ਰਾਜ ਚੈਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 9 ਮਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਭਗੌੜੇ ਮੁਲਜ਼ਮ ਸਤਪਾਲ ਚੌਧਰੀ ਵਾਸੀ ਪਿੰਡ ਮੁਰਤਜ਼ਾਬਾਦ (ਸਤਬਾਗੜੀ), ਜ਼ਿਲ੍ਹਾ ਪਲਵਲ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ।
ਉਹ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ ਸੈਂਟਰ, ਝਰਮੜੀ, ਲਾਲੜੂ ਵਿਖੇ ਸੂਬੇ ਵਿੱਚ ਦਾਖਲ ਹੋਣ ਵਾਲੇ ਵਪਾਰਕ ਵਾਹਨਾਂ ਤੋਂ ਜਾਅਲੀ ਕੰਪਿਊਟਰ ਸਾਫਟਵੇਅਰ ਅਤੇ ਜਾਅਲੀ ਸਟੈਂਪਾਂ/ਸੀਲਾਂ ਦੀ ਵਰਤੋਂ ਕਰਕੇ ਟੈਕਸ ਉਗਰਾਹੀ ਕਰਨ ਸਬੰਧੀ ਇੱਕ ਘੁਟਾਲੇ ਵਿੱਚ ਲੋੜੀਂਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 08, ਮਿਤੀ 08.06.2022 ਨੂੰ ਆਈਪੀਸੀ ਦੀ ਧਾਰਾ 420, 465, 467, 471,120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 13(1) (ਏ), 13(2) ਤਹਿਤ ਪਹਿਲਾਂ ਹੀ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਐਫ.ਐਸ.-1, ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਜਾ ਚੁੱਕਾ ਹੈ।
ਇਸ ਕੇਸ ...








