ਮੋਹਾਲੀ ਪੁਲਿਸ ਵੱਲੋ ਅੱਤਵਾਦੀ ਹਰਵਿੰਦਰ ਸਿੰਘ ਉੱਰਫ ਰਿੰਦਾ, ਹੈਪੀ ਪਾਛੀਆ, ਨਿਸ਼ਾਨ ਸਿੰਘ ਦੇ ਅੱਤਵਾਦੀ ਮਡੀਊਲ ਵਿੱਚ ਲੋੜੀਂਦੇ ਦੋਸ਼ੀ ਨੂੰ 01 ਪਿਸਟਲ ਅਤੇ 02 ਜਿੰਦਾ ਕਾਰਤੂਸਾ ਦੇ ਕੀਤਾ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਈ :
ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾ ਵਿਰੱੁਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ਼੍ਰੀ ਗੁਰਸ਼ੇਰ ਸਿੰਘ ਸੰਧੂ, ਪੀ.ਪੀ.ਐਸ. ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ, ਇੰਚਾਰਜ ਸਪੈਸ਼ਲ ਸੈੱਲ, ਮੋਹਾਲੀ ਦੀ ਟੀਮ ਵੱਲੋ ਮਿਤੀ 14.05.2024 ਨੂੰ ਥਾਣਾ ਫੇਸ 11 ਮੋਹਾਲੀ ਦੇ ਏਰੀਆ ਵਿੱਚੋ ਇੱਕ ਨੋਜਵਾਨ ਸੁਖਵਿੰਦਰ ਸਿੰਘ ਉੱਰਫ ਸੁੱਖ ਉੱਪਲ ਨੂੰ ਸਮੇਤ ਨਜਾਇਜ 01 ਪਿਸਟਲ .30 ਬੋਰ ਅਤੇ 02 ਰੋਂਦ ਜਿੰਦਾ ਦੇ ਕਾਬੂ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।
ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮੁਕੱਦਮਾ ਦੀ ਤਫਤੀਸ਼ ਦੋਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਸੁਖਵਿੰਦਰ ਸਿੰਘ ਉੱਰਫ ਸੁੱਖ ਉੱਪਲ ਉਕਤ ਖਿਲਾਫ ਪਹਿਲਾ ਵੀ ਥਾਣਾ ਕਿਲਾ ਲਾਲ ਸਿੰਘ, ਜਿਲ੍ਹਾ ਗੁਰਦਾਸਪੁਰ...








