ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ
ਚੰਡੀਗੜ੍ਹ, 2 ਮਈ:
ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ 'ਤੇ ਨਜ਼ਰ ਰੱਖਣ ਲਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15 ਖਰਚਾ ਨਿਗਰਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਹ ਸਾਰੇ ਅਧਿਕਾਰੀ ਭਾਰਤੀ ਰੈਵਨਿਊ ਸਰਵਿਸ (ਆਈ.ਆਰ.ਐਸ) ਨਾਲ ਸਬੰਧਤ ਹਨ ਅਤੇ ਖਰਚਾ ਨਿਗਰਾਨ ਵਜੋਂ ਵਿਸ਼ੇਸ਼ ਮੁਹਾਰਤ ਰੱਖਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਸੀਟ ਲਈ ਹਰਸ਼ਦ ਐਸ ਵੇਂਗੁਰਲੇਕਰ, ਅੰਮ੍ਰਿਤਸਰ ਲੋਕ ਸਭਾ ਸੀਟ ਲਈ ਬਰੇ ਗਣੇਸ਼ ਸੁਧਾਕਰ, ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਨੁਰਾਗ ਤ੍ਰਿਪਾਠੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਮਾਧਵ ਦੇਸ਼ਮੁਖ ਨੂੰ ਨਿਯੁਕਤ ਕੀਤ...








