ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ
ਫਿਰੋਜ਼ਪੁਰ 2 ਮਈ ( ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਜਰੀ ਵਿਚ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 902 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਚਾਰੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ ਵੱਧ 20 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 30 ਫੀਸਦੀ ਵੱਧ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ਤੇ ਰਾਖਵਾਂ ਕੋਟਾ ਹੋਵੇ।
ਉਨ੍ਹਾਂ ਨੇ ਦੱਸਿਆ ਕਿ ਜ਼ੀਰਾ ਨੂੰ 231 ਪੋਲਿੰਗ ਬੂਥਾਂ ਲਈ 277 ਬੀ ਯੂ, 277 ਸੀਯੂ ਅਤੇ 300 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।...








