ਜ਼ਿਲ੍ਹਾ ਫਿਰੋਜ਼ਪੁਰ ਨੂੰ ਸਵੀਪ ਪ੍ਰੋਗਰਾਮ ਵਿੱਚ ਰਾਜ ਪੱਧਰ ਤੇ ਮਿਲਿਆ ਦੂਸਰਾ ਸਥਾਨ: ਜ਼ਿਲ੍ਹਾ ਚੋਣ ਅਫ਼ਸਰ
ਫਿਰੋਜ਼ਪੁਰ, 11 ਮਈ 2024.
ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਵੋਟ ਪੋਲ ਪ੍ਰਤੀਸ਼ਤ ਵਧਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਜਿਲ੍ਹੇ ਵਿੱਚ ਚਲਾਈ ਜਾ ਰਹੀ ਸਵੀਪ ਮੁਹਿੰਮ ਦੀਆਂ ਸੁਚੱਜੇ ਢੰਗ ਨਾਲ ਗਤੀਵਿਧੀਆਂ ਕਰਵਾਉਣ ਲਈ ਰਾਜ ਪੱਧਰ ਤੇ ਫਿਰੋਜ਼ਪੁਰ ਜ਼ਿਲ੍ਹੇ ਨੂੰ ਦੂਸਰਾ ਸਥਾਨ ਪ੍ਰਾਪਤ ਹੋਇਆ ਹੈ।ਇਸ ਪ੍ਰਾਪਤੀ ਲਈ ਜ਼ਿਲ੍ਹੇ ਦੀ ਸਮੁੱਚੀ ਸਵੀਪ ਵਧਾਈ ਦੀ ਪਾਤਰ ਹੈ।
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ 30 ਅਪ੍ਰੈਲ ਤੱਕ ਕਰਾਈਆਂ ਸਵੀਪ ਗਤੀਵਿਧੀਆਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਨੂੰ ਦੂਸਰਾ ਸਥਾਨ ਮਿਲਣਾ ਮਾਣ ਵਾਲੀ ਗੱਲ ਹੈ, ਉਨ੍ਹਾਂ ਨੇ ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼ , ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਪ੍ਰਿੰਸੀਪਲ ਅਤੇ ਸਮੁੱਚੀ ਸਵੀਪ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਪੋਲ ਪ੍ਰਤੀਸ਼ਤ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕਤੰਤਰ ਦੀ ਮਜਬੂ...








