ਸਰਕਾਰੀ ਆਈ.ਟੀ.ਆਈ ਅਤੇ ਡਾਈਟ ਫ਼ਰੀਦਕੋਟ ਵਿਖੇ ਯੰਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ
ਫ਼ਰੀਦਕੋਟ, 30 ਅਪ੍ਰੈਲ 2024 ( )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ ਹੇਠ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫ਼ਰੀਦਕੋਟ, ਆਈ.ਟੀ.ਆਈ.(ਐਸ.ਸੀ) ਫ਼ਰੀਦਕੋਟ ਅਤੇ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਫ਼ਰੀਦਕੋਟ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ।
ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਨੇ ਇਸ ਮੌਕੇ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ਚੋਣਾਂ ਦਾ ਪਰਬ-ਦੇਸ਼ ਦਾ ਗਰਵ ਅਤੇ ਅਬ ਕੀ ਬਾਰ ਵੋਟਿੰਗ 70 ਪ੍ਰਤੀਸ਼ਤ ਪਾਰ ਨੂੰ 1 ਜੂਨ ਤੱਕ ਮਨਾਂ ਅੰਦਰ ਵਸਾਉਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਇਸ ਮੌਕੇ ਸੀ-ਵਿਜ਼ਿਲ ਐਪ, ਚੋਣਾਂ ਸਬੰਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕ...








