ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ
ਫਰੀਦਕੋਟ :12 ਮਈ 2024 ( ) ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਆਤਮਾ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਖੇਤੀ ਅਧਿਕਾਰੀ ਕਰਮਚਾਰੀਆਂ ਨੂੰ ਨਰਮੇ ਦੀਆਂ ਕਾਸ਼ਤਕਾਰੀ ਤਕਨੀਕਾਂ ਪੱਖੋਂ ਮਜ਼ਬੂਤ ਕਰਨ ਲਈ ਸਥਾਨਕ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ ( ਆਤਮਾ) ਮੀਟਿੰਗ ਹਾਲ ਵਿਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ।
ਸਹਾਇਕ ਪ੍ਰੋਫੈਸਰ ਡਾ.ਕਮਲਦੀਪ ਸਿੰਘ ਮਠਾੜੂ ਨੇ ਅਧਿਕਾਰੀਆਂ ਨੂੰ ਨਰਮੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਮੌਸਮੀ ਖਰਾਬੀ ਦੇ ਕਾਰਨ ਨਰਮੇ ਦੀ ਫਸਲ ਦੀ ਪੈਦਾਵਾਰ ਘੱਟ ਮਿਲੀ ਸੀ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ । ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਨੂੰ ਮੁੱਖ ਤੌਰ ਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਮੀ ਕੀਟ ਨੁਕਸਾਨ ਪਹੁੰਚਾਉਂਦੇ ਹਨ ,ਜਿਨ੍ਹਾਂ ਦੀ ਰੋਕਥਾਮ ਲਈ ਸਮੇਂ ਸਿਰ ਨਿਗਰਾਨੀ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹ...








