ਸਵੀਪ ਟੀਮ ਨੇ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੋਟ ਦੇ ਅਧਿਕਾਰ ਲਈ ਕੀਤਾ ਉਤਸ਼ਾਹਿਤ
ਫ਼ਰੀਦਕੋਟ, 7 ਮਈ 2024
ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜਿਲ੍ਹੇ ਵਿਚ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ, ਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰ, ਦੀ ਯੋਗ ਅਗਵਾਈ ਹੇਠ ਆਰੰਭ ਕੀਤੀ ਮੁਹਿੰਮ ਤਹਿਤ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ, ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਸਵੀਪ ਟੀਮ ਮੈਂਬਰ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਪਹੁੰਚੇ । ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਪੂਰਵ ਦੇਵਗਣ ਉਚੇਚੇ ਤੌਰ ਤੇ ਹਾਜ਼ਰ ਹੋਏ ।
ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਅਤੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀ...







