ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, ਗਿਣਤੀ 4 ਜੂਨ ਨੂੰ – ਜ਼ਿਲ੍ਹਾ ਚੋਣ ਅਫ਼ਸਰ
ਮੋਗਾ, 3 ਜੂਨ (000) - ਲੋਕ ਸਭਾ ਚੋਣਾਂ-2024 ਤਹਿਤ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 4 ਜੂਨ ਦਿਨ ਮੰਗਲਵਾਰ ਨੂੰ ਸਥਾਨਕ ਆਈ ਟੀ ਆਈ, ਮੋਗਾ ਵਿਖੇ ਕੀਤੀ ਜਾਣੀ ਹੈ। ਗਿਣਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸਵੇਰੇ ਸਮੂਹ ਉਮੀਦਵਾਰਾਂ ਜਾਂ ਉਹਨਾਂ ਦੇ ਅਧਿਕਾਰਿਤ ਚੋਣ ਏਜੰਟਾਂ ਦੀ ਹਾਜ਼ਰੀ ਵਿੱਚ ਸਟਰਾਂਗ ਰੂਮ ਖੋਲ੍ਹੇ ਜਾਣਗੇ। ਸਭ ਤੋਂ ਪਹਿਲਾਂ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਹੋਵੇਗੀ। ਉਸ ਤੋਂ ਬਾਅਦ ਬਿਜਲਈ ਵੋਟਿੰਗ ਮਸ਼ੀਨਾਂ ਦੀ ਗਿਣਤੀ ਹੋਵੇਗੀ। ਉਹਨਾਂ ਕਿਹਾ ਕਿ ਸਾਰੇ ਨਤੀਜੇ ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਣ ਦੀ ਸੰਭਾਵਨਾ ਹੈ।
ਉਹਨਾਂ ਕਿਹਾ ਕਿ ਸਾਰੇ 4 ਹਲਕਿਆਂ ਲਈ ਪ੍ਰਤੀ ਹਲਕਾ 51 ਦੇ ਹਿਸਾਬ ਨਾਲ ਕੁੱਲ 204 ਗਿਣਤੀ ਸਟਾਫ ਦਿੱਤਾ ਗਿਆ ਹੈ। ਹਰੇਕ ਹਲਕੇ ਵਿੱਚ 14-14 ਗਿਣਤੀ ਟੀਮਾਂ ਲਗਾਈਆਂ ਗਈਆਂ ਹਨ, ਜਦਕ...








