Tuesday, November 3
Shadow

Punjab

ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ, ਸੀਨੀਅਰ ਕਪਤਾਨ ਪੁਲੀਸ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਗਿਆ

ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ, ਸੀਨੀਅਰ ਕਪਤਾਨ ਪੁਲੀਸ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਗਿਆ

Punjab
ਫ਼ਾਜ਼ਿਲਕਾ  03.06.2024     ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ ਤੇ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਜਤਿੰਦਰ ਕੌਰ ,  ਸੀਨੀਅਰ ਕਪਤਾਨ ਪੁਲੀਸ ਮੈਡਮ ਪ੍ਰਗਯਾ ਜੈਨ ਅਤੇ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਵ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸ. ਅਮਨਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਤੇ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਡਾਕਟਰਾਂ ਦੀ ਟੀਮ ਨੇ ਛਾਤੀ, ਹੱਡੀਆਂ, ਦੰਦਾਂ, ਚਮੜੀ ਅਤੇ ਦਿਮਾਗੀ  ਜਾਂਚ ਕੀਤੀ  ਅਤੇ ਖੂਨ ਦੇ ਰਾਹੀਂ ਵੱਖ-ਵੱਖ ਤਰ੍ਹਾਂ ਦੇ ਟੈਸਟ ਕੀਤੇ ਗਏ  । ਇਸ ਕੈਂਪ ਦੇ ਦੌਰਾਨ 28 ਕੈਦੀ ਅਤੇ ਹਵਾਲਾਤਿਆਂ ਦੀ ਮੈਡੀਕਲ ਅਫਸਰਾਂ ਵੱਲੋ ਜਾਂਚ ਕੀਤੀ ਗਈ ਅਤੇ ਫਾਰਮੈਸੀ ਅਫਸਰ ਵੱਲੋ ਉਹਨਾਂ ਨੂੰ ਦਵਾਈਆਂ ਮੁਹਇਆ ਕਰਵਾਈਆ ਗਈਆ। ਇਸ ਕੈਂਪ ਦੇ ਦੌਰਾਨ ਜੇਲ ਦੇ ਬੈਰਕਾਂ ਅਤੇ ਰਸੌਈ ਦਾ ਨਰੀਖਣ ਕੀਤਾ ਗਿਆ...
ਵੋਟਾਂ ਦੀ ਗਿਣਤੀ ਪ੍ਰਕਿਰਿਆ ਲਈ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਆਯੋਜਿਤ

ਵੋਟਾਂ ਦੀ ਗਿਣਤੀ ਪ੍ਰਕਿਰਿਆ ਲਈ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਆਯੋਜਿਤ

Punjab
ਲੁਧਿਆਣਾ, 3 ਜੂਨ (000) - ਲੋਕ ਸਭਾ ਚੋਣਾਂ-2024 ਲਈ ਕਾਊਂਟਿੰਗ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ ਸੋਮਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ. ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਸੰਸਦੀ ਹਲਕਿਆਂ ਤੋਂ ਗਿਣਤੀ ਅਬਜ਼ਰਵਰ (ਜੋ ਕਿ ਵਰਚੂਅਲੀ ਮੀਟਿੰਗ ਵਿੱਚ ਸ਼ਾਮਲ ਹੋਏ), ਜਿਨ੍ਹਾਂ ਵਿੱਚ ਐਸ ਅਨੀਤਾ (ਲੁਧਿਆਣਾ ਦੱਖਣੀ, ਆਤਮ ਨਗਰ), ਸ਼ਰਾਫੁੱਦੀਨ ਈ (ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ ਅਤੇ ਜਗਰਾਉਂ), ਪੁਨੀਤ ਸ਼ਰਮਾ (ਗਿੱਲ), ਰਾਕੇਸ਼ ਸ਼ੰਕਰ (ਬੱਸੀ ਪਠਾਣਾ, ਫਤਿਹਗੜ੍ਹ ਸਾਹਿਬ, ਅਮਲੋਹ, ਅਤੇ ਅਮਰਗੜ੍ਹ), ਬਬੀਤਾ ਮੋਹੰਤੀ (ਖੰਨਾ ਅਤੇ ਰਾਏਕੋਟ), ਸੌਰਵ ਕੁਮਾਰ ਸਿਨਹਾ (ਸਮਰਾਲਾ, ਸਾਹਨੇਵਾਲ, ਅਤੇ ਪਾਇਲ) ਅਤੇ ਦਿਵਿਆ ਮਿੱਤਲ (ਲੁਧਿਆਣਾ ਪੂਰਬੀ, ਲੁਧਿਆਣਾ ਉੱਤਰੀ ਅਤੇ ਦਾਖਾ) ਰੈਂਡਮਾਈਜ਼ੇਸ਼ਨ ਦੌਰਾਨ ਮੌਜੂਦ ਸਨ। ਰੈਂਡਮਾਈਜ਼ੇਸ਼ਨ ਵਿੱਚ ਕੁੱਲ 813 ਕਾਊਂਟਿੰਗ ਸਟਾਫ ਸ਼ਾਮਲ ਸੀ, ਜਿਸ ਵਿੱਚ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਅਸਿਸਟੈਂਟ ਅਤੇ ਮਾਈਕਰੋ-ਅਬਜ਼ਰਵਰ ਸ਼ਾਮਲ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੁਧਿਆਣਾ ਅਤੇ ਫ਼ਤਹਿਗੜ੍ਹ ਸਾਹਿਬ ਸੰਸਦੀ ਹਲਕਿਆਂ ਲਈ ਗਿਣਤੀ ਅਮਲ...
ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

Punjab
ਫਾਜ਼ਿਲਕਾ 3 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ (ਖਰੜ) ਵਿਖੇ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ (ਖਰੜ) ਵਿਖੇ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

Punjab
ਖਰੜ (ਐਸ.ਏ.ਐਸ. ਨਗਰ), 02 ਜੂਨ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਲਈ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 52-ਖਰੜ ਅਤੇ 53-ਐਸ.ਏ.ਐਸ.ਨਗਰ ਵਿਧਾਨ ਸਭਾ ਹਲਕੇ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਰਕਾਰੀ ਪੋਲੀਟੈਕਨਿਕ, ਖੂਨੀ ਮਾਜਰਾ ਖੂਨੀਮਾਜਰਾ (ਖਰੜ) ਵਿਖੇ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐੱਸ. ਤਿੜਕੇ, ਏ.ਡੀ.ਸੀ. (ਯੂ ਡੀ) ਦਮਨਜੀਤ ਸਿੰਘ ਮਾਨ, ਐੱਸ.ਪੀ (ਐੱਚ.) ਤੁਸ਼ਾਰ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਮੁਹਾਲੀ ਅਤੇ ਖਰੜ, ਦੀਪਾਂਕਰ ਗਰਗ ਅਤੇ ਗੁਰਮੰਦਰ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨ ਉਪਰੰਤ ਵੇਰਵਿਆਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਗਿਣਤੀ ਕੇਂਦਰ ਵਿੱਚ ਕੁੱਲ ਦੋ ਗਿਣਤੀ ਹਾਲ ਬਣਾਏ ਜਾਣਗੇ ਅਤੇ ਹਰੇਕ ਗਿਣਤੀ ਹਾਲ ਵਿੱਚ 14 ਗਿਣਤੀ ਮੇਜ਼ ਹੋਣਗੇ। ਹਰੇਕ ਟੇਬਲ ਤੇ ਕਾਉਂਟਿੰਗ ਸੁਪਰਵਾਈਜ਼ਰ, ਇੱਕ ਕਾਉਂਟਿੰਗ ਅਸਿਸ...
ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

Punjab
ਫਾਜ਼ਿਲਕਾ 2 ਜੂਨ ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਿਲਾ ਵਾਸੀਆਂ ਨੂੰ ਜਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।ਉਹਨਾਂ ਨੇ ਆਖਿਆ ਹੈ ਕਿ ਮੌਸਮ ਦੀ ਸੂਚਨਾ ਲਈ ਅਖਬਾਰ, ਟੀਵੀ ਆਦਿ ਵੇਖਦੇ ਰਹਿਣਾ ਚਾਹੀਦਾ ਹੈ ਅਤੇ ਮੌਸਮੀ ਸਲਾਹਾਂ ਤੇ ਅਮਲ ਕਰਨਾ ਚਾਹੀਦਾ ਹੈ । ਉਹਨਾਂ ਨੇ ਕਿਹਾ ਕਿ ਜਿਆਦਾ ਤੋਂ ਜਿਆਦਾ ਪਾਣੀ ਪੀਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਕਿਸੇ ਦਿਲ ਕਿਡਨੀ ਜਾਂ ਲੀਵਰ ਦੀ ਬਿਮਾਰੀ ਤੋਂ ਪੀੜਤ ਹੋ ਤਾਂ ਪਾਣੀ ਦੀ ਵਰਤੋਂ ਵਧਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲੈਣੀ ਚਾਹੀਦੀ ਹੈ । ਆਪਣੇ ਸਰੀਰ ਵਿੱਚ ਪਾਣੀ ਦੀ ਘਾਟ ਨਾ ਆਉਣ ਦਿਓ ਅਤੇ ਓਆਰਐਸ ਜਾਂ ਘਰ ਵਿੱਚ ਹੀ ਤਿਆਰ ਕੀਤੇ ਤਰਲ ਪਦਾਰਥ ਜਿਵੇਂ ਲੱਸੀ, ਨਿੰਬੂ ਪਾਣੀ ਆਦਿ ਦੀ ਵਰਤੋਂ ਕਰੋ। ਹਲਕੇ ਫਿੱਕੇ ਰੰਗੇ, ਢਿੱਲੇ, ਸੁੱਤੀ ਕੱਪੜੇ ਪਹਿਣੋ ।ਘਰ ਤੋਂ ਬਾਹਰ ਜਾਣ ਸਮੇਂ ਸਿਰ ਢੱਕ ਕੇ ਰੱਖੋ, ਕੱਪੜਾ, ਟੋਪੀ ਜਾਂ ਛਤਰੀ ਦੀ ਵਰਤੋਂ ਕਰੋ । ਅੱਖਾਂ ਦੀ ਸੁਰੱਖਿਆ ਲਈ ਚਸਮਿਆਂ ਅਤੇ ਚਮੜੀ ਦੀ ਸੁਰੱਖਿਆ ਲਈ ਸਨ ਸਕਰੀਨ ਦੀ ਵਰਤੋਂ ਕਰੋ । ਮੁਢਲੀ ਡਾਕਟਰੀ ਸਹਾਇਤਾ ਦੀ ਸਿਖਲਾਈ ਪ੍ਰਾਪਤ ਕਰੋ।ਬਜ਼ੁਰਗ, ਬੱਚ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ

Punjab
ਐੱਸ ਏ ਐੱਸ ਨਗਰ, 2 ਜੂਨ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਅਤੇ ਪਟਿਆਲਾ ਪਾਰਲੀਮਾਨੀ ਹਲਕਿਆਂ ’ਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਕੁੱਲ 61.01 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ 052-ਖਰੜ, 053-ਐੱਸ ਏ ਐੱਸ ਨਗਰ ਅਤੇ 112-ਡੇਰਾਬੱਸੀ ਹਲਕਿਆਂ ਵਿੱਚ ਵੋਟਿੰਗ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਹੋਈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਵੋਟਾਂ ਵਿੱਚ ਹਿੱਸਾ ਲੈ ਕੇ ਆਪਣੀ ਵੋਟ ਪਾਈ। ਉੁਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਰਾਬੱਸੀ ਵਿੱਚ ਸਭ ਤੋਂ ਵੱਧ 66.08 ਪ੍ਰਤੀਸ਼ਤ ਮਤਦਾਨ ਦਰਜ ਕੀਤਾ ਗਿਆ ਜਦਕਿ ਐੱਸ ਏ ਐੱਸ ਨਗਰ 60.16 ਪ੍ਰਤੀਸ਼ਤ ਨਾਲ ਦੂਜੇ ਸਥਾਨ ’ਤੇ ਅਤੇ ਖਰੜ 56.8 ਫ਼ੀਸਦੀ ਮਤਦਾਨ ਨਾਲ ਤੀਜੇ ਸਥਾਨ ’ਤੇ ਰਿਹਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਤਦਾਨ ਪ੍ਰਕਿਰਿਆ ਮੁਕੰ...
ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੂਨ, 2024: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦੀ ਪੁਸਤਕ 'ਪੈੜ ਦਰ ਪੈੜ' ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਜ਼ਿਲ੍ਹੇ ਦੀਆਂ ਨਾਮਵਰ ਤੇ ਅਦਬੀ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਉਪਰੰਤ ਪਿਛਲੇ ਦਿਨੀਂ ਵਿਛੋੜਾ ਦੇ ਗਏ ਹਰਮਨ ਪਿਆਰੇ ਪੰਜਾਬੀ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ 2 ਮਿੰਟ ਦਾ ਮੌਨ ਰੱਖਿਆ ਗਿਆ। ਫਿਰ ਸਮੂਹ ਹਾਜ਼ਰੀਨ ਵੱਲੋਂ ਮਿਲ ਕੇ 'ਪੈੜ ਦਰ ਪੈੜ' ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਦਫ਼ਤਰੀ ਸਰਗਰਮੀਆਂ ਨੂੰ 'ਪੈੜ ਦਰ ਪੈੜ' ਪੁਸਤਕ ਅੰਦਰ ਸਾਂਭਣ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਪੁਸਤਕ ਅੰਦਰ ਭਾਸ਼ਾ ਵਿਭਾਗ, ਪੰਜਾਬ ਬਾਰੇ ਸਮੁੱਚੀ ਜਾਣਕਾਰੀ ਦੇ ਨਾਲ-ਨਾਲ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,...
ਹਲਕੀਆਂ ਜ਼ਮੀਨਾਂ ਵਿੱਚ ਬਿਜਾਈ ਕੀਤੀ ਝੋਨੇ ਦੀ ਪਨੀਰੀ ਵਿੱਚ ਲੋਹੇ ਦੀ ਘਾਟ ਦੀ ਪੂਰਤੀ ਲਈ ਕੇਵਲ ਛਿੜਕਾਅ ਕੀਤਾ ਜਾਵੇ:ਡਾ.ਅਮਰੀਕ ਸਿੰਘ

ਹਲਕੀਆਂ ਜ਼ਮੀਨਾਂ ਵਿੱਚ ਬਿਜਾਈ ਕੀਤੀ ਝੋਨੇ ਦੀ ਪਨੀਰੀ ਵਿੱਚ ਲੋਹੇ ਦੀ ਘਾਟ ਦੀ ਪੂਰਤੀ ਲਈ ਕੇਵਲ ਛਿੜਕਾਅ ਕੀਤਾ ਜਾਵੇ:ਡਾ.ਅਮਰੀਕ ਸਿੰਘ

Punjab
ਫਰੀਦਕੋਟ : 2 ਜੂਨ 2024 (   )   ਝੋਨੇ ਦੀ ਲਵਾਈ ਦਾ ਸਮਾਂ 11 ਜੂਨ ਨਿਰਧਾਰਿਤ ਕੀਤਾ ਗਿਆ ਹੈ,ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਝੋਨੇ ਦੀ ਪਨੀਰੀ ਦੀ ਲਵਾਈ ਅਤੇ ਸੰਭਾਲ ਬਾਰੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਦੀ ਉਮਰ ਇਸ ਵਕਤ ਤਕਰੀਬਨ 15 ਤੋਂ 20 ਦਿਨ ਦੀ ਹੋ ਗਈ ਹੈ ਅਤੇ 11 ਜੂਨ ਤੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ  ਕਿ ਝੋਨੇ ਦੇ ਮਧਰੇਪਣ ਦੀ ਸਮੱਸਿਆ ਤੋਂ ਬਚਣ ਲਈ ਝੋਨੇ ਦੀ ਲਵਾਈ ਵਿੱਚ ਕਾਹਲ ਨਾਂ ਕੀਤੀ ਜਾਵੇ ਅਤੇ ਨਿਰਧਾਰਿਤ 11 ਜੂਨ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇ। ਉਹਨਾਂ ਦੱਸਿਆ ਕਿ ਕੁਝ ਕਿਸਾਨਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਪਨੀਰੀ ਵਿੱਚ ਲੋਹੇ ਦੀ ਘਾਟ ਆ ਰਹੀ ਹੈ ਜਿਸ ਕਾਰਨ ਪਨੀਰੀ ਧੌੜੀਆਂ ਵਿੱਚ ਪੀਲੀ ਹੋ ਕੇ ਸੁੱਕ ਰਹੀ ਹੈ। ਉਨ੍ਹਾਂ  ਦੱਸਿਆ ਕਿ ਝੋਨੇ ਦੀ ਫਸਲ ਲਈ ਲ...
ਡੀ ਸੀ ਅਤੇ ਐਸ ਐਸ ਪੀ ਨੇ ਨਿਰਵਿਘਨ ਮਤਦਾਨ ਪ੍ਰਕਿਰਿਆ ਲਈ ਵੋਟਰਾਂ ਅਤੇ ਪੋਲਿੰਗ ਸਟਾਫ ਦਾ ਧੰਨਵਾਦ ਕੀਤਾ

ਡੀ ਸੀ ਅਤੇ ਐਸ ਐਸ ਪੀ ਨੇ ਨਿਰਵਿਘਨ ਮਤਦਾਨ ਪ੍ਰਕਿਰਿਆ ਲਈ ਵੋਟਰਾਂ ਅਤੇ ਪੋਲਿੰਗ ਸਟਾਫ ਦਾ ਧੰਨਵਾਦ ਕੀਤਾ

Punjab
ਐਸ.ਏ.ਐਸ.ਨਗਰ, 1 ਜੂਨ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਸ਼ਾਮ ਨੂੰ ਵੋਟਰਾਂ, ਪੋਲਿੰਗ ਅਤੇ ਸੁਰੱਖਿਆ ਸਟਾਫ਼, ਬੀ.ਐਲ.ਓਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ, ਵਲੰਟੀਅਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਨ ਲਈ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਤਦਾਨ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਸਿਵਲ ਪ੍ਰਸ਼ਾਸਨ ਦੇ ਕਰੀਬ 5000 ਮੁਲਾਜ਼ਮਾਂ ਨੇ ਦਿਨ-ਰਾਤ ਕੰਮ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਚਾਰ-ਚਾਰ ਮੈਂਬਰ ਵਾਲੀਆਂ 825 ਪੋਲਿੰਗ ਪਾਰਟੀਆਂ, ਬੀ.ਐਲ.ਓਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀ ਤਾਇਨਾਤੀ ਅਤੇ ਹੋਰ ਵਿਭਾਗਾਂ ਦੇ ਸਹਾਇਕ ਸਟਾਫ਼ ਨੂੰ ਚੋਣ ਡਿਊਟੀ ’ਤੇ ਲਗਾਇਆ ਗਿਆ। ਐਸ ਐਸ ਪੀ ਡਾ.  ਸੰਦੀਪ ਗਰਗ ਨੇ ਅੱਗੇ ਦੱਸਿਆ ਕਿ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪਿਛਲੇ 72 ਘੰਟਿਆਂ ਦੌਰਾਨ ਸਟੇਟ ਪੁਲਿਸ ਦੇ 600 ਅਤੇ ਪੈਰਾ ਮਿਲਟਰੀ ਦੀਆਂ 9 ਕੰਪਨੀਆਂ ਸਮੇਤ ਲਗਪਗ 4000 ਪੁਲਿਸ ਮੁਲਾ...
ਜੁੜਵਾ ਭੈਣ ਭਰਾ ਬਲਜਿੰਦਰ ਸਿੰਘ ਅਤੇ ਗੁਰਲੀਨ ਕੌਰ ਨੇ ਪਹਿਲੀ ਵਾਰ ਵੋਟ ਪਾ ਕੇ ਨੌਜਵਾਨਾਂ ਨੂੰ ਮਤਦਾਨ ਕਰਨ ਦਾ ਦਿੱਤਾ ਸੁਨੇਹਾ

ਜੁੜਵਾ ਭੈਣ ਭਰਾ ਬਲਜਿੰਦਰ ਸਿੰਘ ਅਤੇ ਗੁਰਲੀਨ ਕੌਰ ਨੇ ਪਹਿਲੀ ਵਾਰ ਵੋਟ ਪਾ ਕੇ ਨੌਜਵਾਨਾਂ ਨੂੰ ਮਤਦਾਨ ਕਰਨ ਦਾ ਦਿੱਤਾ ਸੁਨੇਹਾ

Punjab
ਮਾਨਸਾ, 01 ਜੂਨ: ਲੋਕ ਸਭਾ ਚੋਣਾਂ-2024 ਸਬੰਧੀ ਪਈਆਂ ਵੋਟਾਂ ਦੌਰਾਨ ਜ਼ਿਲ੍ਹੇ ਦੇ ਵੋਟਰਾਂ ’ਚ ਉਤਸ਼ਾਹ ਵੇਖਣ ਨੂੰ ਮਿਲਿਆ। ਜ਼ਿਲ੍ਹੇ ਦੇ ਬਜ਼ੁਰਗ, ਦਿਵਿਆਂਗ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋ ਸਰਟੀਫਿਕੇਟ ਦੇ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਪੋਲਿੰਗ ਪ੍ਰਕਿਰਿਆ ਦੌਰਾਨ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨਾਂ ਦੀ ਵੀ ਵਿਸ਼ੇਸ਼ ਅਹਿਮੀਅਤ ਰਹੀ। ਨੌਜਵਾਨ ਪੀੜ੍ਹੀ ਵਿਚ ਪਹਿਲੀ ਵਾਰ ਵੋਟ ਪਾਉਣ ਵਾਲੇ ਜੁੜਵਾ ਭੈਣ ਭਰਾ ਬਲਜਿੰਦਰ ਸਿੰਘ ਅਤੇ ਗੁਰਲੀਨ ਕੌਰ ਵਾਸੀ ਵਾਰਡ ਨੰਬਰ 04, ਪ੍ਰੀਤ ਨਗਰ ਨੇ ਜਿੱਥੇ ਵੋਟ ਪਾਉਣ ’ਤੇ ਫਖ਼ਰ ਮਹਿਸੂਸ ਕੀਤਾ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ’ਤੇ ਮਿਲੇ ਸਨਮਾਨ ਵਜ਼ੋਂ ਖੁਸ਼ੀ ਮਹਿਸੂਸ ਕੀਤੀ ਅਤੇ ਹੋਰਨਾਂ ਨੌਜਵਾਨਾਂ ਨੂੰ ਆਪਣੀ ਸੂਝ ਬੂਝ ਨਾਲ ਬਿਨ੍ਹਾਂ ਕਿਸੇ ਲਾਲਚ ਤੋਂ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ 100 ਸਾਲ ਤੋਂ ਵਧੇਰੇ ਦੀ ਉਮਰ ਦੇ ਬਜ਼ੁਰਗ ਗੁਰਬਚਨ ਸਿੰਘ ਅਤੇ 87 ਸਾਲ ਦੀ ਬਜ਼ੁਰਗ ਬੀਬੀ ਕੌਰ ਨੇ ਆਪਣੀ ਵੋਟ ਦਾ ਇਸਤੇਮਾਲ ਕਰਕੇ ਹਰ ਇਕ ਨਾਗਰਿਕ ਨ...