Shadow

Punjab

ਸਰਵੀਲੈਂਸ ਟੀਮਾਂ ਉਮੀਦਵਾਰਾਂ ਦੇ ਹਰੇਕ ਖਰਚੇ ਤੇ ਰੱਖ ਰਹੀਆਂ ਤਿੱਖੀ ਨਜ਼ਰ – ਖਰਚਾ ਅਬਜ਼ਰਵਰ

ਸਰਵੀਲੈਂਸ ਟੀਮਾਂ ਉਮੀਦਵਾਰਾਂ ਦੇ ਹਰੇਕ ਖਰਚੇ ਤੇ ਰੱਖ ਰਹੀਆਂ ਤਿੱਖੀ ਨਜ਼ਰ – ਖਰਚਾ ਅਬਜ਼ਰਵਰ

Punjab
ਅੰਮ੍ਰਿਤਸਰ 21 ਮਈ 2024-- ਲੋਕਸਭਾ ਚੋਣਾਂ 2024 ਲੜ੍ਹ ਰਹੇ ਉਮੀਦਵਾਰਾਂ ਦੇ ਖਰਚੇ ਤੇ ਸਰਵੀਲੈਂਸ ਟੀਮਾਂ ਆਪਣੀ ਤਿੱਖੀ ਨਜ਼ਰ ਰੱਖ ਰਹੀਆਂ ਹਨ। ਇਸ ਲਈ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਚਾਹੀਦਾ ਹੈ ਕਿ ਉਹ ਆਪਣਾ ਖਰਚਾ ਰਜਿਸਟਰ ਮੇਨਟੇਨ ਰੱਖਣ ਤਾਂ ਜੋ ਉਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਸਬੰਧੀ ਅੱਜ ਖਰਚਾ ਅਬਜ਼ਰਬਰ ਸ੍ਰੀ ਬਾਰੇ ਗਨੇਸ਼ ਸੁਧਾਕਰ ਨੇ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਇਸ ਮੀਟਿੰਗ ਵਿੱਚ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ ਸ੍ਰੀ ਮਨੂ ਸ਼ਰਮਾ ਨੇ ਉਮੀਦਵਾਰਾਂ ਦੇ ਖਰਚਿਆਂ ਦੇ ਰਜਿਸਟਰ ਨੂੰ ਜਾਂਚਿਆ ਅਤੇ ਦੱਸਿਆ ਕਿ ਕੁਝ ਉਮੀਦਵਾਰਾਂ ਦੇ ਖਰਚਾ ਰਜਿਸਟਰ ਅਤੇ ਜਿਲ੍ਹਾ ਪ੍ਰਸਾਸ਼ਨ ਵਲੋਂ ਤਿਆਰਾ ਕੀਤੇ ਗਏ ਖਰਚਾ ਰਜਿਸਟਰ ਵਿੱਚ ਅੰਤਰ ਪਾਇਆ ਗਿਆ ਹੈ। ਉਨਾਂ ਚੋਣ ਲੜ੍ਹ ਰਹੇ ਸਮੂਹ ਉਮੀਦਵਾਰਾਂ ਅਤੇ ਉਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਸਹੀ ਢੰਗ ਨਾਲ ਆਪਣਾ ਖਰਚਾ ਮੇਨਟੇਨ ਕਰਨ ਅਤੇ ਕੋਈ ਵੀ ਅਦਾਇਗੀ ਜੇਕਰ 10 ਹਜ਼ਾਰ ਰੁਪਏ ਤੋਂ ਉਪਰ ਕਰਨੀ ਹੈ ਤਾਂ ਉਹ ਨਕਦ ਵਿੱਚ ਨਾ ਕੀਤੀ ਜਾਵੇ। ਉਨਾਂ ਕਿਹਾ ਕਿ ਹਰੇਕ ਉਮੀਦਵਾਰ ਵਲੋਂ ਆਪਣਾ ਵੱਖਰਾ ਅਕਾਉਂਟ ਇਸ...
ਪਹਿਲੀ ਜੂਨ ਨੂੰ ਬਜ਼ੁਰਗਾਂ, ਦਿਵਿਆਂਗ ਵੋਟਰਾਂ ਅਤੇ ਗਰਭਵਤੀ ਔਰਤਾਂ ਦੀ ਸਹੂਲਤ ਲਈ 5640 ਵਲੰਟੀਅਰਾਂ ਨੂੰ ਸਿਖਲਾਈ ਦੇਣ ਲਈ ਵਰਚੂਅਲ ਸੈਮੀਨਾਰ ਆਯੋਜਿਤ

ਪਹਿਲੀ ਜੂਨ ਨੂੰ ਬਜ਼ੁਰਗਾਂ, ਦਿਵਿਆਂਗ ਵੋਟਰਾਂ ਅਤੇ ਗਰਭਵਤੀ ਔਰਤਾਂ ਦੀ ਸਹੂਲਤ ਲਈ 5640 ਵਲੰਟੀਅਰਾਂ ਨੂੰ ਸਿਖਲਾਈ ਦੇਣ ਲਈ ਵਰਚੂਅਲ ਸੈਮੀਨਾਰ ਆਯੋਜਿਤ

Punjab
ਲੁਧਿਆਣਾ, 21 ਮਈ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਲਗਭਗ 5640 ਵਲੰਟੀਅਰਾਂ ਨੂੰ ਸਿਖਲਾਈ ਦੇਣ ਲਈ 80 ਤੋਂ ਵੱਧ ਟੀਮਾਂ ਦੇ ਮੁਖੀਆਂ ਲਈ ਇੱਕ ਵਰਚੁਅਲ ਸੈਮੀਨਾਰ ਦਾ ਆਯੋਜਨ ਕੀਤਾ ਜੋ 1 ਜੂਨ, 2024 ਨੂੰ 1410 ਪੋਲਿੰਗ ਸਥਾਨਾਂ 'ਤੇ ਤਾਇਨਾਤ ਕੀਤੇ ਜਾਣਗੇ। 1 ਜੂਨ ਨੂੰ ਵੋਟਿੰਗ ਹੋਣ ਸਮੇਂ ਪੋਲਿੰਗ ਸਟੇਸ਼ਨਾਂ 'ਤੇ ਦਿਵਿਆਂਗਜਨਾਂ, 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਬਣਾਈਆਂ ਜਾਣਗੀਆਂ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹੇ ਵਿੱਚ 16973 ਦਿਵਿਆਂਗ ਵੋਟਰਾਂ ਅਤੇ 80 ਸਾਲ ਤੋਂ ਵੱਧ ਉਮਰ ਦੇ 52647 ਬਜ਼ੁਰਗ ਵੋਟਰਾਂ ਦੀ ਪਛਾਣ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਥੇ 1410 ਪੋਲਿੰਗ ਸਥਾਨ ਹਨ ਅਤੇ ਵੋਟਰਾਂ ਦੀਆਂ ਇਨ੍ਹਾਂ ਵਿਸ਼ੇਸ਼ ਸ਼੍ਰੇਣੀਆਂ ਦੀ ਸਹਾਇਤਾ ਲਈ ਹਰੇਕ ਲਈ ਚਾਰ ਵਲੰਟੀਅਰ ਨਿਯੁਕਤ ਕੀਤੇ ਜਾਣਗੇ। ਟਿਵਾਣਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਾਰੇ ...
ਵੱਧ ਰਹੀ ਤਪਸ਼, ਲੂ ਤੋਂ ਬਚੋਂ – ਸਿਵਲ ਸਰਜਨ

ਵੱਧ ਰਹੀ ਤਪਸ਼, ਲੂ ਤੋਂ ਬਚੋਂ – ਸਿਵਲ ਸਰਜਨ

Punjab
ਅੰਮ੍ਰਿਤਸਰ 21 ਮਈ 2024 (  )-  ਵੱਧ  ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਡਾ. ਸੁਮੀਤ ਸਿੰਘ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਵੱਧ ਰਹੀ ਤਪਸ਼ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ। ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ ਕਰੋ ਕਿ ਬੈਠਣ ਲਈ ਥਾਂ ਠੰਢੀ ਹੋਵੇ। ਉਨਾਂ ਕਿਹਾ ਕਿ ਜ਼ਿਆਦਾ ਪਾਣੀ ਦਾ ਸੇਵਨ ਕਰਨਾ, ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨਾਂ ਕਿਹਾ ਕਿ ਪੀਕ ਘੰਟੇ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਲੂ ਆਪਣੀ ਪੂ...
ਸਰਕਾਰੀ ਸਕੂਲ ਸਲੀਣਾ  ਦੀ ਵਿਦਿਆਰਥਣ ਸੁਖਪ੍ਰੀਤ ਕੌਰ  ਨੇ   17ਵੇਂ ਉਪਨ ਨੈਸ਼ਨਲ ਚੈਂਪੀਅਨਸ਼ਿਪ ਦੇ  ਸ਼ਾਟ ਪੁੱਟ ਦੇ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਿਲ ਕੀਤੀ

ਸਰਕਾਰੀ ਸਕੂਲ ਸਲੀਣਾ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ 17ਵੇਂ ਉਪਨ ਨੈਸ਼ਨਲ ਚੈਂਪੀਅਨਸ਼ਿਪ ਦੇ ਸ਼ਾਟ ਪੁੱਟ ਦੇ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਿਲ ਕੀਤੀ

Punjab
ਮੋਗਾ 21 ਮਈ: ਜ਼ਿਲ੍ਹਾ ਮੋਗਾ ਦਾ ਕੋਈ ਵੀ ਬੱਚਾ ਜਾਂ ਵਿਅਕਤੀ ਜਦੋਂ ਕਿਸੇ ਖੇਤਰ ਵਿੱਚ ਖਾਸ ਉਪਲਬਧੀ ਹਾਸਲ ਕਰਦਾ ਹੈ ਤਾਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਉਸਨੂੰ ਆਪਣੇ ਦਫ਼ਤਰ ਬੁਲਾ ਕੇ ਸਨਮਾਨਿਤ ਜਰੂਰ ਕਰਦੇ ਹਨ ਤਾਂ ਕਿ ਜ਼ਿਲ੍ਹਾ ਮੋਗਾ ਵਿੱਚ ਮਿਹਨਤ ਕਰਨ ਵਾਲਿਆਂ ਦੀ ਹੌਂਸਲਾ ਅਫਜ਼ਾਈ ਹੋ ਸਕੇ ਅਤੇ ਉਹ ਅੱਗੇ ਹੋਰ ਵੀ ਦ੍ਰਿੜ ਇਰਾਦੇ ਨਾਲ ਆਪਣੇ ਖਾਸ ਖੇਤਰ ਵਿੱਚ ਮੱਲਾਂ ਮਾਰ ਸਕੇ। ਡਿਪਟੀ ਕਮਿਸ਼ਨਰ ਹਮੇਸ਼ਾ ਹੀ ਹੁਨਰਮੰਦ ਜਿਹੜੇ ਕਿ ਲੋੜਵੰਦ ਵੀ ਹੁੰਦੇ ਹਨ ਉਹਨਾਂ ਦੀ ਆਰਥਿਕ ਜਾਂ ਹਰ ਪੱਖੋਂ ਮੱਦਦ ਕਰਦੇ ਹਨ, ਇਹ ਉਹਨਾਂ ਦੇ ਨਿੱਜੀ ਸੁਭਾਅ ਦਾ ਹਿੱਸਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਮੋਗਾ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਨੇ ਸਕੂਲ ਸਕੂਲ ਗੇਮਜ ਐਂਡ ਐਕਟੀਵਿਟੀ ਡਿਵੈਲਪਮੈਂਟ ਫਾਊਂਡੇਸ਼ਨ ਦੁਆਰਾ ਕਰਵਾਏ ਗਏ  17ਵੇਂ ਉਪਨ ਨੈਸ਼ਨਲ ਚੈਂਪੀਅਨਸ਼ਿਪ ਦੇ  ਰਾਜੀਵ ਗਾਂਧੀ ਸਪੋਰਟਸ ਕੰਪਲੈਕਸ ਦਿੱਲੀ ਵਿਖੇ ਅਪ੍ਰੈਲ 2024 ਨੂੰ ਹੋਏ ਮੁਕਾਬਲਿਆਂ ਵਿੱਚ ਮੋਗਾ ਜ਼ਿਲ੍ਹੇ ਨੂੰ  ਸ਼ਾਟ ਪੁੱਟ ਦੇ ਮੁਕਾਬਲਿਆਂ ਵਿੱਚ ਨੈਸ਼ਨਲ ਲੈਵਲ ਤੇ ਰੇਪ੍ਰੇਜੇਂਟ ਕੀਤਾ ਅਤੇ ਪਹਿਲੀ ਪੁਜੀਸ਼ਨ...
ਅਖਬਾਰਾਂ ਵਿੱਚ ਇਕ ਪਾਸੜ ਖਬਰਾਂ ਛਾਪਣ ’ਤੇ ਖਰਚਾ ਹੋਵੇਗਾ ਬੁੱਕ – ਜਿਲ੍ਹਾ ਚੋਣ ਅਧਿਕਾਰੀ

ਅਖਬਾਰਾਂ ਵਿੱਚ ਇਕ ਪਾਸੜ ਖਬਰਾਂ ਛਾਪਣ ’ਤੇ ਖਰਚਾ ਹੋਵੇਗਾ ਬੁੱਕ – ਜਿਲ੍ਹਾ ਚੋਣ ਅਧਿਕਾਰੀ

Punjab
ਅੰਮ੍ਰਿਤਸਰ, 21 ਮਈ (         )-ਚੋਣ ਲੜ ਰਹੇ ਉਮੀਦਵਾਰਾਂ ਦੀ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ, ਜਿਸ ਵਿਚ ਇਕ ਪਾਸੜ ਕਵਰੇਜ਼ ਕੀਤੀ ਗਈ ਹੋਵੇ,  ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਰਿਟਰਨਿੰਗ ਅਫ਼ਸਰ ਅਤੇ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਸੈਂਟਰ ਦਾ ਦੌਰਾ ਕਰਨ ਮੌਕੇ ਕੀਤਾ। ਉਨਾਂ ਨੇ ਦੱਸਿਆ ਕਿ ਜਿਨ੍ਹਾਂ ਅਖਬਾਰਾਂ ਵਿੱਚ ਕੁਝ ਚੁਣੀਂਦੇ ਉਮੀਦਵਾਰਾਂ ਦੀਆਂ ਗਿਣੀ-ਮਿੱਥੀ ਥਾਂ ਦੇ ਕੇ ਉਹਨਾਂ ਦੀ ਪ੍ਰਮੋਸ਼ਨ ਕੀਤੀ ਜਾਵੇਗੀ ਤਾਂ ਉਸਨੂੰ ਪੇਡ ਨਿਊਜ਼ ਮੰਨਿਆ ਜਾਵੇਗਾ।  ਉਹਨਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਦਾ ਉਸ ਅਖ਼ਬਾਰ ਦੇ ਇਸ਼ਤਿਹਾਰ ਦੇ  ਰੇਟ ਅਨੁਸਾਰ ਖ਼ਰਚਾ ਬੁੱਕ ਕਰਕੇ ਉਮੀਦਵਾਰ ਦੇ ਖਾਤੇ ਵਿੱਚ ਪਾਇਆ ਜਾਵੇਗਾ । ਸਮੂਹ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨੁਮਾ...
ਵੋਟਰ 01 ਜੂਨ ਨੁੰ ਲੋਕਤੰਤਰ ਦਾ ਤਿਉਹਾਰ ਸਮਝ ਕੇ ਪੋਲਿੰਗ ਬੂਥਾ ਤੇ ਪਹੁੰਚਣ : ਧੀਮਾਨ

ਵੋਟਰ 01 ਜੂਨ ਨੁੰ ਲੋਕਤੰਤਰ ਦਾ ਤਿਉਹਾਰ ਸਮਝ ਕੇ ਪੋਲਿੰਗ ਬੂਥਾ ਤੇ ਪਹੁੰਚਣ : ਧੀਮਾਨ

Punjab
ਫਿਰੋਜ਼ਪੁਰ 21 ਮਈ (     ) ਲੋਕ ਸਭਾ ਚੋਣਾ 2024 ਦੋਰਾਨ ਵੋਟਰਾਂ ਨੁੰ ਜਾਗਰੂਕ ਕਰਨ ਦੇ ਉਦੇਸ਼ ਲਈ ਜ਼ਿਲ੍ਹਾ ਫਿਰੋਜਪੁਰ ਵਿੱਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਨੁੰ ਅੱਗੇ ਵਧਾਉਦੇ ਹੋਏ ਡਿਪਟੀ ਕਮਿਸ਼ਨਰ ਫਿਰੋਜਪੁਰ -ਕਮ- ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਨਿਵੇਕਲੀ ਪਹਿਲ ਕਰਦਿਆ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਚੇਤਨਤਾ ਪੈਦਾ ਕਰਨ ਲਈ ਸਵੀਪ ਮੁਹਿੰਮ ਤਹਿਤ ਸਵੀਪ ਟੀਮ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰੀਬ 100 ਫੁੱਟ ਉੱਚਾ ਜਾਗਰੂਕਤਾ ਗੁਬਾਰਾ ਲਹਿਰਾਇਆ, ਜੋ ਕਿ ਆਉਂਦੇ ਜਾਂਦੇ ਰਾਹਗੀਰਾਂ ਨੂੰ 01 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਵੋਟਾਂ ਵਿੱਚ ਵੋਟ ਪਾਉਣ ਪ੍ਰਤੀ ਪ੍ਰੇਰਿਤ ਕਰੇਗਾ।           ਇਸ ਮੌਕੇ ਸ੍ਰੀ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਸਭਾ ਚੋਣਾਂ ਦੌਰਾਨ ਪੋਲ ਪ੍ਰਤੀਸ਼ਤ ਵਧਾਉਣ ਲਈ ਸਵੀਪ ਤਹਿਤ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ "01 ਜੂਨ ਨੂੰ ਪੰਜਾਬ ਕਰੇਗਾ ਮਤਦਾਨ" ਦੇ ਸਲੋਗਨ ਨੂੰ ਦਰਸਾਉਂਦਾ ਇਹ ਗੁਬਾਰਾ ਹਵਾ ਵਿੱਚ ਲਹਿਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਰਕਾਰ ਰੱਖਣ ਲਈ...
ਚੁਣੀਂਦੇ ਉਮੀਦਵਾਰਾਂ ਦੀ ਇਸ਼ਤਿਹਾਰ ਦੇ ਰੂਪ ਵਿੱਚ ਉਸਤਤ ਕਰਨਾ ਹੈ ਪੇਡ ਨਿਊਜ਼

ਚੁਣੀਂਦੇ ਉਮੀਦਵਾਰਾਂ ਦੀ ਇਸ਼ਤਿਹਾਰ ਦੇ ਰੂਪ ਵਿੱਚ ਉਸਤਤ ਕਰਨਾ ਹੈ ਪੇਡ ਨਿਊਜ਼

Punjab
ਫ਼ਰੀਦਕੋਟ 21 ਮਈ,2024 ਚੁਣੀਂਦੇ ਉਮੀਦਵਾਰਾਂ ਦੀ ਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਹਲਕਾ ਫ਼ਰੀਦਕੋਟ (09) ਦੇ ਰਿਟਰਨਿੰਗ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਅਖਬਾਰਾਂ ਵਿੱਚ ਕੁਝ ਚੁਣੀਂਦੇ ਉਮੀਦਵਾਰਾਂ ਦੀਆਂ ਗਿਣੀ-ਮਿੱਥੀ ਥਾਂ ਦੇ ਕੇ ਉਹਨਾਂ ਦੀ ਪ੍ਰਮੋਸ਼ਨ ਕੀਤੀ ਜਾਵੇਗੀ ਤਾਂ ਉਸਨੂੰ ਪੇਡ ਨਿਊਜ਼ ਮੰਨਿਆ ਜਾਵੇਗਾ ।  ਉਹਨਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਦਾ ਉਸ ਅਖ਼ਬਾਰ ਦੇ ਇਸ਼ਤਿਹਾਰ ਦੇ (ਡੀ.ਏ.ਵੀ.ਪੀ) ਰੇਟ ਅਨੁਸਾਰ ਖ਼ਰਚਾ ਬੁੱਕ ਕਰਕੇ ਉਮੀਦਵਾਰ ਦੇ ਖਾਤੇ ਵਿੱਚ ਪਾਇਆ ਜਾਵੇਗਾ । ਸਮੂਹ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨੁਮਾਇੰਦਿਆਂ ਨੂੰ ਮੁਖਾਤਿਬ ਹੁੰਦਿਆਂ ਉਹਨਾਂ ਕਿਹਾ ਕਿ ਅਜਿਹੀਆਂ ਖਬਰਾਂ ਛਾਪਣ ਤੋਂ ਗੁਰੇਜ ਕੀਤਾ ਜਾਵੇ ।  ਉਹਨਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਤ...
ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ ‘ਸਕਸ਼ਮ ਈ.ਸੀ.ਆਈ. ਐਪ’ ਰਾਹੀਂ ਲੈ ਸਕਦੇ ਹਨ ਵੋਟ ਪਾਉਣ ਦੀ ਸਹੂਲਤ

ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ ‘ਸਕਸ਼ਮ ਈ.ਸੀ.ਆਈ. ਐਪ’ ਰਾਹੀਂ ਲੈ ਸਕਦੇ ਹਨ ਵੋਟ ਪਾਉਣ ਦੀ ਸਹੂਲਤ

Punjab
ਮਾਨਸਾ, 21 ਮਈ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣਾਂ ਵਿਚ ਸ਼ਮੂਲੀਅਤ ਵਧਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ ‘ਸਕਸ਼ਮ ਈ.ਸੀ.ਆਈ.’ ਐਪ ਦੇ ਮਾਧਿਅਮ ਰਾਹੀਂ ਵਹੀਲ ਚੇਅਰ ਤੋਂ ਇਲਾਵਾ ਪੋਲਿੰਗ ਸਟੇਸ਼ਨ ਤੱਕ ਜਾਣ ਅਤੇ ਵਾਪਸ ਆਉਣ ਦੀ ਸੁਵਿਧਾ ਲੈ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ‘ਸਕਸ਼ਮ ਈ.ਸੀ.ਆਈ. ਐਪ’ ਰਾਹੀਂ ਰਜਿਸਟਰੇਸ਼ਨ ਕਰਵਾ ਕੇ ਇਸ ਸੁਵਿਧਾ ਦਾ ਲਾਭ ਲੈਣ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਅਤੇ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਨੂੰ ਪੂਰਾ ਕਰਦਿਆਂ ਲੋਕਤੰਤਰ ਵਿਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ।...
ਸਿਹਤ ਵਿਭਾਗ ਵੱਲੋਂ ਵਧਦੀ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਸਿਹਤ ਵਿਭਾਗ ਵੱਲੋਂ ਵਧਦੀ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

Punjab
ਮਾਨਸਾ 21 ਮਈ: ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਜੋ ਲੋਕ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਣ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 42 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਤਾਂ ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਹਰਦੇਵ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮ ਲੂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਤਿਆਰ ਕੀਤੀ ਸਵੀਪ ਕੰਧ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਤਿਆਰ ਕੀਤੀ ਸਵੀਪ ਕੰਧ

Punjab
ਮੋਗਾ 21 ਮਈ ਵੋਟਾਂ ਪ੍ਰਤੀ ਆਮ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਵੀਪ ਟੀਮਾਂ ਵੱਲੋਂ ਲਗਾਤਾਰ ਜ਼ਮੀਨੀ ਪੱਧਰ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਵੋਟ ਫੀਸਦੀ ਵਿੱਚ ਵਾਧਾ ਹੋ ਸਕੇ ਅਤੇ ਇੱਕ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋ ਸਕੇ। ਲੋਕ ਸਭਾ ਚੋਣਾਂ 2024 ਜੋ ਕਿ ਪੰਜਾਬ ਵਿੱਚ 1 ਜੂਨ 2024 ਨੂੰ ਹੋਣ ਜਾ ਰਹੀਆਂ ਹਨ ਦੀ ਤਿਆਰੀ ਸਬੰਧੀ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਲੋਕਾਂ ਦੀ ਜਾਗਰੂਕਤਾ ਲਈ ਜ਼ਿਲ੍ਹਾ ਸਵੀਪ ਟੀਮ ਮੋਗਾ ਅਤੇ ਡੀ.ਐਨ ਮਾਡਲ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਦੀ ਇੱਕ ਸਵੀਪ ਕੰਧ ਤਿਆਰ ਕੀਤੀ ਗਈ ਹੈ। ਇਸ ਕੰਧ ਉਪਰ ਜਾਗਰੂਕਤਾ ਸਲੋਗਨ ਪੋਸਟਰਾਂ ਦੇ ਤੌਰ ਤੇ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਲੋਕਾਂ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਾਂ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਅਲੱਗ-ਅਲੱਗ ਤਰ੍ਹਾਂ ਦੇ ਐਪਸ ਬਾਰੇ ਵੀ ਜਾਣਕਾਰੀ ਦਰਸਾਈ ਗਈ ਹ...