ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਕਿਸਮ ਦੀ ਬਿਜਾਈ ਨਾ ਕਰਨ ਦੀ ਅਪੀਲ
ਫਾਜ਼ਿਲਕਾ 9 ਮਈ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਖੇਤੀਬਾੜੀ ਵਿਭਾਗ ਵੱਲੋਂ ਪੂਸਾ 44 ਕਿਸਮ ਤੇ ਪਾਬੰਦੀ ਲਗਾਏ ਜਾਣ ਦੇ ਮੱਦੇਨਜਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਇਸ ਕਿਸਮ ਦੀ ਬਿਜਾਈ ਨਾ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਵਿੱਚ ਪੀ.ਏ.ਯੂ. ਦੀ ਸਿਫਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਪੱਕਣ ਵਿੱਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਧੀਨ ਝੋਨੇ ਦੀ ਪੂਸਾ-44 ਕਿਸਮ ਨੂੰ ਨਾ ਲਗਾਉਣ ਸਬੰਧੀ ਕਿਹਾ ਗਿਆ ਹੈ, ਕਿਉਂਕਿ ਪੂਸਾ-44 ਕਿਸਮ ਜਿੱਥੇ ਵੱਧ ਪਾਣੀ, ਪੱਕਣ ਵਿੱਚ ਵੱਧ ਸਮਾਂ ਲੈਂਦੀ ਹੈ ਨਾਲ ਹੀ ਕਟਾਈ ਉਪਰੰਤ ਇਹ ਕਿਸਮ ਪਰਾਲ ਜਿਆਦਾ ਛੱਡਦੀ ਹੈ। ਜਿਆਦਾ ਪਰਾਲ ਛੱਡਣ ਕਰਕੇ ਕਈ ਵਾਰ ਕਿਸਾਨਾਂ ਮਜਬੂਰਨ ਇਸ ਨੂੰ ਅੱਗ ਲਗਾ ਦਿੰਦੇ ਹਨ ਤਾਂ ਕਿ ਅਗਲੀ ਫਸਲ ਦੀ ਬਿਜਾਈ ਜਲਦੀ ਕੀਤੀ ਜਾ ਸਕੇ। ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰ...








