ਗੈਂਗਸਟਰਾਂ ’ਤੇ ਵਾਰ ਦਾ 35ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 183 ਗ੍ਰਿਫ਼ਤਾਰ
ਚੰਡੀਗੜ੍ਹ, 24 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 35ਵੇਂ ਦਿਨ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ, ਜੋ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
35ਵੇਂ ਦਿਨ ਪੁਲਿਸ ਟੀਮਾਂ ਨੇ 183 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 11,265 ਹੋ ਗਈ ਹੈ।
ਇਸ ਤੋਂ ਇਲਾਵਾ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀ...








