ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ
ਐਸ.ਏ.ਐਸ.ਨਗਰ 06 ਮਈ 2024:
ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂੰ ਦਾ ਅਸਰ ਬਜ਼ੁਰਗਾਂ, ਬੱਚਿਆਂ, ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥਾਂ ਕੰਢੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ...








