Tuesday, November 3
Shadow

Punjab

ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਬੂਥਾਂ ਤੇ ਵੋਟਰਾਂ ਨੂੰ ਵੰਡੇ ਗਏ ਮੁਫਤ ਬੂਟੇ

ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਬੂਥਾਂ ਤੇ ਵੋਟਰਾਂ ਨੂੰ ਵੰਡੇ ਗਏ ਮੁਫਤ ਬੂਟੇ

Punjab
ਫ਼ਰੀਦਕੋਟ 01 ਜੂਨ,2024 ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 09 ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਗਰੀਨ ਬੂਥ ਲਾਉਣ ਦੀ ਪਹਿਲਕਦਮੀ ਕੀਤੀ ਗਈ। ਇਸ ਤਹਿਤ ਵੋਟਰਾਂ ਨੂੰ ਜਿਥੇ ਮੁਫ਼ਤ ਪੌਦੇ ਵੰਡੇ ਗਏ ਉਥੇ ਘਰ ਨੂੰ ਕੂੜਾ ਅਤੇ ਪਾਲੀਥੀਨ ਮੁਕਤ ਬਣਾਉਣ ਲਈ ਕੱਪੜੇ ਦੇ ਥੈਲੇ ਵੀ ਵੰਡੇ ਗਏ । ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ (09) ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਬੂਥਾਂ ਨੂੰ ਸੁੰਦਰ ਤਰੀਕੇ ਨਾਲ ਹਰਿਆਵਲ ਨਾਲ ਸਜਾਇਆ ਗਿਆ ਅਤੇ ਵੋਟਰਾਂ ਨੂੰ ਮੁਫ਼ਤ ਪੌਦੇ ਵੰਡੇ ਗਏ ਤਾਂ ਜੋ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਘਰ ਘਰ ਪਹੁੰਚਾਇਆ ਜਾ ਸਕੇ । ਉਹਨਾਂ ਦੱਸਿਆ ਕਿ ਇਹ ਬੂਥ ਬਣਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਨਾ ਅਤੇ ਗਲੋਬਲ ਵਾਰਮਿੰਗ ਜਿਹੇ ਗੰਭੀਰ ਮੁੱਦੇ ਤੇ ਲੋਕਾਂ ਨੂੰ ਸੁਨੇਹਾ ਦੇਣਾ ਹੈ । ਉਨ੍ਹਾਂ ਦੱਸਿਆ ਕਿ ਸਾਰੇ ਬੂਥਾਂ ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਡਿਊਟੀ ਤੇ ਤਾਇਨਾਤ ਚੋਣ ਅਮਲਾ ਅਤੇ ਵੋਟ ਪਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਕਿਸਮ...
ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

Punjab
ਖਰੜ (ਐਸ.ਏ.ਐਸ. ਨਗਰ), 31 ਮਈ, 2024: ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਭਲਕੇ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਣ ਵਾਲੇ ਮਤਦਾਨ ਦੀਆਂ ਤਿਆਰੀਆਂ ਜਾਇਜ਼ਾ ਲੈਣ ਲਈ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਭੈਅ ਰਹਿਤ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸਾਂਝੇ ਤੌਰ ’ਤੇ ਵੱਖ-ਵੱਖ ਸ਼੍ਰੇਣੀਆਂ ਅਧੀਨ ਚੁਣੇ ਗਏ ਪੋਲਿੰਗ ਬੂਥਾਂ ਦਾ ਦੌਰਾ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਦੱਸਿਆ ਕਿ ਇਸ ਦੌਰੇ ਦਾ ਮਕਸਦ ਪੋਲਿੰਗ ਪਾਰਟੀਆਂ ਦੇ ਆਉਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਾਂ ਨਹੀਂ, ਦੀ ਜਾਂਚ ਕਰਨਾ ਸੀ। ਉਨ੍ਹਾਂ ਕਿਹਾ ਕਿ ਹਰ ਬੂਥ ’ਤੇ ਸ਼ੈੱਡ/ਟੈਂਟ, ਪਖਾਨੇ, ਵ੍ਹਹੀਲਚੇਅਰ ਆਦਿ ਤੋਂ ਇਲਾਵਾ ਚੋਣ ਅਮਲੇ ਦੀ ਰਿਹਾਇਸ਼, ਭੋਜਨ, ਪੱਖੇ/ਕੂਲਰ ਦੀ ਉਪਲਬਧਤਾ ਅਤੇ ਮਿੱਠੇ ਅਤੇ ਠੰਡੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਸਾਡੇ ਫਰਜ਼ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੂਥਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਸ਼ਿੰਗਾਰੀਵਾਲਾ, ਨਾਡਾ, ...
ਐਸ ਏ ਐਸ ਨਗਰ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀ ਰਵਾਨਾ

ਐਸ ਏ ਐਸ ਨਗਰ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀ ਰਵਾਨਾ

Punjab
ਐਸ.ਏ.ਐਸ.ਨਗਰ, 31 ਮਈ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਸ਼ਾਮ ਦੱਸਿਆ ਕਿ ਲੋਕਤੰਤਰ ਦੇ ਜਿਸ ਤਿਉਹਾਰ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਉਸ ਲਈ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀਆਂ ਨੂੰ ਅੱਜ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ-ਕਮ- ਸਬ ਡਿਵੀਜ਼ਨਲ ਮੈਜਿਸਟ੍ਰੇਟ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਪੂਰੇ ਤਿਉਹਾਰੀ ਮੂਡ ਵਿੱਚ ਸਨ ਅਤੇ ਉਹ ਸਪੋਰਟਸ ਕੰਪਲੈਕਸ, 78, ਮੁਹਾਲੀ, ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਅਤੇ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਬਣਾਏ ਗਏ ਡਿਸਪੈਚ ਸੈਂਟਰਾਂ ਤੋਂ ਬੜੇ ਉਤਸ਼ਾਹ ਨਾਲ ਰਵਾਨਾ ਹੋਈਆਂ। ਡਿਪਟੀ ਕਮਿਸ਼ਨਰ ਨੇ ਸਾਰੇ ਡਿਸਪੈਚ ਸੈਂਟਰਾਂ ਦਾ ਦੌਰਾ ਕਰਦਿਆਂ ਪੋਲਿੰਗ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਮਨੋਬਲ ਵਧਾਇਆ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਬਚਾਉਣ ਲਈ ਰਿਹਾਇਸ਼, ਭੋਜਨ, ਪੱਖੇ/ਕੂਲਰ, ਮਿੱਠੇ ਅਤੇ ਠ...
ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ

Punjab
ਚੰਡੀਗੜ੍ਹ, 31 ਮਈ, 2024 ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ 'ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ ਕਦਮ ਦਾ ਉਦੇਸ਼ ਵੋਟਰਾਂ ਨੂੰ ਗਰਮੀ ਦੇ ਪ੍ਰਭਾਵ ਤੋਂ ਰਾਹਤ ਪ੍ਰਦਾਨ ਕਰਦਿਆਂ ਵੋਟਿੰਗ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਹ ਨੇਕ ਉਪਰਾਲਾ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈਡ) ਵੱਲੋਂ ਆਪਸੀ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਵੋਟਿੰਗ ਪ੍ਰਕਿਰਿਆ ਨੂੰ ਨਾਗਰਿਕਾਂ ਲਈ ਵੱਧ ਤੋਂ ਵੱਧ ਸੁਚਾਰੂ ਅਤੇ ਆਰਾਮਦਾਇਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵੱਲੋਂ ਵੋਟਰਾਂ ਲਈ ਸਥਾਨਕ ਪੱਧਰ ‘ਤੇ ਤਿਆਰ ਕੀਤੇ ਜਾਂਦੇ ਗੁਲਾਬ ਸ਼ਰਬਤ ਦੀ ਛਬੀਲ ਲਾਉਣ ਨਾਲ 'ਮੇਕ ਇਨ ਪੰਜਾਬ' ਦੀ ਸਹਿਕਾਰਤਾ ਮ...
ਜਨਰਲ ਅਬਜਰਵਰ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਜਲਾਲਾਬਾਦ ਦਾ ਦੌਰਾ

ਜਨਰਲ ਅਬਜਰਵਰ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਜਲਾਲਾਬਾਦ ਦਾ ਦੌਰਾ

Punjab
ਜਲਾਲਾਬਾਦ 31 ਮਈ ਲੋਕ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਨਾਮਜਦ ਜਨਰਲ ਅਬਜਰਵਰ ਲਕਸ਼ਮੀ ਕਾਂਤ ਰੈਡੀ ਜੀ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਅਤੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਜਲਾਲਾਬਾਦ ਦੇ ਡਿਸਪੈਚ ਸੈਂਟਰ ਦਾ ਦੌਰਾ ਕੀਤਾ ਅਤੇ ਇੱਥੋਂ ਰਵਾਨਾ ਹੋ ਰਹੀਆਂ ਪੋਲਿੰਗ ਪਾਰਟੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਦੇ ਸਰਕਾਰੀ ਨਿਯਮਾਂ ਅਨੁਸਾਰ ਨਿਡਰ ਹੋ ਕੇ ਆਪਣੀ ਡਿਊਟੀ ਨਿਭਾਏ। ਉਹਨਾਂ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਦੌਰਾਨ ਵੋਟਿੰਗ ਮਸ਼ੀਨਾਂ ਨੂੰ ਵਿਸ਼ੇਸ਼ ਤੌਰ ਤੇ ਸੰਭਾਲ ਕੇ ਰੱਖਿਆ ਜਾਏ ਅਤੇ ਸਾਰੀ ਪ੍ਰਕਿਰਿਆ ਨਿਯਮਾਂ ਅਨੁਸਾਰ ਪੂਰੀ ਕੀਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਏਡੀਸੀ ਜਨਰਲ ਸ਼੍ਰੀ ਰਕੇਸ਼ ਕੁਮਾਰ ਪੋਪਲੀ ਜਲਾਲਾਬਾਦ ਦੇ ਐਸਡੀਐਮ ਸ਼੍ਰੀ ਬਲਕਰਨ ਸਿੰਘ ਅਤੇ ਤਹਿਸੀਲਦਾਰ ਸੁਖਦੇਵ ਸਿੰਘ ਵੀ ਹਾਜ਼ਰ ਸਨ।...
ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

Punjab
ਸ੍ਰੀ ਮੁਕਤਸਰ ਸਾਹਿਬ, 31 ਮਈ : ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰ...
ਜਿ਼ਲ੍ਹਾ ਮੈਜਿਸਟਰੇਟ ਨੇ ਪੋਲਿੰਗ ਸਟੇਸ਼ਨਾਂ ਨੂੰ ਤੰਬਾਕੂ ਮੁਕਤ ਜੋਨ ਕੀਤਾ ਘੋਸਿਤ

ਜਿ਼ਲ੍ਹਾ ਮੈਜਿਸਟਰੇਟ ਨੇ ਪੋਲਿੰਗ ਸਟੇਸ਼ਨਾਂ ਨੂੰ ਤੰਬਾਕੂ ਮੁਕਤ ਜੋਨ ਕੀਤਾ ਘੋਸਿਤ

Punjab
ਫਾਜ਼ਿਲਕਾ 31 ਮਈ 2024 ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਡਾ. ਸੇਨੂ ਦੁੱਗਲ  ਨੇ ਕੋਪਟਾ ਐਕਟ 2003 ਦੇ ਸੈਕਸ਼ਨ 4 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ-2024 ਦੌਰਾਨ ਜਿ਼ਲ੍ਹੇ ਦੀ ਹਦੂਦ ਅੰਦਰ ਬਣਾਏ ਗਏ ਸਮੂਹ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਜੋਨ ਘੋਸਿਤ ਕੀਤਾ ਹੈ। ਇਸ ਹੁਕਮ ਅਨੁਸਾਰ ਪੋਲਿੰਗ ਬੂਥ ਅੰਦਰ ਸਿਗਰਟ,ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ਅਤੇ ਨਾਲ ਲਿਆਉਣ ਤੇ ਪਾਬੰਦੀ ਲਗਾ ਦਿੱਤੀ ਹੈ।  ਹੁਕਮ ਅਨੁਸਾਰ ਪੋਲਿੰਗ ਬੂਥਾਂ ਦੇ ਪ੍ਰੋਜਾਈਡਿੰਗ ਅਫਸਰ ਨੂੰ ਤੰਬਾਕੂ ਮੁਕਤ ਜੋਨ ਦਾ ਸਟੇਟਸ ਬਣਾਈ ਰੱਖਣ ਲਈ ਨੋਡਲ ਅਫ਼ਸਰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।...
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ

Punjab
ਮੋਗਾ, 31 ਮਈ (000) - ਲੋਕ ਸਭਾ ਚੋਣਾਂ 2024 ਸਬੰਧੀ ਵੋਟਾਂ 1 ਜੂਨ ਨੂੰ ਪੈਣੀਆਂ ਹਨ। ਵੋਟਿੰਗ ਪ੍ਰਕਿਰਿਆ ਵਿੱਚ ਲੱਗੇ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੋਟਾਂ ਯਕੀਨੀ ਕਰਨ ਲਈ ਉਹਨਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਇਸੇ ਸਹੂਲਤ ਤਹਿਤ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਵਲੋਂ ਸਥਾਨਕ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿਆਰ ਕੀਤੇ ਗਏ ਪੋਲਿੰਗ ਬੂਥ ਵਿਖੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ। ਇਸ ਮੌਕੇ ਸ੍ਰ ਕੁਲਵੰਤ ਸਿੰਘ ਨੇ ਅਪੀਲ ਕੀਤੀ ਕਿ ਹਰੇਕ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜਰੂਰ ਕਰੇ। ਸਾਡੇ ਦੇਸ਼ ਦੇ ਲੋਕਤੰਤਰ ਨੂੰ ਅਸੀਂ ਵੋਟ ਦਾ ਸਹੀ ਅਤੇ ਜਰੂਰੀ ਇਸਤੇਮਾਲ ਕਰਕੇ ਹੀ ਮਜ਼ਬੂਤ ਕਰ ਸਕਦੇ ਹਾਂ। ਇਸ ਮੌਕੇ ਹੋਰ ਵੀ ਕਈ ਅਧਿਕਾਰੀਆਂ ਨੇ ਆਪਣੀ ਵੋਟ ਪਾਈ।...
ਮਨ ਪੱਕਾ ਕਰ ਕੇ ਸਹਿਜੇ ਹੀ ਛੱਡਿਆ ਜਾ ਸਕਦਾ ਹੈ ਤੰਬਾਕੂ’

ਮਨ ਪੱਕਾ ਕਰ ਕੇ ਸਹਿਜੇ ਹੀ ਛੱਡਿਆ ਜਾ ਸਕਦਾ ਹੈ ਤੰਬਾਕੂ’

Punjab
ਐਸ.ਏ.ਐਸ.ਨਗਰ 31 ਮਈ: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ, ਜਿਸ ਦੌਰਾਨ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਲੋਕਾਂ ਨੂੰ ਦੱਸਿਆ ਕਿ ਸਿਗਰਟ, ਬੀੜੀ, ਜ਼ਰਦਾ, ਪਾਨ ਮਸਾਲਾ, ਈ ਸਿਗਰਟ, ਚਿਲਮ ਆਦਿ ਤੰਬਾਕੂ ਪਦਾਰਥ ਮਨੁੱਖੀ ਸਰੀਰ ਲਈ ਬੇਹੱਦ ਖ਼ਤਰਨਾਕ ਹਨ। ਇਹ ਮਿੱਠਾ ਜ਼ਹਿਰ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਲੈਂਦਾ ਹੈ, ਇਸ ਲਈ ਤੰਬਾਕੂ ਦਾ ਖਹਿੜਾ ਛੱਡ ਕੇ ਚੰਗੀ ਜ਼ਿੰਦਗੀ ਦਾ ਪੱਲਾ ਫੜਿਆ ਜਾਵੇ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਕਈ ਬੀਮਾਰੀਆਂ ਦਾ ਕਾਰਨ ਹੈ ਜਿਵੇਂ ਕੈਂਸਰ, ਸਾਹ ਦੀ ਸਮੱਸਿਆ, ਦਿਲ ਦੀਆਂ ਬੀਮਾਰੀਆਂ, ਸ਼ੱਕਰ ਰੋਗ, ਦੰਦ ਦੀਆਂ ਬੀਮਾਰੀਆਂ, ਸੁਣਨ ਦੀ ਸਮੱਸਿਆ, ਨਿਗ੍ਹਾ ਦੀ ਕਮੀ ਆਦਿ।  ਉਨ੍ਹਾਂ ਦੱਸਿਆ ਕਿ ਤੰਬਾਕੂ ਵਿਰੋਧੀ ਕਾਨੂੰਨ ਤਹਿਤ ਸਕੂਲ ਜਾਂ ਵਿਦਿਅਕ ਅਦਾਰੇ ਦੀ ਬਾਹਰੀ ਕੰਧ ਦੇ 100 ਗਜ਼ ਦੂਰ ਤੱਕ ਦੇ ਘੇਰੇ ਵਿਚ ਕੋਈ ...
ਸੁਪਰੀਮ ਕੋਰਟ ਵਿਖੇ ਸਪੈਸ਼ਲ ਲੋਕ ਅਦਾਲਤ 29 ਜੁਲਾਈ ਤੋਂ 03 ਅਗਸਤ 2024 ਤੱਕ

ਸੁਪਰੀਮ ਕੋਰਟ ਵਿਖੇ ਸਪੈਸ਼ਲ ਲੋਕ ਅਦਾਲਤ 29 ਜੁਲਾਈ ਤੋਂ 03 ਅਗਸਤ 2024 ਤੱਕ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਈ: ਸੁਪਰੀਮ ਕੋਰਟ ਵਿਖੇ ਮਿਤੀ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ,  ਜਿਸ ਵਿਚ ਲੇਬਰ ਨਾਲ ਸਬੰਧਤ ਮਾਮਲੇ, ਚੈੱਕ ਨਾਲ ਸਬੰਧਤ ਮਾਮਲੇ (138 ਐਨ.ਆਈ.ਐਕਟ), ਐਕਸੀਡੈਂਟ ਕਲੇਮ ਕੇਸ, ਪਰਿਵਾਰਕ ਕਾਨੂੰਨ ਦਾ ਮਾਮਲੇ, ਸਰਵਿਸਿਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੈਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਗੇਜ਼ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ  ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਰੱਖੇ ਜਾਣਗੇ। ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੁਪਰੀਮ ਕੋਰਟ ਵਲੋਂ ਲਗਾਈ ਜਾ ਰਹੀ ਸਪੈਸ਼ਲ ਲੋਕ ਅਦਾਲਤ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾ...