ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:
ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿੱਚ ਇੱਕ ਵਿਸ਼ਾਲ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਚਲਾਇਆ।
ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਡਰੱਗ ਹੌਟਸਪੌਟਸ – ਜਿਵੇਂ ਉਨ੍ਹਾਂ ਦੇ ਸਬੰਧਤ ਜ਼ਿਲਿ੍ਹਆਂ ਵਿੱਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੇ ਸਥਾਨਾਂ ਜਾਂ ਨਸ਼ਾ ਤਸਕਰਾਂ ਲਈ ਪਨਾਹਗਾਹ/ਸੁਰੱਖਿਅਤ ਥਾਵਾਂ, ਦੀ ਸ਼ਨਾਖਤ ਕਰਕੇ ਇਸ ਕਾਰਵਾਈ ਦੀ ਸਾਵਧਾਨੀ ਨਾਲ ਯੋਜਨਾ ਬਣਾਉਣ । ਇਹ ਅਪ੍ਰੇਸ਼ਨ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਦੀ ਤੈਨਾਤੀ ਨਾਲ ਕਰਵਾਇਆ ਗ...







