੇ ਸਾਨੂੰ ਅਨੇਕਾ ਲਾਭ ਦਿੰਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤਮੰਦ ਰਹਿਣ ਅਤੇ ਲੰਬੀ ਜਿੰਦਗੀ ਜਿਉਣ ਲਈ ਵਾਤਾਵਰਣ ਨੂੰ ਗੰਦਗੀ ਮੁਕਤ ਰੱਖਣਾ ਬਹੁਤ ਲਾਜਮੀ ਹੈ।ਉਨ੍ਹਾਂ ਕਿਹਾ ਕਿ ਇਹ ਵੱਧ ਤੋਂ ਵੱਧ ਬੂਟੇ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਆਪਣਾ ਕਾਰਜ ਖਤਮ ਨਹੀ ਹੁੰਦਾ, ਸਗੋਂ ਇਸ ਦਾ ਪਾਲਣ—ਪੋਸ਼ਣ ਕਰਕੇ ਇਸ ਨੂੰ ਵੱਡਾ ਕਰਕੇ ਰੁੱਖ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰੁੱਖ ਜਿਥੇ ਛਾਂ ਦਿੰਦੇ ਹਨ ਉਥੇ ਰੁੱਖਾਂ ਦੇ ਅਨੇਕਾਂ ਫਾਇਦੇ ਹੁੰਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੁੱਖ ਲਗਾਉਣ ਨਾਲ ਗਰਮੀ ਦੀ ਤਪਸ਼ ਵੀ ਘੱਟ ਹੁੰਦੀ ਹੈ ਤੇ ਆਲਾ—ਦੁਆਲਾ ਠੰਡਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ...
ਡਿਪਟੀ ਕਮਿਸ਼ਨਰ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ 10 ਦਿਨਾਂ ‘ਚ ਫਾਇਰ ਸੇਫਟੀ ਆਡਿਟ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ 10 ਦਿਨਾਂ ‘ਚ ਫਾਇਰ ਸੇਫਟੀ ਆਡਿਟ ਦੇ ਹੁਕਮ ਜਾਰੀ

Punjab
ਲੁਧਿਆਣਾ, 4 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸਾਰੀਆਂ ਫੈਕਟਰੀਆਂ ਦਾ ਫਾਇਰ ਸੇਫਟੀ ਆਡਿਟ ਕਰਨ ਦੇ ਹੁਕਮ ਦਿੱਤੇ ਹਨ। ਫਾਇਰ ਸੇਫਟੀ ਵਿਭਾਗ ਅਤੇ ਫੈਕਟਰੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਗਲੇ 10 ਦਿਨਾਂ ਵਿੱਚ ਸਖ਼ਤੀ ਨਾਲ ਕੰਮ ਮੁਕੰਮਲ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਆਡਿਟ ਪੂਰੀ ਤਰ੍ਹਾਂ ਨਾਲ ਹੋਣੇ ਚਾਹੀਦੇ ਹਨ ਅਤੇ ਅੱਗ ਸੁਰੱਖਿਆ ਦੇ ਸਾਰੇ ਪਹਿਲੂਆਂ ਨੂੰ ਕਵਰ ਕਰਨਾ ਚਾਹੀਦਾ ਹੈ, ਜਿਸ ਵਿੱਚ ਫਾਇਰ ਐਗਜ਼ਿਟ, ਫਾਇਰ ਅਲਾਰਮ, ਅੱਗ ਬੁਝਾਉਣ ਵਾਲੇ, ਅਤੇ ਐਮਰਜੈਂਸੀ ਨਿਕਾਸੀ ਪ੍ਰਕਿਰਿਆਵਾਂ ਸ਼ਾਮਲ ਹਨ। ਇਸ ਤੋਂ ਇਲਾਵਾ, ਸਾਹਨੀ ਨੇ ਸਾਰੇ ਉਦਯੋਗਾਂ/ਫੈਕਟਰੀਆਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਆਪਣੇ ਫਾਇਰ ਅਲਾਰਮ ਨੂੰ ਯਕੀਨੀ ਬਣਾਉਣ ਅਤੇ ਫਾਇਰ ਹਾਈਡ੍ਰੈਂਟ ਤੰਤਰ ਕੰਮ ਕਰਨ ਦੀ ਸਥਿਤੀ ਵਿੱਚ ਹੋਣ। ਉਨ੍ਹਾਂ ਸਾਰੀਆਂ ਫੈਕਟਰੀਆਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਮਜ਼ਦੂਰ ਅੰਦਰ ਕੰਮ ਕਰਦੇ ਹਨ ਤਾਂ ਆਪਣੇ ਉਦਯੋਗਾਂ ਨੂੰ ਬਾਹਰੋਂ ਤਾਲਾ ਨਾ ਲਗਾਉਣ। ...
ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਵੋਟਾਂ ਦੀ ਗਿਣਤੀ ਦਾ ਕਾਰਜ : ਜਸਪ੍ਰੀਤ ਸਿੰਘ

ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਵੋਟਾਂ ਦੀ ਗਿਣਤੀ ਦਾ ਕਾਰਜ : ਜਸਪ੍ਰੀਤ ਸਿੰਘ

Punjab
ਬਠਿੰਡਾ, 4 ਜੂਨ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 18ਵੀਂ ਲੋਕ ਸਭਾ ਦੇ ਗਠਨ ਲਈ ਪਹਿਲੀ ਜੂਨ 2024 ਨੂੰ ਪਈਆਂ ਵੋਟਾਂ ਦੀ ਹੋਈ ਗਿਣਤੀ ਦਾ ਕਾਰਜ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ। ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ਹੋਈ। ਇਸ ਦੌਰਾਨ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ 376558 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ 9 ਵਿਧਾਨ ਸਭਾ ਹਲਕਿਆਂ ਜਿੰਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ, ਦੀ ਗਿਣਤੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨਵਰਿਸਿਟੀ ਕੈਂਪਸ ਵਿਖੇ ਸਵੇਰੇ 8 ਵਜੇ ਸ਼ੁਰੂ ਹੋਈ। ਜ਼ਿਲ੍ਹਾ ਚ...
ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ

Punjab
ਮਾਨਸਾ, 04 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਦਿੱਤੇ ਜਾਣੇ ਹਨ, ਉਨ੍ਹਾਂ ਵਿੱਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿੱਚ ਤੁਰੰਤ ਦਰਜ਼ ਕਰਵਾਉਣ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਇਹ ਹੁਕਮ 31 ਜੁਲਾਈ 2024 ਤੱਕ ਲਾਗੂ ਰਹੇਗਾ।...

ਜ਼ਿਲ੍ਹਾ ਮੋਗਾ ਦੇ ਚਾਰੇ ਹਲਕਿਆਂ ਵਿੱਚ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਅੱਗੇ ਰਹੇ

Punjab
ਮੋਗਾ, 4 ਜੂਨ (000) - ਲੋਕ ਸਭਾ ਚੋਣਾਂ - 2024 ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਜ਼ਾਦ ਉਮੀਦਵਾਰ ਸ੍ਰ ਸਰਬਜੀਤ ਸਿੰਘ ਖਾਲਸਾ ਵਿਰੋਧੀ ਉਮੀਦਵਾਰਾਂ ਤੋਂ ਅੱਗੇ ਰਹੇ। ਚੋਣਾਂ ਅਮਲ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਨ ਉੱਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਧਿਰਾਂ ਦਾ ਧੰਨਵਾਦ ਕੀਤਾ ਹੈ। ਚੋਣ ਨਤੀਜਿਆਂ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰ ਸਰਬਜੀਤ ਸਿੰਘ ਖਾਲਸਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੋਂ ਵਿਧਾਨ ਸਭਾ ਹਲਕਾ ਮੋਗਾ ਵਿਚ 2079 ਵੋਟਾਂ ਨਾਲ, ਵਿਧਾਨ ਸਭਾ ਹਲਕਾ ਧਰਮਕੋਟ ਵਿੱਚ 561 ਵੋਟਾਂ ਨਾਲ, ਹਲਕਾ ਬਾਘਾਪੁਰਾਣਾ ਵਿੱਚ 11605 ਵੋਟਾਂ ਨਾਲ ਅਤੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿੱਚ 21677 ਵੋਟਾਂ ਨਾਲ ਅੱਗੇ ਰਹੇ। ਇਸ ਤਰਾਂ ਉਹ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੋਂ 35922 ਵੋਟਾਂ ਨਾਲ ਅੱਗੇ ਰਹੇ। ਸ੍ਰ ਕੁਲਵੰਤ ਸਿੰਘ ਨੇ ...
ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ

ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ

Punjab
ਫਾਜ਼ਿਲਕ 4 ਮਾਰਚ 16 ਮਾਰਚ ਨੂੰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੇ ਨਾਲ ਸ਼ੁਰੂ ਹੋਈ ਚੋਣ ਪ੍ਰਕਿਰਿਆ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਨਾਲ ਸੰਪੰਨ ਹੋਈ। ਫਾਜ਼ਿਲਕਾ ਜ਼ਿਲੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ ਹਲਕਿਆਂ ਦੀ ਗਿਣਤੀ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਹੋਈ ਜਦਕਿ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਦੇ ਡੀਏਵੀ ਕਾਲਜ ਕੈਂਪਸ ਵਿੱਚ ਹੋਈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਹ ਖੁਦ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਵੀ ਦਿਖਾਈ ਦਿੱਤੇ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਾਸ ਤੌਰ ਤੇ ਚੋਣ ਪ੍ਰਕਰਿਆ ਦੌਰਾਨ ਸਹਿਯੋਗ ਕਰਨ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਯੋਗਦਾਨ ਦੇਣ ਵਾਲੇ ਹਰ ਇੱਕ ਵਿਭਾਗ ਅਤੇ ਕਰਮਚਾਰੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਕੇ ਇਸ ਲੋਕਤੰਤਰ ਦੇ ਤਿਉਹਾਰ ਵਿੱਚ ਯੋਗਦਾਨ ਪਾਇਆ ਹੈ। ਉਹਨਾਂ ਨੇ ਇਸ ਸਮੁੱਚੀ ਪ੍ਰਕਿਰਿਆ ਦੌਰਾਨ ਚੋਣ ਗਤੀਵਿਧੀਆਂ ਨੂੰ ਲੋਕਾਂ ਤੱਕ ਪ੍ਰਚਾਰਿਤ ਕ...
ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਹਰਪ੍ਰੀਤ ਸਿੰਘ ਸੂਦਨ

ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਹਰਪ੍ਰੀਤ ਸਿੰਘ ਸੂਦਨ

Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 04 ਜੂਨ 16 ਮਾਰਚ ਨੂੰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੇ ਨਾਲ ਸ਼ੁਰੂ ਹੋਈ ਚੋਣ ਪ੍ਰਕਿਰਿਆ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਨਾਲ ਸੰਪੰਨ ਹੋਈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਹਲਕਿਆਂ ਦੀ ਗਿਣਤੀ ਸੀ.ਆਰ.ਸੀ. ਬਿਲਡਿੰਗ ਮਲੋਟ ਵਿਖੇ ਹੋਈ । ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗਿੱਦੜਬਾਹਾ ਹਲਕੇ ਦੀ ਗਿਣਤੀ ਫਰੀਦਕੋਟ ਵਿਖੇ ਅਤੇ ਲੰਬੀ ਦੀ ਗਿਣਤੀ ਬਠਿੰਡਾ ਵਿਖੇ ਸੰਪਨ ਹੋਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਾਸ ਤੌਰ ਤੇ ਚੋਣ ਪ੍ਰਕਰਿਆ ਦੌਰਾਨ ਸਹਿਯੋਗ ਕਰਨ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਯੋਗਦਾਨ ਦੇਣ ਵਾਲੇ ਹਰ ਇੱਕ ਵਿਭਾਗ ਅਤੇ ਕਰਮਚਾਰੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਕੇ ਇਸ ਲੋਕਤੰਤਰ ਦੇ ਤਿਉਹਾਰ ਵਿੱਚ ਯੋਗਦਾਨ ਪਾਇਆ ਹੈ। ਉਹਨਾਂ ਨੇ ਇਸ ਸਮੁੱਚੀ ਪ੍ਰਕਿਰਿਆ ਦੌਰਾਨ ਚੋਣ ਗਤੀਵਿਧੀਆਂ ਨੂੰ ਲੋਕਾਂ ਤੱਕ ਪ੍ਰਚ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ

Punjab
ਸ੍ਰੀ ਮੁਕਤਸਰ ਸਾਹਿਬ, 03 ਜੂਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973  ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋਂ ਕਰਦੇ ਹੋਏ ਗਿਣਤੀ ਵਾਲੇ ਸਥਾਨ ਬਲੈਕ ਰੋਜ਼ ਕਲੱਬ (ਹਾਲ) ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ ਅਤੇ ਇਸ ਗਿਣਤੀ ਵਾਲੇ ਸਥਾਨ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। 04 ਜੂਨ ਨੂੰ ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਪੈਂਦੇ ਵਿਧਾਨ ਸਭਾ ਹਲਕਾ-085 ਅਤੇ ਵਿਧਾਨ ਸਭਾ ਹਲਕਾ-086 ਲਈ ਵੋਟਾਂ ਦੀ ਗਿਣਤੀ ਦੇ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸਾਂਤੀ ਪੂਰਵਕ ਢੰਗ ਨਾਲ ਨਿਪਟਾਉਣ ਲਈ ਗਿਣਤੀ ਵਾਲੇ ਸਥਾਨ ਬਲੈਕ ਰੋਜ਼ ਕਲੱਬ (ਹਾਲ) ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕਰਨਾ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ ਅਤੇ ਵੋਟਾਂ ਦੀ ਗਿਣਤੀ ਦਾ ਕੰਮ ਨਿਰਵਿਘਨ ਚੱਲ ਸਕੇ। ਹੁ...
ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਗਿਣਤੀ ਕੇਂਦਰ ਆਈ ਟੀ ਆਈ ਦੇ ਅਸਮਾਨ ‘ ਨੋ ਫਲਾਈ ਜ਼ੋਨ’ ਐਲਾਨਿਆ

ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਗਿਣਤੀ ਕੇਂਦਰ ਆਈ ਟੀ ਆਈ ਦੇ ਅਸਮਾਨ ‘ ਨੋ ਫਲਾਈ ਜ਼ੋਨ’ ਐਲਾਨਿਆ

Punjab
ਮੋਗਾ, 3 ਜੂਨ: 4 ਜੂਨ 2024 ਨੂੰ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ, ਸਰਕਾਰੀ ਆਈ.ਟੀ.ਆਈ ਮੋਗਾ ਵਿਖੇ ਬਣੇ ਸਟਰਾਂਗ ਰੂਮ ਵਿੱਚ ਕੀਤੀ ਜਾਣੀ ਹੈ। ਇਸ ਲਈ ਇਸ ਪੂਰੀ ਪ੍ਰਕਿਰਿਆ ਦੌਰਾਨ ਸੁਰੱਖਿਆ ਪਬੰਧਾਂ ਦੀ ਮਜ਼ਬੂਤੀ ਹਿੱਤ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਸਵੇਰ ਤੋਂ ਹੀ ਸਰਕਾਰੀ ਆਈ.ਟੀ.ਆਈ ਅਤੇ ਇਸ ਦੇ ਆਸ-ਪਾਸ ਦੇ ਏਰੀਆ ਨੂੰ ਨੋ ਫਲਾਈ ਜ਼ੋਨ ਘੋਸ਼ਿਤ  ਕਰ ਦਿੱਤਾ ਹੈ ਅਤੇ ਸਰਕਾਰੀ ਆਈ.ਟੀ.ਆਈ ਮੋਗਾ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਆਕਤੀਆਂ ਦੇ ਇਕੱਠ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 4 ਜੂਨ 2024 ਨੂੰ ਸਵੇਰ 7 ਵਜੇ ਤੋਂ ਗਿਣਤੀ  ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਥਿਤ ਸਰਕਾਰੀ ਆਈ.ਟੀ.ਆਈ ਦੇ 500 ਮੀਟਰ ਰੇਡੀਅਸ ਏਰੀਆ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਅਸਮਾਨ ਨੂੰ 4 ਜੂਨ, 2024 ਨੂੰ ਨੋ ਫਲਾਈ ਜ਼ੋਨ ਘੋਸ਼ਿਤ...
ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

Punjab
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵ...