ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ
ਫਿਰੋਜ਼ਪੁਰ 3 ਮਈ 2024 ( )
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਫਿਰੋਜ਼ੁਪਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਵੋਟਰ ਪ੍ਰਣ ਤੇ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਤਹਿਤ ਹੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਜੈਨੇਸਿਸ ਡੈਂਟਲ ਕਾਲਜ ਫਿਰੋਜ਼ਪੁਰ ਵਿਖੇ ਨੌਜਵਾਨ ਵੋਟਰਾਂ ਨੂੰ ਵੋਟਰ ਪ੍ਰਣ ਦਿਵਾ ਕੇ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਨਿਧੀ ਕੁਮਦ ਬਾਮਬਾ, ਪੰਜਾਬੀ ਲੋਕ ਗਾਇਕ ਪ੍ਰੀਤ ਹਰਪਾਲ, ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਅਤੇ ਜ਼ਿਲਾ ਲੋਕ ਸੰਪਰਕ ਅਫਸਰ ਸ. ਅਮਰੀਕ ਸਿੰਘ ਵੀ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਵੋਟ ਪਾਉਣਾ ਸਾਡਾ ਹੱਕ ਹੈ ਤੇ ਅਸੀਂ ਇਸ ਹੱਕ ਦੀ ਵਰਤੋਂ ਕਰਕੇ ਆਪਣੀ ਮਨਮਰਜ਼ੀ ਦੀ ਸਰਕਾਰ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰ ਬਿਨਾਂ ਕ...








