Shadow

Punjab

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

Politics, Punjab
ਚੰਡੀਗੜ੍ਹ /ਲੁਧਿਆਣਾ, 29 ਮਾਰਚ  -  ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਹਲਵਾਰਾ ਲਈ ਉਡਾਣ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਜਾਕਿਆ ਲਹਿਜੇ ’ਚ ਕਿਹਾ ਕਿ "ਇਹੀ ਗੱਲ ਅੱਜ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਿੰਨ ਦਿਨਾਂ ਬਾਅਦ ਦੁਹਰਾਈ। ਕੁਝ "ਮੌਕਾਪ੍ਰਸਤ" ਸਿਰਫ਼ ਉਹੀ ਦੁਹਰਾ ਰਹੇ ਹਨ ਜੋ ਮੈਂ ਜਨਤਕ ਖੇਤਰ ਵਿੱਚ ਲਿਆਂਦਾ ਹੈ।" ਇਹ ਇਤਿਹਾਸਕ ਪ੍ਰਾਪਤੀ ਸਾਬਕਾ ਸੰਸਦ ਮੈਂਬਰ, ਰਾਜ ਸਭਾ ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਨਿਰੰਤਰ, ਇਕਸਾਰ ਅਤੇ ਬਹੁ-ਪੱਧਰੀ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਲਗਾਤਾਰ ਸਾਲਾਂ ਦੌਰਾਨ ਇਸ ਮਾਮਲੇ ਦੀ ਨਿਰੰਤਰ ਪੈਰਵੀ ਕੀਤੀ। ਕਾਰਜਸ਼ੀਲਤਾ ਵੱਲ ਯਾਤਰਾ ਕੈਬਨਿਟ ਮੰਤਰੀ ਅਰ...
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

Crime, Punjab
ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਉਂਕਾਰ ਸਿੰਘ ਬਰਾੜ ਅਤੇ ਡੀ.ਐਸ.ਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇਸ ਟੀਮ ਵਿੱਚ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਵੀ ਸ਼ਾਮਲ ਸਨ। ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਟੈਕਨੀਕਲ ਢੰਗਾਂ ਦੀ ਵਰਤੋਂ ਕਰਦੇ ਹੋਏ ਪਿੰਡ ਸ਼ੰਕਰ ਵਿੱਚ ਰਹਿੰਦੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਟ੍ਰੇਸ ਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

Punjab
ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ। ਇਸ ਯੋਜਨਾ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸੂਬਾ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਪਾਵੇਗੀ। ਇਹ ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

Crime, Punjab
ਚੰਡੀਗੜ੍ਹ 29 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਨੇ ਗ...
ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ 'ਤੇ "ਗਫਾਰ ਸਕਿਊਰਿਟੀ" ਲਿਖਿਆ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂ...
ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

Politics, Punjab
ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ...
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਚੰਡੀਗੜ੍ਹ; 28 ਮਾਰਚ 2026: ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ। ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸ...
ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

Politics, Punjab
ਫਤਿਹਗੜ੍ਹ ਸਾਹਿਬ; 28 ਮਾਰਚ, 2026: ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ 'ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ। 'ਆਪ' ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹ...
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

Punjab
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਜੇਐਚਪੀਆਈਜੀਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਨੇ ਹਸਤਾਖਰ ਕੀਤੇ। ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਪ੍ਰਜਨਨ, ਜਣੇਪਾ, ਨਵਜੰਮੇ, ਬੱਚੇ, ਕਿਸ਼ੋਰ ਸਿਹਤ ਅਤੇ ਪੋਸ਼ਣ (ਆਰਐਮਐਨਸੀਐਚਏ +ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਵੀਨਤਾ-ਅਧਾਰਤ ਜਨਤਕ ਸਿਹਤ ਸੁਧਾਰਾਂ ਅਤੇ ਪੰਜਾਬ ਨੂੰ ਡਿਜੀਟਲ ਸਿਹਤ ਵਿੱਚ ਮੋਹਰੀ ਸੂਬਾ ਬਣਾਉਣ ਪ੍ਰਤੀ ਸੂਬਾ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹ...
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

Punjab
ਚੰਡੀਗੜ੍ਹ, 28 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਸਮਝੌਤੇ 'ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ  ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ...