ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਮੰਗਲਵਾਰ ਨੂੰ ਦਿੱਤੀ।
ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ ਵਿੱਚ ਦੋ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਦੇ ਸਮੇਤ ਅੱਠ ਮੈਗਜ਼ੀਨ, ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ .30 ਬੋਰ ਦੇ 50 ਜਿੰਦਾ ਕਾਰਤੂਸ ਅਤੇ 7.62 ਐਮਐਮ ਦੇ 245 ਜਿੰਦਾ ਕਾਰਤੂਸ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਪਾਕਿ-ਸਮਰਥਿਤ ਅੱਤਵਾਦੀਆਂ ਅਤੇ ਗਿਰੋਹਾਂ ਦੀਆਂ ਆਪਸੀ ਦੁਸ਼ਮਣੀਆਂ ਦੀਆਂ ਵਧ ਰਹੀਆਂ ਗਤੀਵਿਧੀਆਂ ਬਾਰੇ ਹਾਲ ਹੀ ਵਿੱਚ ਪ੍ਰਾਪਤ ਜਾਣਕਾਰੀ...








