ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਫਾਜ਼ਿਲਕਾ, 08 ਮਈ 2024:
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਨਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਅੱਜ ਫਾ਼ਜਿਲਕਾ ਜ਼ਿਲ੍ਹੇ ਦੇ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂ ਦੁੱਗਲ, ਐਸਐਸਪੀ ਡਾ: ਪ੍ਰਗਿਆ ਜੈਨ ਅਤੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਖਰਚਾ ਨਿਗਰਾਨ ਟੀਮਾਂ ਨਾਲ ਬੈਠਕ ਕੀਤੀ।
ਇਸ ਮੌਕੇ ਇੱਥੇ ਪੁੱਜਣ ਤੇ ਜ਼ਿਲ੍ਹੇ ਦੇ ਡਿਪਟੀ ਕਮਸ਼ਿਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂੰ ਦੁੱਗਲ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਖਰਚਾ ਨਿਗਰਾਨ ਸ੍ਰੀ ਨਗੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਹਰ ਪ੍ਰਕਾਰ ਦਾ ਖਰਚਾ ਸੈਡੋ ਰਜਿਸਟਰ ਵਿਚ ਨਿਯਮਾਂ ਅਨੁਸਾਰ ਦਰਜ ਕੀਤਾ ਜਾਵੇ।
ਸ਼੍ਰੀ ਨਗੇਂਦਰ ਯਾਦਵ ਨੇ ਕਿਹਾ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੀ ਹਰ ਗਤੀਵਿਧੀ ਅਤੇ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਂਦੇ ਖ਼ਰਚਿਆਂ ਉੱਤੇ ਚੌਕਸੀ ਨਾਲ ਨਜ਼ਰ ਰੱਖਣ ਦੀ ਲੋੜ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਖ਼ਰ...








