ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ
ਮੋਗਾ, 3 ਮਈ:
ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਦਾ ਆਯੋਜਨ ਕਰਕੇ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਮੋਗਾ ਦੇ ਪ੍ਰੈਸ ਪ੍ਰਤੀਨਿਧੀ ਸ਼ਾਮਿਲ ਹੋਏ।
ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਵਿਸ਼ਵ ਪ੍ਰੈਸ ਅਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ 'ਚ ਮੀਡੀਆ ਦੀ ਦੀ ਇੱਕ ਬੜੀ ਵੱਡੀ ਮਹੱਤਵਪੂਰਨ ਭੂਮਿਕਾ ਹੈ ਅਤੇ ਇਸ ਨੂੰ ਲੋਕਤੰਤਰ ਦਾ ਚੌਥਾ ਥੰਮ ਵੀ ਕਿਹਾ ਜਾਂਦਾ ਹੈ। ਮੀਡੀਆ, ਵਿਅਕਤੀਆਂ ਦੇ ਜਮਹੂਰੀ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਸ਼ ਦੇ ਨਾਗਰਿਕਾਂ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਲਈ ਕੰਮ ਕਰਦੀ ਹੈ।
ਪ੍ਰੈਸ ਪ੍ਰਤੀਨਿਧੀਆਂ ਨਾਲ ਜ਼ਿਲ੍ਹਾ ਪ੍ਰ਼ਸ਼ਾਸ਼ਨ ਵੱਲੋਂ ਸਵੀਪ ਗਤੀਵਿਧੀ ਵੀ ਕੀਤੀ ਗਈ ਜਿਸ ਵਿੱਚ ਵੋਟਾਂ ਨਾਲ ਸਬੰਧਤ ਹਰੇਕ ਪ੍ਰਕਾਰ ਦੀ ਜਾਣਕਾਰੀ ਪੀ.ਪੀ.ਟੀ. ਰਾਹੀਂ ਸਮਝਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੀਪ ਟੀਮ ਮੋਗਾ ਜਿਸਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਕਰ...








