Thursday, October 29
Shadow

Punjab

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

Punjab
ਚੰਡੀਗੜ੍ਹ, 30 ਅਪਰੈਲ   ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟਰਿਕ ਟਨ ਵਿੱਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਫਸਲ ਵੇਚ ਚੁੱਕੇ ਸਾਰੇ ਕਿਸਾਨਾਂ ਨੂੰ 100 ਫੀਸਦੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ 17340.40 ਕਰੋੜ ਰੁਪਏ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ।   ਸੂਬੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਖਰੀਦ ਏਜੰਸੀਆਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਵਰਮਾ ਨੇ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਲਈ ਕੋਈ ਪ੍ਰੇਸ਼ਾਨੀ ਨਾ ਆਵੇ ਅਥੇ ਖਾਸ ਕਰਕੇ ਬੇਮੌਸਮੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਢੁੱਕਵੇਂ ਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ...
ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਚਲਾਈ ਗਈ ਸ਼ਾਨਦਾਰ ਚੋਣ ਚੇਤਨਾ ਲਹਿਰ

ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਚਲਾਈ ਗਈ ਸ਼ਾਨਦਾਰ ਚੋਣ ਚੇਤਨਾ ਲਹਿਰ

Punjab
ਅੰਮ੍ਰਿਤਸਰ 30 ਅਪ੍ਰੈਲ 2024 -- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ਚੋਣ ਚੇਤਨਾ ਲਹਿਰ ਸ਼ੁਰੂ ਕੀਤੀ ਗਈ ਹੈ। ਇਸ ਪੌ੍ਗਰਾਮ ਦੇ ਅੰਤਰਗਤ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਸਾਰੇ ਬੂਥਾਂ ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਧਾਨਸਭਾ ਹਲਕਾ ਅੰਮ੍ਰਿੰਤਸਰ  ਉੱਤਰੀ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਰਾਜਕੁਮਾਰ ਨੇ ਦੱਸਿਆ ਕਿ ਅੱਜ ਸਰਕਾਰੀ ਹਾਈ ਅਤੇ ਐਲੀਮੈਂਟਰੀ ਸਕੂਲ, ਤੁੰਗ ਬਾਲਾ ਵਿਖੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੋਸਟਰ ਬਣਾ ਕੇ ਆਮ ਜਨਤਾ ਵਿੱਚ ਚੋਣ ਚੇਤਨਾ ਪੈਦਾ ਕੀਤੀ ਗਈ।ਉਹਨਾਂ ਕਿਹਾ ਕਿ ਜਿਲ੍ਹੇ ਦੇ ਹਰ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਵੋਟਰ ਜਾਗਰੂਰਤਾ ਕਲੱਬ(ਈ.ਐਲ.ਸੀ....
ਵਿਦਿਆਰਥੀਆਂ ਨੇ ਵੋਟਰ ਜਾਗਰੂਕ ਰੈਲੀ ਕੱਢੀ

ਵਿਦਿਆਰਥੀਆਂ ਨੇ ਵੋਟਰ ਜਾਗਰੂਕ ਰੈਲੀ ਕੱਢੀ

Punjab
ਅੰਮ੍ਰਿਤਸਰ 30 ਅਪ੍ਰੈਲ 2024--- ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ 019 ਅੰਮ੍ਰਿਤਸਰ ਦੱਖਣੀ ਵਿਧਾਨ ਸਭਾ  ਵੱਲੋ ਅੱਜ ਸਕੰਸਸਸ ਸੁਲਤਾਨਵਿੱਡ ਤੋਂ ਸੁਲਤਾਨਵਿੰਡ ਪਿੰਡ ਵਿੱਚ ਰੈਲੀ ਕੱਢੀ ਗਈ ਜਿਸ ਨੂੰ ਸ. ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨੇ ਹਰੀ ਝੰਡੀ ਦੇਕੇ ਰਵਾਨਾ ਕੀਤਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਤ ਕੀਤਾ ਗਿਆ ਇਸ ਮੋਕੇ ਸ੍ਰੀਮਤੀ ਗੁਰਿੰਦਰ ਕੋਰ ਪਿ੍ਰਸੀਪਲ ਨੇ ਵੱਖ ਵੱਖ ਸਕੂਲਾਂ  ਤੋ ਆਏ ਅਧਿਆਪਕਾ ਨੂੰ ਜੀ ਆਇਆਂ  ਆਖਿਆ ਇਸ ਮੌਕੇ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫਾਜਿਲਕਾ 30 ਅਪ੍ਰੈਲ ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ...
ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ  ਵੱਲੋਂ ਮੋਗਾ ਮੰਡੀ ਦਾ ਦੌਰਾ

ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ

Punjab
ਮੋਗਾ, 30 ਅਪ੍ਰੈਲ- ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨਾਲ ਮੋਗਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਤੋਂ ਇਲਾਵਾ ਵੱਖ ਵੱਖ ਏਜੰਸੀਆਂ ਦੇ ਨੁਮਾਇੰਦੇ ਅਤੇ ਹੋਰ ਵੀ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾ ਕੇ ਵੀ ਪ੍ਰਬੰਧਾਂ ਦਾ ਰੀਵਿਊ ਕੀਤਾ। ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਖ੍ਰੀਦ ਪ੍ਰਬੰਧਾਂ ਉੱਪਰ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਅਤੇ ਇਸਦੀ ਢੋਆ ਢੋਆਈ ਲਈ ਯੋਗ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ 48 ਘੰਟਿਆਂ ਤੋਂ ਪਹਿਲਾਂ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕ...
ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

Punjab
ਫਿਰੋਜ਼ਪੁਰ 30 ਅਪ੍ਰੈਲ (    ) ਜ਼ਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕਸਭਾ ਚੋਣਾਂ 2024 ਦੇ ਮੱਧੇਨਜ਼ਰ ਤਾਇਨਾਤ ਕੀਤੇ ਸਮੂਹ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਪੋ-ਆਪਣੇ ਨਾਲ ਸਬੰਧਿਤ ਚੋਣਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਦੇ ਮੁਕੰਮਲ ਕਰਨ ਲਈ ਹਦਾਇਤ ਕੀਤੀ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਸਭਾ ਚੋਣਾਂ ਲਈ ਸਟਰਾਂਗ ਰੂਮਾਂ ਨੂੰ ਤਿਆਰ ਕਰਨ, ਸੁਰੱਖਿਆ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਨ, ਈਵੀਐਮ ਮਸ਼ੀਨਾਂ ਸਬੰਧੀ ਪੋਲਿੰਗ ਸਟਾਫ ਨੂੰ ਮੁਕੰਮਲ ਟਰੇਨਿੰਗ ਦੇਣ ਆਦਿ ਸਬੰਧੀ ਸਾਰੀਆਂ ਤਿਆਰੀਆਂ ਹੁਣ ਤੋਂ ਹੀ ਕਰ ਲਈਆਂ ਜਾਣ ਅਤੇ ਏ.ਆਰ.ਓ ਪੱਧਰ ਤੇ ਦਫਤਰ ਵਿੱਚ ਵੀ ਟਰੇਨਿੰਗ ਰੂਮ/ਸੈਂਟਰ ਬਣਾ ਲਏ ਜਾਣ ਤਾਂ ਜੋ ਪੋਲਿੰਗ ਦੀ ਤਿਆਰੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਮਾਡਲ ਅਤੇ ਪਿੰਕ ਪੋਲਿੰਗ ਬੂਥ ਬਣਾਉਣ, ਪੋਲਿੰਗ ਬੂਥਾਂ ਤੇ ਪੀ.ਡਬਲਯੂ.ਡੀ ਵੋਟਰਾਂ ਦੀ ਵੋਟ ਲਈ ਸੇਵਾਵਾਂ ਮੁਹੱਈਆ ਕਰਵਾਉਣ, ਪੋਲਿੰਗ ਬੂਥਾਂ ਤੇ ਬਿਜਲੀ, ਪਾਣੀ, ਸੁਰੱਖਿਆ, ਸੀਸੀਟੀਵੀ ਕੈਮਰੇ ਆਦਿ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸ...
ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ

ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ

Punjab
ਫਾਜ਼ਿਲਕਾ, 30  ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਜ਼ਿਲ੍ਹੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 41.86 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਚੋਣ ਤਿਆਰੀਆਂ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ।  ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 17359.320 ਲੀਟਰ ਸ਼ਰਾਬ ਠੇਕਾ, 1056.525 ਲੀਟਰ ਨਜਾਇਜ਼ ਸ਼ਰਾਬ, 3830 ਲੀਟਰ ਲਾਹਨ, 1452.88 ਲੀਟਰ ਬੀਅਰ, ਦੋ ਚਾਲੂ ਭੱਠੀਆਂ, 53.50 ਕਿਲੋ ਪੋਸਤ, 13.650 ਕਿਲੋ ਪੋਸਤ ਦੇ ਪੌਦੇ, 4.300 ਕਿਲੋ ਅਫੀਮ, 13.513 ਕਿਲੋ ਹੈਰੋਇਨ, 1690 ਨਸ਼ੀਲੀਆਂ ਗੋਲੀਆਂ ਅਤੇ 1258000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸ...
ਸੰਜੇ ਨਗਰ ਆਂਗਣਵਾੜੀ ਕੇਂਦਰ ਵਿਖੇ ਵਿਸ਼ੇਸ਼ ਟੀਕਾਕਰਣ ਕੈਂਪ ਦਾ ਆਯੋਜਨ

ਸੰਜੇ ਨਗਰ ਆਂਗਣਵਾੜੀ ਕੇਂਦਰ ਵਿਖੇ ਵਿਸ਼ੇਸ਼ ਟੀਕਾਕਰਣ ਕੈਂਪ ਦਾ ਆਯੋਜਨ

Punjab
ਫਰੀਦਕੋਟ, 30 ਅਪ੍ਰੈਲ,2024 (             ) ਟੀਕਾਕਰਨ ਦੀ 50 ਵੀਂ ਵਰੇਗੰਢ ਨੂੰ ਸਮਰਪਿਤ ਸਪੈਸ਼ਲ ਕੈਪਾਂ ਰਾਹੀ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮਨਾਏ ਜਾ ਰਹੇ ਵਿਸ਼ਵ ਟੀਕਾਕਰਨ ਹਫਤੇ ਦੇ ਆਖਰੀ ਦਿਨ ਅੱਜ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸੇ ਤਹਿਤ ਸੰਜੇ ਨਗਰ ਫਰੀਦਕੋਟ ਦੇ ਆਂਗਣਵਾੜੀ ਸੈਂਟਰ ਵਿੱਚ ਲਗਾਏ ਗਏ ਕੈਂਪ ਦੌਰਾਨ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੁਮਾਰ ਅਤੇ ਮੈਡੀਕਲ ਅਫਸਰ ਡਾ. ਮੈਰੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਟੀਕਾਕਰਨ ਕੈਂਪ ਦਾ ਜਾਇਜਾ ਲਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀਂ ਔਰਤਾਂ ਦਾ ਸਲੱਮ ਬਸਤੀਆਂ, ਭੱਠਿਆਂ, ਪਥੇਰਾਂ ਅਦਿ ਉੱਪਰ ਵਿਸ਼ੇਸ਼ ਕੈਂਪ ਲਗਾ ਕੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਨੇ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਟੀਕਾਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸ ਟੀਕਾਕਰਣ ਪ੍ਰੋਗਰਾਮ ਤਹਿਤ ਟੀ.ਬੀ., ਪੀਲੀਆ, ਖਾ...
ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ

ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ

Punjab
ਫਾਜ਼ਿਲਕਾ 30 ਅਪ੍ਰੈਲ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਦੇ ਕਿਸਾਨਾਂ ਵੱਲੋਂ ਵੇਚੀ ਕਣਕ ਦੇ ਬਦਲੇ ਉਹਨਾਂ ਦੇ ਖਾਤਿਆਂ ਵਿੱਚ 1111.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1028.1 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਖਰੀਦ ਏਜੰਸੀਆਂ ਵੱਲੋਂ ਟੀਚੇ ਤੋਂ 108 ਫੀਸਦੀ ਕੰਮ ਕਰਦਿਆ 1111.4 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 5,46,755 ਮਿਟਿ੍ਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਬੀਤੇ ਕੱਲ 6758 ਮਿਟ੍ਰਿਕ ਟਨ ਨਵੀਂ ਕਣਕ ਮੰਡੀਆਂ ਵਿੱਚ ਆਈ ਬੀਤੇ ਕੱਲ 20804 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਬੀਤੇ ਕੱਲ ਜਿਲੇ ਵਿੱਚ 30002 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਲਈ ਏਜੰਸੀਆਂ ਨੂੰ 72 ਘੰਟੇ ਦਾ ਸਮਾਂ ਮਿਲਦਾ ਹੈ ਅਤੇ ਏਜੰਸੀਆਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ 72 ਘੰਟੇ ਪਹਿਲਾਂ ਖਰੀਦੀ ਗਈ ਕਣਕ ਦੀ ਜਲਦੀ ਤੋਂ ਜਲਦੀ ਖਰ...
ਸਿਹਤ ਵਿਭਾਗ ਫਰੀਦਕੋਟ ਵੱਲੋਂ ਸੰਭਾਵੀ ਗਰਮੀ ਦੀ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਸਿਹਤ ਵਿਭਾਗ ਫਰੀਦਕੋਟ ਵੱਲੋਂ ਸੰਭਾਵੀ ਗਰਮੀ ਦੀ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

Punjab
ਫਰੀਦਕੋਟ, 30 ਅਪ੍ਰੈਲ,2024 (     ) ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਰੀਦਕੋਟ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।  ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆ...